ਅੰਮ੍ਰਿਤਸਰ ‘ਚ ਦਵਾਈ ਫੈਕਟਰੀ ‘ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ, ਕਈ ਜਖ਼ਮੀ; ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ

lalit-sharma
Updated On: 

06 Oct 2023 09:46 AM

ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਬਣੀ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 4 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਨੇ ਕੜੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਹੈ।

ਅੰਮ੍ਰਿਤਸਰ ਚ ਦਵਾਈ ਫੈਕਟਰੀ ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ, ਕਈ ਜਖ਼ਮੀ; ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ
Follow Us On
ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਦੇ ਮਜੀਠਾ ਰੋਡ ਨਾਗਕਲਾਂ ਪਿੰਡ ਵਿੱਚ ਬਣੀ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਬੀਤੇ ਕੱਲ੍ਹ ਦੇਰ ਸ਼ਾਮ 6 ਵਜੇ ਦੇ ਕਰੀਬ ਫੈਕਟਰੀ ਵਿੱਚ ਪਏ ਅਲਕੋਹਲ ਦੇ ਡਰਮ ਫੱਟਣ ਕਾਰਨ ਅੱਗ ਨੇ ਭਿਆਨਕ ਰੂਪ ਲੈ ਲਿਆ ਜਿਸ ਦੇ ਚੱਲਦਿਆਂ ਫਾਇਰ ਬ੍ਰਿਗੇਡ ਦੀਆਂ ਕਰੀਬ ਦੋ ਦਰਜਨ ਗੱਡੀਆਂ ਨੇ ਅੱਗ ‘ਤੇ ਕੜੀ ਮਸ਼ਕਤ ਤੋਂ ਬਾਅਦ ਕਾਬੂ ਪਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਦੱਸ ਦਈਏ ਕਿ ਫੈਕਟਰੀ ਕੈਂਪਸ ਅੰਦਰ ਤੇਲ ਦੇ 500 ਡਰੰਮ ਪਏ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਥਿਤੀ ਇੱਕ ਵਾਰ ਕਾਬੂ ਤੋਂ ਬਾਹਰ ਹੋ ਗਈ। ਅੱਗ ਦੀਆਂ ਤੇਜ਼ ਲਪਟਾਂ ਕਾਰਨ ਪੂਰੇ ਇਲਾਕੇ ਵਿੱਚ ਧੂੰਆਂ ਫੈਲ ਗਿਆ। ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਫੈਕਟਰੀ ਮਜ਼ਦੂਰ ਅਤੇ ਸਫਾਈ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚਣਾ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੇ ਮਜ਼ਦੂਰਾਂ ਦੇ ਘਰ ਨਾ ਪਹੁੰਚਣ ‘ਤੇ ਚਿੰਤਾ ਪ੍ਰਗਟਾਈ। ਕਈ ਮਜੂਦਰ ਹਾਲੇ ਵੀ ਲਾਪਤਾ ਹਨ।

ਅੱਗ ‘ਤੇ ਕੜੀ ਮਸ਼ਕਤ ਤੋਂ ਬਾਅਦ ਪਾਇਆ ਕਾਬੂ

ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅੱਗ ਇੰਨੀ ਭਿਆਨਕ ਸੀ ਕਿ ਨਗਰ ਨਿਗਮ ਤੋਂ ਇਲਾਵਾ ਅੰਮ੍ਰਿਤਸਰ ਤੋਂ ਏਅਰਫੋਰਸ, ਖੰਨਾ ਪੇਪਰ ਮਿੱਲ ਅਤੇ ਮਜੀਠਾ ਨਗਰ ਕੌਂਸਲ ਦੇ ਫਾਇਰ ਟੈਂਡਰ ਨੂੰ ਵੀ ਤੁਰੰਤ ਮੌਕੇ ‘ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜੀ ਮਸ਼ਕਤ ਤੋਂ ਬਾਅਦ ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।