AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਚਲ ਸਕਣਗੇ ਘੱਟ ਪ੍ਰਦੂਸ਼ਣ ਵਾਲੇ ਪਟਾਕੇ, ਦੀਵਾਲੀ-ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਕਿੰਨੀ ਮਿਲੀ ਇਜਾਜ਼ਤ,ਜਾਣੋ…

ਕੀ ਹੁੰਦੇ ਹਨ ਘੱਟ ਪ੍ਰਦੂਸ਼ਣ ਵਾਲੇ ਪਟਾਕੇ : ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਦੇ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ, ਜਿਨ੍ਹਾਂ ਵਿੱਚ ਬੇਰੀਅਮ ਸਾਲਟ ਜਾਂ ਕੰਪਾਉਂਡ ਆਫ ਐਂਟੀਮਨੀ, ਲਿਥੀਅਮ, ਮਰਕਰੀ, ਆਰਸੈਨਿਕ, ਸ਼ੀਸ਼ਾ ਜਾਂ ਸਟ੍ਰੋਂਟਿਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ।

ਪੰਜਾਬ 'ਚ ਚਲ ਸਕਣਗੇ ਘੱਟ ਪ੍ਰਦੂਸ਼ਣ ਵਾਲੇ ਪਟਾਕੇ, ਦੀਵਾਲੀ-ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ 'ਤੇ ਕਿੰਨੀ ਮਿਲੀ ਇਜਾਜ਼ਤ,ਜਾਣੋ...
tv9-punjabi
| Updated On: 27 Oct 2023 13:58 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਪ੍ਰਦੂਸ਼ਣ (Pollution) ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇਗੀ।

ਮੀਤ ਹੇਅਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT), ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੂਬਾ ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਹੀ ਹੈ।

ਆਨਲਾਈਨ ਵਿਕਰੀ ‘ਤੇ ਵੀ ਰਹੇਗੀ ਪਾਬੰਦੀ

ਮੀਤ ਹੇਅਰ ਨੇ ਦੱਸਿਆ ਕਿ ਦੀਵਾਲੀ (ਸ਼ਾਮ 8:00 ਤੋਂ 10:00 ਵਜੇ), ਗੁਰੂਪੁਰਬ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ), ਕ੍ਰਿਸਮਸ ‘ਤੇ ਰਾਤ 11:55 ਤੋਂ 12:30 ਵਜੇ ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਤੇ (ਰਾਤ 11:55 ਵਜੇ ਤੋਂ 12:30 ਵਜੇ ਤੱਕ)ਸਿਰਫ ਘੱਟ ਪ੍ਰਦੂਸ਼ਣ ਵਾਲੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲੜੀ ਪਟਾਕਿਆਂ (ਚੇਨ ਪਟਾਕਿਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਆਗਿਆ ਪ੍ਰਾਪਤ ਪਟਾਕਿਆਂ ਦੀ ਵਿਕਰੀ ਲਾਇਸੰਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇਗੀ। ਮੀਤ ਹੇਅਰ ਨੇ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰ ਈ-ਕਾਮਰਸ ਵੈਬਸਾਈਟਾਂ ਰਾਜ ਦੇ ਅੰਦਰ ਕੋਈ ਵੀ ਆਨਲਾਈਨ ਆਰਡਰ ਸਵੀਕਾਰ ਨਹੀਂ ਕਰਨਗੀਆਂ।

ਉਲੰਘਣਾ ਕਰਨ ‘ਤੇ ਹੋਵੇਗਾ ਬਣਦੀ ਕਾਰਵਾਈ

ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਆਗਿਆ ਦੇ ਸਮੇਂ ਅਤੇ ਨਿਰਧਾਰਤ ਸਥਾਨਾਂ ‘ਤੇ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ। ਦਿਸ਼ਾ-ਨਿਰਦੇਸ਼ਾਂ ਦੀ ਕਿਸੇ ਵੀ ਉਲੰਘਣਾ ਦੇ ਨਤੀਜੇ ਵਜੋਂ ਤੁਰੰਤ ਦੰਡਕਾਰੀ ਕਾਰਵਾਈ ਕੀਤੀ ਜਾਵੇਗੀ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...