Sukhpal Khaira On FIR: ਆਪਣੇ ਖਿਲਾਫ ਦਰਜ ਐਫਆਈਆਰ ‘ਤੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਦਿੱਤਾ ਜਵਾਬ

Updated On: 

28 Apr 2023 11:36 AM

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਨੇ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ।

Sukhpal Khaira On FIR:  ਆਪਣੇ ਖਿਲਾਫ ਦਰਜ ਐਫਆਈਆਰ ਤੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਦਿੱਤਾ ਜਵਾਬ
Follow Us On

FIR Against Sukhpal Khaira: ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਪ੍ਰਤੀਕਰਮ ਦਿੱਤਾ ਹੈ। ਖਹਿਰਾ ਨੇ ਲਿਖਿਆ, 25 ਸਾਲ ਸਾਲ ਦੇ ਸਿਆਸੀ ਕੈਰੀਅਰ ਦੌਰਾਨ ਮੇਰੇ ਖਿਲਾਫ ਇਹ 11ਵੀਂ ਐਫਆਈਆਰ ਹੈ। ਮੇਰ ਖਿਲਾਫ਼ ਸਾਜਿਸ਼ਾਂ ਰਚਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਭਗਵੰਤ ਮਾਨ ਸ਼ਾਮਲ ਹਨ। ਪਰ ਵਾਹਿਗੁਰੂ ਜੀ ਦੀ ਕਿਰਪਾ ਨਾਲ ਸੁਪਰੀਮ ਕੋਰਟ ਵਿੱਚ ਦਾਖਲ ਈਡੀ ਮਾਮਲੇ ਸਮੇਤ ਮੇਰੇ ਖਿਲਾਫ ਕੋਈ ਵੀ ਦੋਸ਼ ਸਾਬਤ ਨਹੀਂ ਹੋ ਸਕਿਆ ਹੈ। ਹਾਲੇ ਵੀ ਇਨ੍ਹਾਂ ਸਾਰਿਆਂ ਨੇ ਸਬਕ ਨਹੀਂ ਸਿਖਿਆ ਹੈ ਤਾਂ ਮੈਂ ਕੀ ਕਰਾਂ।

ਦੱਸ ਦੇਈਏ ਕਿ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਨੇ ਖਹਿਰਾ ਖ਼ਿਲਾਫ਼ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ।ਐਸ.ਡੀ.ਐਮਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ 29 ਮਾਰਚ ਨੂੰ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਗਿਰਦਾਵਰੀ (Girdawari) ਦੀ ਫ਼ਸਲ ਦੇ ਹੋਏ ਨੁਕਸਾਨ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਦੇ ਦਫ਼ਤਰ ਪਹੁੰਚੇ। ਜਿਥੇ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਜ਼ਬਰਦਸਤੀ ਇਹ ਸਭ ਕੁਝ ਫੇਸਬੁੱਕ ‘ਤੇ ਲਾਈਵ ਵੀ ਕੀਤਾ। ਐਸ.ਡੀ.ਐਮ ਭੁੱਲਥ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਦੌਰਾਨ ਸੁਖਪਾਲ ਖਹਿਰਾ ਨੇ ਉਨ੍ਹਾਂ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਨਾਲ ਉਨ੍ਹਾਂ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ।

AAP ਵਿਧਾਇਕ ਵੱਲੋਂ ਸੁਖਪਾਲ ਖਹਿਰਾ ਨੂੰ ਨਸੀਹਤ

ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਸਾਰੇ ਅਧਿਕਾਰੀਆਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਨੂੰ ਕਾਂਗਰਸੀ ਕਦੇ ਵੀ ਨਹੀਂ ਸਮਝਣਗੇ। ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਐਸ.ਡੀ.ਐਮ ਵੱਲੋਂ ਮੁਕਦਮਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਸੁਖਪਾਲ ਖਹਿਰਾ ਨੂੰ ਨਸੀਹਤ ਦਿੰਦਿਆ ਕਿਹਾ ਕਿ ਇੱਕ ਇਮਾਨਦਾਰ ਅਧਿਕਾਰੀ ਨਾਲ ਦੁਰਵਿਵਹਾਰ ਕਰਨਾ ਸੁਖਪਾਲ ਖਹਿਰਾ ਨੂੰ ਸ਼ੋਭਾ ਨਹੀਂ ਦਿੰਦਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ