AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੁੜ ਹਾਦਸਾ, ਗਰਮੀਆਂ ਚ ਲਗਾਏ ਤੰਬੂ ਨੂੰ ਲੱਗੀ ਅੱਗ, ਐਤਵਾਰ ਨੂੰ ਡਿੱਗੀ ਸੀ ਲੰਗਰ ਹਾਲ ਦਾ ਸ਼ਟਰਿੰਗ

Gurudwara Shaheeda Fire: ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਐਤਵਾਰ ਤੋਂ ਬਾਅਦ ਮੁੜ ਹਾਦਸਾ ਵਾਪਰ ਗਿਆ ਹੈ। ਬੁੱਧਵਾਰ ਦੁਪਹਿਰ ਨੂੰ ਇੱਥੇ ਲਗਾਏ ਗਏ ਤੰਬੂਆਂ ਵਿੱਚ ਅੱਗ ਲੱਗ ਗਈ, ਜਿਸ ਨਾਲ ਉੱਥੇ ਹਫੜਾ-ਦਫੜੀ ਮੱਚ ਗਈ। ਇਸ ਤੋਂ ਪਹਿਲਾਂ ਇਸ ਐਤਵਾਰ ਨੂੰ ਸ਼ਟਰਿੰਗ ਡਿੱਗਣ ਕਰਕੇ 2 ਔਰਤਾਂ ਦੀ ਦੁਖਦਾਈ ਮੌਤ ਹੋ ਗਈ ਸੀ, ਜਦਕਿ ਪੰਜ ਤੋਂ ਵੱਧ ਬੀਬੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ ਸਨ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੁੜ ਹਾਦਸਾ, ਗਰਮੀਆਂ ਚ ਲਗਾਏ ਤੰਬੂ ਨੂੰ ਲੱਗੀ ਅੱਗ, ਐਤਵਾਰ ਨੂੰ ਡਿੱਗੀ ਸੀ ਲੰਗਰ ਹਾਲ ਦਾ ਸ਼ਟਰਿੰਗ
lalit-sharma
| Updated On: 27 May 2026 15:55 PM IST
Share

ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਇੱਕ ਤੰਬੂ ਵਿੱਚ ਅੱਗ ਲੱਗ ਗਈ। ਵਧਦੇ ਤਾਪਮਾਨ ਕਾਰਨ ਸ਼ਰਧਾਲੂਆਂ ਦੇ ਠਹਿਰਨ ਲਈ ਇਹ ਤੰਬੂ ਲਗਾਇਆ ਗਿਆ ਸੀ। ਵਲੰਟੀਅਰਾਂ ਦੀ ਤੁਰੰਤ ਕਾਰਵਾਈ ਸਦਕਾ ਅੱਗ ‘ਤੇ ਜਲਦੀ ਕਾਬੂ ਪਾ ਲਿਆ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਐਤਵਾਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਸ਼ਟਰਿੰਗ ਢਹਿ ਗਈ ਸੀ, ਜਿਸ ਵਿੱਚ 2 ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਜਖਮੀ ਹੋਏ ਸਨ।

ਅੱਗ ਲੱਗਣ ਨਾਲ ਮੌਕੇ ‘ਤੇ ਦਹਿਸ਼ਤ ਫੈਲ ਗਈ, ਪਰ ਵਲੰਟੀਅਰਾਂ ਨੇ ਤੁਰੰਤ ਮੋਰਚਾ ਸਾਂਭ ਲਿਆ। ਵਲੰਟੀਅਰਾਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ, ਥੋੜ੍ਹੇ ਹੀ ਸਮੇਂ ਵਿੱਚ ਹੀ ਸਥਿਤੀ ‘ਤੇ ਕਾਬੂ ਪਾ ਲਿਆ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਸ਼ਟਰਿੰਗ ਢਹਿ ਨਾਲ ਹੋਈ ਸੀ 2 ਔਰਤਾਂ ਦੀ ਮੌਤ

ਦੱਸਣਯੋਗ ਹੈ ਕਿ ਬੀਤੇ ਐਤਵਾਰ ਨੂੰ ਇਸੇ ਗੁਰਦੁਆਰਾ ਸਾਹਿਬ ਵਿੱਚ ਹੀ ਇੱਕ ਹੋਰ ਘਟਨਾ ਵਾਪਰੀ ਸੀ। ਲੰਗਰ ਹਾਲ ਦਾ ਸ਼ਟਰਿੰਗ ਢਹਿ ਜਾਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ ਸਨ। ਉਸ ਘਟਨਾ ਤੋਂ ਬਾਅਦ, ਸ਼ਰਧਾਲੂਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਸੀ।

ਹੁਣ ਟੈਂਟ ਦੀ ਅੱਗ ਨੇ ਇੱਕ ਵਾਰ ਫਿਰ ਗੁਰਦੁਆਰਾ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਵਾਰ, ਗੁਰਦੁਆਰਾ ਪ੍ਰਬੰਧਕਾਂ ਅਤੇ ਵਲੰਟੀਅਰਾਂ ਦੀ ਚੌਕਸੀ ਕਾਰਨ, ਵੱਡਾ ਨੁਕਸਾਨ ਟਲ ਗਿਆ।

ਜਾਣੋ ਕਿਵੇਂ ਵਾਪਰਿਆ ਸੀ ਹਾਦਸਾ?

ਘਟਨਾ ਦੌਰਾਨ ਜ਼ਖ਼ਮੀ ਹੋਈਆਂ ਬੀਬੀਆਂ ਨੇ ਦੱਸਿਆ ਸੀ ਕਿ ਉਹ ਅਜਨਾਲਾ ਅਤੇ ਚਮਿਆਰੀ ਸਮੇਤ ਵੱਖ-ਵੱਖ ਪਿੰਡਾਂ ਤੋਂ ਚੌਪਹਿਰਾ ਕੱਟਣ ਲਈ ਆਈਆਂ ਸਨ। ਇੱਕ ਮਹਿਲਾ ਨੇ ਦੱਸਿਆ ਕਿ ਅਚਾਨਕ ਜ਼ੋਰ ਦੀ ਆਵਾਜ਼ ਆਈ ਅਤੇ ਉਸ ਨੂੰ ਚੱਕਰ ਆ ਗਿਆ। ਜਿਸ ਤੋਂ ਬਾਅਦ ਉਹ ਥੱਲੇ ਡਿੱਗ ਪਈ। ਦੂਜੀ ਮਹਿਲਾ ਨੇ ਕਿਹਾ ਕਿ ਉਸ ਦੀ ਬਾਂਹ ਤੇ ਗੰਭੀਰ ਸੱਟ ਲੱਗੀ ਅਤੇ ਉਸ ਨੂੰ 12 ਟਾਂਕੇ ਲਗੇ ਹਨ। ਇਸ ਦੁਖਦਾਈ ਹਾਦਸੇ ਤੋਂ ਬਾਅਦ ਸੰਗਤ ਅਤੇ ਇਲਾਕੇ ਦੇ ਲੋਕਾਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...