FIR Registered: ਕਾਂਗਰਸ MLA ਲਾਡੀ ਸ਼ੇਰੋਵਾਲੀਆ ਖਿਲਾਫ ਕੇਸ ਦਰਜ, FIR ‘ਚ 13 ਹੋਰ ਲੋਕਾਂ ਦੇ ਨਾਂਅ

Updated On: 

12 May 2023 08:16 AM

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਜਲੰਧਰ ਦੇ ਹਲਕਾ ਸ਼ਾਹਕੋਟ ਵਿੱਚ ਮਾਮਲਾ ਦਰਜ ਕੀਤੀ ਗਿਆ ਹੈ। ਆਪ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ 'ਤੇ FIR ਦਰਜ ਕੀਤੀ ਗਈ।

FIR Registered: ਕਾਂਗਰਸ MLA ਲਾਡੀ ਸ਼ੇਰੋਵਾਲੀਆ ਖਿਲਾਫ ਕੇਸ ਦਰਜ, FIR ਚ 13 ਹੋਰ ਲੋਕਾਂ ਦੇ ਨਾਂਅ
Follow Us On

ਜਲੰਧਰ ਨਿਊਜ਼: ਜਲੰਧਰ ਦੇ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Ladi Sherowalia) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਐਫਆਈਆਰ ਵਿੱਚ 13 ਹੋਰ ਲੋਕਾਂ ਦੇ ਨਾਂਅ ਵੀ ਸ਼ਾਮਲ ਹਨ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਹੋਏ ਹੰਗਾਮੇ ਵਿੱਚ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਨਾਮਜਦ ਕੀਤਾ ਗਿਆ ਹੈ।

ਵਿਧਾਇਕ ਦਾ ਕਾਫਿਲਾ ਰੋਕਣ ਦਾ ਇਲਜ਼ਾਮ

ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਨੇ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਧਾਰਾ 341,186, 353,148 ਤਹਿਤ ਐਫਆਈਆਰ ਦਰਜ ਕਰਵਾਈ ਹੈ। ਜਿਕਰਯੋਗ ਹੈ ਕਿ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਾਫਿਲ ਰੋਕਣ ਦਾ ਲਗਾਇਆ ਗਿਆ ਹੈ। ਵਿਧਾਇਕ ਟੌਂਗ ਦੇ ਡਰਾਇਵਰ (Driver) ਦਾ ਕਹਿਣਾ ਹੈ ਕਿ ਕਾਫਿਲੇ ਦੀ ਗੱਡੀਆਂ ਅੱਗੇ ਟਰੈਕਟਰ ਲੱਗਾ ਕੇ ਉਸ ਨੂੰ ਰੋਕਿਆ ਗਿਆ। ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਅਸਕੋਰਟ ਗੱਡੀ ਦੀ ਚਾਬੀ ਖੋਹਣ ਦਾ ਵੀ ਇਲਜ਼ਾਮ ਲਗਾਇਆ ਗਿਆ ਹੈ।

ਦੱਸ ਦਈਏ ਕਿ ਐਫਆਈਆਰ ਵਿੱਚ ਸਾਫ ਲਿਖਿਆ ਗਿਆ ਹੈ ਕਿ 10 ਮਈ ਨੂੰ ਵੋਟਿੰਗ ਦੌਰਾਨ ਪਿੰਡ ਰੂਪੇਵਾਲ ਵਿੱਚ ਹੰਗਾਮਾ ਹੋਇਆ ਸੀ। ਆਪ ਦੇ ਵਿਧਾਇਕ ਦਲਬੀਰ ਟੌਂਗ ਦਾ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਨਾਲ ਆਹਮਣਾ ਸਾਹਮਣਾ ਹੋਇਆ ਸੀ।

ਜਲੰਧਰ ਜ਼ਿਮਨੀ ਚੋਣ ਲਈ ਹੋਈ ਸੀ ਵੋਟਿੰਗ

10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸੀ। ਜਲੰਧਰ ਦੇ ਹਲਕਾ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਤੋਂ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਵਿੱਚ ਸਾਫ ਦੇਖਿਆ ਗਿਆ ਸੀ ਕਿ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਘੇਰਿਆ ਪਾਇਆ ਗਿਆ ਸੀ।

ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੇ ਵਿਧਾਇਕ ਨੂੰ ਹਿਰਾਸਤ ਵਿੱਚ ਵੀ ਲਿਆ ਸੀ ਅਤੇ ਬਾਅਦ ਵਿੱਚ ਛੱਡ ਦਿੱਤਾ ਸੀ। ਕਾਂਗਰਸ ਵਿਧਾਇਕ ਨੇ ਇਲਜ਼ਾਮ ਲਗਾਇਆ ਸੀ ਕਿ ਜਲੰਧਰ ਜਿਮਨੀ ਚੋਣ ਦੌਰਾਨ ਬਾਹਰ ਦੇ ਵਿਧਾਇਕ ਇਥੇ ਕਿਊਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬਾਹਰ ਦੇ ਵਿਧਾਇਕ ਕਿਤੇ ਨਾ ਕਿਤੇ ਲੋਕਾਂ ਨੂੰ ਪ੍ਰਵਾਭਿਤ ਕਰ ਰਹੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ