ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

FIR Registered: ਕਾਂਗਰਸ MLA ਲਾਡੀ ਸ਼ੇਰੋਵਾਲੀਆ ਖਿਲਾਫ ਕੇਸ ਦਰਜ, FIR ‘ਚ 13 ਹੋਰ ਲੋਕਾਂ ਦੇ ਨਾਂਅ

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਜਲੰਧਰ ਦੇ ਹਲਕਾ ਸ਼ਾਹਕੋਟ ਵਿੱਚ ਮਾਮਲਾ ਦਰਜ ਕੀਤੀ ਗਿਆ ਹੈ। ਆਪ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ 'ਤੇ FIR ਦਰਜ ਕੀਤੀ ਗਈ।

FIR Registered: ਕਾਂਗਰਸ MLA ਲਾਡੀ ਸ਼ੇਰੋਵਾਲੀਆ ਖਿਲਾਫ ਕੇਸ ਦਰਜ, FIR 'ਚ 13 ਹੋਰ ਲੋਕਾਂ ਦੇ ਨਾਂਅ
Follow Us
davinder-kumar-jalandhar
| Updated On: 12 May 2023 08:16 AM IST
ਜਲੰਧਰ ਨਿਊਜ਼: ਜਲੰਧਰ ਦੇ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Ladi Sherowalia) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਐਫਆਈਆਰ ਵਿੱਚ 13 ਹੋਰ ਲੋਕਾਂ ਦੇ ਨਾਂਅ ਵੀ ਸ਼ਾਮਲ ਹਨ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਹੋਏ ਹੰਗਾਮੇ ਵਿੱਚ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਨਾਮਜਦ ਕੀਤਾ ਗਿਆ ਹੈ।

ਵਿਧਾਇਕ ਦਾ ਕਾਫਿਲਾ ਰੋਕਣ ਦਾ ਇਲਜ਼ਾਮ

ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਨੇ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਧਾਰਾ 341,186, 353,148 ਤਹਿਤ ਐਫਆਈਆਰ ਦਰਜ ਕਰਵਾਈ ਹੈ। ਜਿਕਰਯੋਗ ਹੈ ਕਿ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਾਫਿਲ ਰੋਕਣ ਦਾ ਲਗਾਇਆ ਗਿਆ ਹੈ। ਵਿਧਾਇਕ ਟੌਂਗ ਦੇ ਡਰਾਇਵਰ (Driver) ਦਾ ਕਹਿਣਾ ਹੈ ਕਿ ਕਾਫਿਲੇ ਦੀ ਗੱਡੀਆਂ ਅੱਗੇ ਟਰੈਕਟਰ ਲੱਗਾ ਕੇ ਉਸ ਨੂੰ ਰੋਕਿਆ ਗਿਆ। ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਅਸਕੋਰਟ ਗੱਡੀ ਦੀ ਚਾਬੀ ਖੋਹਣ ਦਾ ਵੀ ਇਲਜ਼ਾਮ ਲਗਾਇਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਸਾਫ ਲਿਖਿਆ ਗਿਆ ਹੈ ਕਿ 10 ਮਈ ਨੂੰ ਵੋਟਿੰਗ ਦੌਰਾਨ ਪਿੰਡ ਰੂਪੇਵਾਲ ਵਿੱਚ ਹੰਗਾਮਾ ਹੋਇਆ ਸੀ। ਆਪ ਦੇ ਵਿਧਾਇਕ ਦਲਬੀਰ ਟੌਂਗ ਦਾ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਨਾਲ ਆਹਮਣਾ ਸਾਹਮਣਾ ਹੋਇਆ ਸੀ।

ਜਲੰਧਰ ਜ਼ਿਮਨੀ ਚੋਣ ਲਈ ਹੋਈ ਸੀ ਵੋਟਿੰਗ

10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸੀ। ਜਲੰਧਰ ਦੇ ਹਲਕਾ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਤੋਂ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਵਿੱਚ ਸਾਫ ਦੇਖਿਆ ਗਿਆ ਸੀ ਕਿ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਘੇਰਿਆ ਪਾਇਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੇ ਵਿਧਾਇਕ ਨੂੰ ਹਿਰਾਸਤ ਵਿੱਚ ਵੀ ਲਿਆ ਸੀ ਅਤੇ ਬਾਅਦ ਵਿੱਚ ਛੱਡ ਦਿੱਤਾ ਸੀ। ਕਾਂਗਰਸ ਵਿਧਾਇਕ ਨੇ ਇਲਜ਼ਾਮ ਲਗਾਇਆ ਸੀ ਕਿ ਜਲੰਧਰ ਜਿਮਨੀ ਚੋਣ ਦੌਰਾਨ ਬਾਹਰ ਦੇ ਵਿਧਾਇਕ ਇਥੇ ਕਿਊਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬਾਹਰ ਦੇ ਵਿਧਾਇਕ ਕਿਤੇ ਨਾ ਕਿਤੇ ਲੋਕਾਂ ਨੂੰ ਪ੍ਰਵਾਭਿਤ ਕਰ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...