ਮੋਹਾਲੀ ‘ਚ ਗੈਂਗਸਟਰਾਂ ਦਾ ਕਹਿਰ! ਕਰੋੜਾਂ ਦੀ ਫਿਰੌਤੀ ਨਾ ਦੇਣ ‘ਤੇ ਪ੍ਰਾਪਰਟੀ ਡੀਲਰ ਦੇ ਘਰ ਅੰਨ੍ਹੇਵਾਹ ਫਾਇਰਿੰਗ

Updated On: 

02 Apr 2026 22:20 PM IST

ਨਿਊ ਚੰਡੀਗੜ੍ਹ ਦੇ ਪਿੰਡ ਹੋਸ਼ਿਆਰਪੁਰ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨਾਮੀ ਪ੍ਰਾਪਰਟੀ ਡੀਲਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਨੇਰੇ ਦਾ ਫਾਇਦਾ ਉਠਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਮੋਹਾਲੀ ਚ ਗੈਂਗਸਟਰਾਂ ਦਾ ਕਹਿਰ! ਕਰੋੜਾਂ ਦੀ ਫਿਰੌਤੀ ਨਾ ਦੇਣ ਤੇ ਪ੍ਰਾਪਰਟੀ ਡੀਲਰ ਦੇ ਘਰ ਅੰਨ੍ਹੇਵਾਹ ਫਾਇਰਿੰਗ

ਮੋਹਾਲੀ: ਕਰੋੜਾਂ ਦੀ ਫਿਰੌਤੀ ਨਾ ਮਿਲਣ 'ਤੇ ਪ੍ਰਾਪਰਟੀ ਡੀਲਰ ਦੇ ਘਰ ਫਾਇਰਿੰਗ

ਨਿਊ ਚੰਡੀਗੜ੍ਹ ਦੇ ਪਿੰਡ ਹੋਸ਼ਿਆਰਪੁਰ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨਾਮੀ ਪ੍ਰਾਪਰਟੀ ਡੀਲਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਨੇਰੇ ਦਾ ਫਾਇਦਾ ਉਠਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਮੋਹਾਲੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ, ਫੋਰੈਂਸਿਕ ਟੀਮਾਂ ਅਤੇ ਸੀ.ਆਈ.ਏ. (CIA) ਦੇ ਜਵਾਨਾਂ ਸਮੇਤ ਮੌਕੇ ‘ਤੇ ਪਹੁੰਚ ਗਏ।

ਫਿਰੌਤੀ ਦੀ ਕਾਲ ਅਤੇ ਗੈਂਗਸਟਰਾਂ ਦਾ ਹੱਥ ਹੋਣ ਦਾ ਖ਼ਦਸ਼ਾ

ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੀੜਤ ਪ੍ਰਾਪਰਟੀ ਡੀਲਰ ਨੂੰ ਕੁਝ ਦਿਨ ਪਹਿਲਾਂ ਇੱਕ ਵਿਦੇਸ਼ੀ ਨੰਬਰ ਤੋਂ ਕਿਸੇ ਨਾਮੀ ਗੈਂਗਸਟਰ ਦੇ ਨਾਂ ‘ਤੇ ਧਮਕੀ ਭਰੀ ਕਾਲ ਆਈ ਸੀ। ਇਸ ਫ਼ੋਨ ਕਾਲ ਰਾਹੀਂ ਕਰੋੜਾਂ ਰੁਪਏ ਦੀ ਫਿਰੌਤੀ (ਰੰਗਦਾਰੀ) ਦੀ ਮੰਗ ਕੀਤੀ ਗਈ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਫਿਰੌਤੀ ਨਾ ਦੇਣ ਜਾਂ ਪੁਲਿਸ ਨੂੰ ਸੂਚਿਤ ਕਰਨ ਕਾਰਨ ਡਰਾਉਣ ਦੇ ਮਕਸਦ ਨਾਲ ਹੀ ਇਹ ਫਾਇਰਿੰਗ ਕੀਤੀ ਗਈ ਹੈ। ਪੁਲਿਸ ਹੁਣ ਉਸ ਵਿਦੇਸ਼ੀ ਕਾਲ ਦੀ ਲੋਕੇਸ਼ਨ ਅਤੇ ਵੌਇਸ ਸੈਂਪਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਅਸਲ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ।

ਸੀ.ਆਈ.ਏ. ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ.ਆਈ.ਏ. ਸਟਾਫ਼ ਅਤੇ ਸਟੇਟ ਫੋਰੈਂਸਿਕ ਲੈਬ ਦੀਆਂ ਟੀਮਾਂ ਨੇ ਮੌਕੇ ਤੋਂ ਅਹਿਮ ਸਬੂਤ ਜੁਟਾਏ ਹਨ। ਜਾਂਚ ਦੌਰਾਨ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ .32 ਬੋਰ ਦੇ ਲਗਭਗ 6 ਖਾਲੀ ਖੋਲ ਬਰਾਮਦ ਹੋਏ ਹਨ। ਪੁਲਿਸ ਵੱਲੋਂ ਪਿੰਡ ਦੇ ਐਂਟਰੀ ਪੁਆਇੰਟਾਂ ਅਤੇ ਘਰ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ।

ਇਸ ਤੋਂ ਇਲਾਵਾ, ਪੁਲਿਸ ਘਟਨਾ ਦੇ ਸਮੇਂ ਸਰਗਰਮ ਰਹੇ ਮੋਬਾਈਲ ਟਾਵਰਾਂ ਦਾ ਡੰਪ ਡੇਟਾ ਵੀ ਕਢਵਾ ਰਹੀ ਹੈ ਤਾਂ ਜੋ ਸ਼ੱਕੀ ਮੋਬਾਈਲ ਨੰਬਰਾਂ ਦੀ ਪਛਾਣ ਕੀਤੀ ਜਾ ਸਕੇ। ਮੋਹਾਲੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਇਲਾਕੇ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

Follow Us
Related Stories