ਪੰਜਾਬ ਵਿੱਚ ਜਾਰੀ ਹੈ ਪਰਚਾ ਪੋਲੀਟਿਕਸ, ਸਰਕਾਰ ਬਦਲਣ ਤੇ ਕਈ ਸਾਬਕਾ ਮੰਤਰੀਆਂ ਦੇ ਕਸਿਆ ਸ਼ਿਕੰਜਾ

Updated On: 

09 Jan 2023 10:29 AM

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਬੀਤੇ ਦਿਨੀ ਵਿਜੀਲੈਂਸ ਵਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਤੇ ਓ. ਪੀ. ਸੋਨੀ ਵੀ ਵਿਜੀਲੈਂਸ ਦੇ ਰਾਡਾਰ ਤੇ ਹਨ।

ਪੰਜਾਬ ਵਿੱਚ ਜਾਰੀ ਹੈ ਪਰਚਾ ਪੋਲੀਟਿਕਸ, ਸਰਕਾਰ ਬਦਲਣ ਤੇ ਕਈ ਸਾਬਕਾ ਮੰਤਰੀਆਂ ਦੇ ਕਸਿਆ ਸ਼ਿਕੰਜਾ

ਪੰਜਾਬ ਵਿੱਚ ਜਾਰੀ ਹੈ ਪਰਚਾ ਪੋਲੀਟਿਕਸ, ਸਰਕਾਰ ਬਦਲਣ ਤੇ ਕਈ ਸਾਬਕਾ ਮੰਤਰੀਆਂ ਦੇ ਕਸਿਆ ਸ਼ਿਕੰਜਾ

Follow Us On

ਪੰਜਾਬ ਵਿੱਚ ਪਰਚਿਆਂ ਦੀ ਰਾਜਨੀਤੀ ਲੰਮੇ ਸਮੇਂ ਤੋਂ ਚਲੀ ਆ ਰਹੀ ਹੈ। ਸਿਆਸੀ ਪਾਰਟੀਆਂ ਇਸਨੂੰ ਚੋਣਾਂ ਵੇਲੇ ਮੁੱਦਾ ਵੀ ਬਣਾਉਂਦੀਆਂ ਹਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਭੁੱਲ ਜਾਂਦੀਆਂ ਹਨ। ਇਸ ਰਾਜਨੀਤੀ ਦੀ ਸ਼ੁਰੂਆਤ ਸਾਲ 2002 ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਹੋਈ ਸੀ। ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਈ ਸਾਬਕਾ ਮੰਤਰੀਆਂ ਵਿਰੁੱਧ ਮਾਮਲਾ ਦਰਜ ਹੋ ਚੁਕਿੱਆ ਹੈ।

ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ ਅਤੇ ਹੁਣ ਤੱਕ ਕਈ ਮੰਤਰੀਆਂ ਸਮੇਤ ਉਚ ਅਧਿਕਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਚੱਲ ਰਹੀ ਹੈ। ਪੰਜਾਬ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਕਾਰਵਾਈ ਦੀ ਸ਼ਰੂਆਤ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਹੋਈ ਹੈ। ਧਰਮਸੋਤ ਜੇਲ੍ਹ ਵਿੱਚ ਹਨ। ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਵੀ ਗ੍ਰਿਫਤਾਰ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਬੀਤੇ ਦਿਨੀ ਵਿਜੀਲੈਂਸ ਵਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਤੇ ਓ. ਪੀ. ਸੋਨੀ ਵੀ ਵਿਜੀਲੈਂਸ ਦੇ ਰਾਡਾਰ ਤੇ ਹਨ।

ਨਵੰਬਰ 2021 ਵਿੱਚ ਕਾਂਗਰਸ ਸਰਕਾਰ ਨੇ 8900 ਖਿਡਾਰੀਆਂ ਨੂੰ ਖੇਡ ਕਿੱਟਾਂ ਪ੍ਰਦਾਨ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਵਿਭਾਗ ਵਲੋਂ ਹਰੇਕ ਖਿਡਾਰੀ ਨੂੰ ਕਿੱਟ ਲਈ 3 ਹਜ਼ਾਰ ਰੁਪਏ ਸਿੱਧੇ ਖਾਤੇ ਚ ਟਰਾਂਸਫਰ ਕੀਤੇ ਗਏ। ਇਹ ਰਕਮ ਕਰੀਬ 2.67 ਕਰੋੜ ਰੁਪਏ ਸੀ। ਖੇਡ ਵਿਭਾਗ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਲਈ ਫੰਡ ਖਾਤਿਆਂ ਚ ਪੁੱਜਣ ਦੇ ਦੂਜੇ ਦਿਨ ਹੀ ਕੁੱਝ ਫਰਮਾਂ ਦੇ ਨਾਂਅ ਚੈੱਕ ਤੇ ਡਰਾਫਟ ਵਾਪਸ ਕਰਨ ਲਈ ਕਿਹਾ।

ਇਸ ਤੋਂ ਬਾਅਦ ਖਿਡਾਰੀਆਂ ਨੂੰ ਦਿੱਤੀਆਂ ਗਈਆਂ ਖੇਡ ਕਿੱਟਾਂ ਗੁਣਵੱਤਾ ਪੱਖੋਂ ਬਹੁਤ ਮਾੜੀਆਂ ਸਨ। ਇਹ ਰਕਮ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਖਿਡਾਰੀਆਂ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਸੀ। ਉਦੋਂ ਖੇਡ ਮੰਤਰੀ ਪਰਗਟ ਸਿੰਘ ਸਨ। ਮੌਜੂਦਾ ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਜਾਂਚ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੇ ਚੋਣ ਨਤੀਜੇ ਆਉਣ ਤੋਂ ਬਾਅਦ ਵੀ ਫਾਈਲ ਤੇ ਦਸਤਖਤ ਕਰਕੇ 28 ਕਰੋੜ ਦਾ ਘਪਲਾ ਕਰਨ ਦਾ ਦੋਸ਼ ਹੈ। ਮੌਜੂਦਾ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦਾ ਦਾਅਵਾ ਹੈ ਕਿ ਅੰਮ੍ਰਿਤਸਰ ਦੇ ਜੀ. ਟੀ. ਰੋਡ ‘ਤੇ ਸਥਿਤ 41 ਏਕੜ ਪੰਚਾਇਤੀ ਜ਼ਮੀਨ ਚ ਘਪਲਾ ਹੋਇਆ ਹੈ। ਵਿਜੀਲੈਂਸ ਵਲੋਂ ਇਸਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸਦੀ ਰਿਪੋਰਟ ਮੰਤਰੀ ਵਲੋਂ ਸੀ.ਐਮ. ਨੂੰ ਸੌਂਪੀ ਗਈ ਸੀ।

ਇਸਤੋਂ ਇਲਾਵਾ ਵਿਧਾਇਕ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ਼ ਹੈ ਕਿ ਜਦੋਂ ਉਹ ਚੰਨੀ ਸਰਕਾਰ ਚ ਟਰਾਂਸਪੋਰਟ ਮੰਤਰੀ ਸਨ ਤਾਂ ਬੱਸ ਬਾਡੀ ਬਿਲਡਿੰਗ ਸਮੇਤ 840 ਬੱਸਾਂ ਦੀ ਖਰੀਦ ਵਿੱਚ ਕਰੀਬ 30 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਸੀ। ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਭੂਮਿਕਾ ਸ਼ੱਕੀ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਵਿਜੀਲੈਂਸ ਜਾਂਚ ਚਲ ਰਹੀ ਹੈ।