ਸਾਬਕਾ ਮੰਤਰੀ ਭੁੱਲਰ ਖਿਲਾਫ FIR ਦਰਜ, CM ਮਾਨ ਨੇ ਦਿੱਤਾ ਨਿਰਪੱਖ ਜਾਂਚ ਦਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਮਹੱਤਵਪੂਰਨ ਕਾਰਵਾਈ ਕੀਤੀ ਹੈ। ਹੁਣ ਭੁੱਲਰ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਕਿਸੇ ਵੀ ਸਮੇਂ ਭੁੱਲਰ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
CM ਮਾਨ ਨੇ ਦਿੱਤਾ ਨਿਰਪੱਖ ਜਾਂਚ ਦਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਮਹੱਤਵਪੂਰਨ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮੰਗਿਆ ਸੀ, ਜੋ ਇਸ ਮਾਮਲੇ ਵਿੱਚ ਆਰੋਪੀ ਹਨ, ਹੁਣ ਭੁੱਲਰ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸਾਬਕਾ ਮੰਤਰੀ ਤੋਂ ਇਲਾਵਾ, ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਹਾਇਕ ਨੂੰ ਵੀ ਇਸ ਮਾਮਲੇ ਵਿੱਚ ਆਰੋਪੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਕਿਸੇ ਵੀ ਸਮੇਂ ਭੁੱਲਰ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਕੀ ਸੀ ਪੂਰਾ ਮਾਮਲਾ?
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾ ਰਹੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਨੇ ਅਚਾਨਕ ਖੁਦਕੁਸ਼ੀ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ ਸੀ ।
CM ਮਾਨ ਨੇ ਦਿੱਤਾ ਨਿਰਪੱਖ ਜਾਂਚ ਦਾ ਭਰੋਸਾ
ਬਿਤੇ ਦਿਨ ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲਿਆ। ਉਨ੍ਹਾਂ ਨੇ ਨਾ ਸਿਰਫ ਮੰਤਰੀ ਭੁੱਲਰ ਦਾ ਅਸਤੀਫਾ ਲਿਆ, ਬਲਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਡਿਸਟ੍ਰਿਕਟ ਮੈਨੇਜਰ ਦੀ ਖੁਦਕੁਸ਼ੀ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੇ ਪਿੱਛੇ ਕੀ ਕਾਰਨ ਹਨ, ਇਹ ਜਾਂਚ ਦਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਰਹੇ, ਇਸੇ ਲਈ ਮੰਤਰੀ ਦਾ ਅਸਤੀਫਾ ਲਿਆ ਗਿਆ ਹੈ। ਕਿਸੇ ਨੂੰ ਮੌਤ ਲਈ ਮਜਬੂਰ ਕਰਨ ਵਰਗੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ
ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਬੀਤੀ ਦੇਰ ਰਾਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਸਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ‘ਤੇ ਕਈ ਗੰਭੀਰ ਦੋਸ਼ ਲਗਾਏ ਸਨ।
