AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Abohar Firing: ਫਿਰੌਤੀ ਮੰਗਣ ਆਏ ਲਾਰੈਂਸ ਦੇ ਗੁਰਗਿਆਂ ਅਤੇ ਪੁਲਿਸ ਵਿਚਾਲੇ ਫਾਈਰਿੰਗ, ਇੱਕ ਜਖਮੀ

Police Action: ਪੁਲਿਸ ਟੀਮ ਪਿੰਡ ਸਾਧੂਵਾਲੀ ਨੇੜੇ ਪਹੁੰਚੀ ਤਾਂ ਤਿੰਨ ਗੁਰਗੇ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੇ ਪੁਲਿਸ ਦੀ ਕਾਰ ਨੂੰ ਦੇਖ ਕੇ ਨਹਿਰ ਦੇ ਨਾਲ ਵਾਲੀ ਕੱਚੀ ਸੜਕ ਤੇ ਮੋਟਰਸਾਈਕਲ ਭਜਾ ਦਿੱਤੀ, ਪਰ ਪੁਲਿਸ ਦੀ ਗੱਡੀ ਨੂੰ ਨੇੜੇ ਆਉਂਦੇ ਦੇਖ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ।

Abohar Firing: ਫਿਰੌਤੀ ਮੰਗਣ ਆਏ ਲਾਰੈਂਸ ਦੇ ਗੁਰਗਿਆਂ ਅਤੇ ਪੁਲਿਸ ਵਿਚਾਲੇ ਫਾਈਰਿੰਗ, ਇੱਕ ਜਖਮੀ
50 ਲੱਖ ਦੀ ਫਿਰੌਤੀ ਮਾਮਲੇ ‘ਚ ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ
arvinder-taneja-fazilka
| Updated On: 17 Mar 2023 11:52 AM IST
Share
ਪੰਜਾਬ ਨਿਊਜ: ਅਬੋਹਰ- ਰਾਜਸਥਾਨ ਬਾਰਡਰ (Abohar Rajasthan Border) ਤੇ ਪੁਲਿਸ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਦੇ ਗੁਰਗਿਆਂ ਵਿਚਾਲੇ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਬਦਮਾਸ਼ ਜਖਮੀ ਹੋ ਗਿਆ ਹੈ, ਜਦਕਿ ਉਸ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਇਹ ਸਾਥੀ ਫਿਰੌਤੀ ਮੰਗਣ ਆਏ ਸਨ। ਲਾਰੈਂਸ ਬਿਸ਼ਨੋਈ ਦੇ ਸਾਥੀਆਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਦੀ ਖਬਰ

ਸ੍ਰੀਗੰਗਾਨਗਰ ਦੇ ਵਪਾਰੀ ਤੋਂ ਮੰਗੀ ਸੀ ਫਿਰੌਤੀ

ਸੂਤਰਾਂ ਮੁਤਾਬਕ, ਇਹ ਸਾਰੇ ਬਦਮਾਸ਼ ਸ਼ਹਿਰ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਆਏ ਸਨ, ਪਰ ਇਸਦੀ ਸੂਚਨਾ ਪੁਲਿਸ ਨੂੰ ਲੱਗ ਗਈ। ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਪਰ ਬਾਈਕ ਸਵਾਰ ਬਦਮਾਸ਼ਾਂ ਨੇ ਪੁਲਿਸ ਤੇ ਹੀ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਫਾਈਰਿੰਗ ਵਿੱਚ ਇੱਕ ਮੁਲਜ਼ਮ ਦੇ ਗੋਡੇ ਉਤੇ ਗੋਲੀ ਲੱਗੀ ਗਈ। ਜ਼ਖਮੀ ਹੁੰਦੇ ਹੀ ਬਾਈਕ ਸਵਾਰ ਕੱਚੀ ਸੜਕ ਉਤੇ ਡਿੱਗ ਗਏ। ਦੋ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜ਼ਖਮੀ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਰਵਰੀ ਚ ਮੰਗੀ ਸੀ ਪ੍ਰਾਪਰਟੀ ਡੀਲਰ ਤੋਂ ਫਿਰੌਤੀ

ਪੁਲਿਸ ਨੇ ਮੀਡੀਆ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਫਰਵਰੀ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਨਾਂ ਉਤੇ ਸ਼ਹਿਰ ਦੇ ਇਕ ਪ੍ਰਾਪਰਟੀ ਡੀਲਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀਅਤੇ ਬਾਅਦ ਚ ਧਮਕੀ ਨੂੰ ਯਕੀਨੀ ਬਣਾਉਣ ਲਈ ਲਾਰੈਂਸ ਗੈਂਗ ਦੇ ਗੁਰਗੇ ਕਾਰੋਬਾਰੀ ਦੇ ਘਰ ਪਹੁੰਚ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਿਸ ਨੇ ਮੁਲਜ਼ਮਾਂ ਬਾਰੇ ਸਾਰੀ ਜਾਣਕਾਰੀ ਇਕੱਠੀ ਕੀਤੀ ਅਤੇ ਮੁਖਬਰਾਂ ਤੋਂ ਇਨ੍ਹਾਂ ਬਾਰੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਇਸ ਸਾਰੀ ਕਾਰਵਾਈ ਨੁੂੰ ਅੰਜਾਮ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...