ISI ਦੇ ਇਸ਼ਾਰੇ ‘ਤੇ ਜਸ਼ਨ-ਏ-ਆਜ਼ਾਦੀ ਨੂੰ ਖਰਾਬ ਕਰਨ ਦੀ ਸਾਜਿਸ਼, ਅੱਤਵਾਦੀ ਲੰਡਾ ਸਣੇ 11 ਲੋਕਾਂ ‘ਤੇ FIR ਦਰਜ, ਤਿੰਨ ਗ੍ਰਿਫਤਾਰ
ਗੁਆਂਢੀ ਦੇਸ਼ ਦੇ ਅੱਤਵਾਦੀ 15 ਅਗਸਤ ਦੇ ਜਸ਼ਨ ਨੂੰ ਵਿਗਾੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਪੰਜਾਬ ਪੁਲਿਸ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਅਜਿਹੇ ਇੱਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕਰਦਿਆਂ 11 ਅੱਤਵਾਦੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਤੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਪੰਜਾਬ ਨਿਊਜ। ਇੱਕ ਪਾਸੇ ਜਿੱਥੇ 15 ਅਗਸਤ ਨੂੰ 77ਵੀਂ ਜਸ਼ਨ-ਏ-ਆਜ਼ਾਦੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪਾਕਿਸਤਾਨੀ (Pakistani) ਦਹਿਸ਼ਤਗਰਦ ਇਸ ਜਸ਼ਨ ਨੂੰ ਵਿਗਾੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਅਜਿਹੇ ਹੀ ਇੱਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ਵਿੱਚ 11 ਅੱਤਵਾਦੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਇਨ੍ਹਾਂ ਵਿੱਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (International Sikh Youth Federation) (ISYF) ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਾਂ ਸ਼ਾਮਲ ਹਨ। ਹਾਲਾਂਕਿ ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲਿਸ ਨੇ ਅੱਤਵਾਦੀ ਮਡਿਊਲ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਸੁਖਮਨਪ੍ਰੀਤ, ਪ੍ਰਦੀਪ ਅਤੇ ਅਕਸ਼ਮ ਵਜੋਂ ਹੋਈ ਹੈ।


