ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Firing in Jalandhar: ਜ਼ਮੀਨੀ ਵਿਵਾਦ ਕਾਰਨ ਜਲੰਧਰ ‘ਚ ਫਾਈਰਿੰਗ, ਇੱਕ ਰਾਹਗੀਰ ਸਣੇ ਤਿੰਨ ਲੋਕ ਜ਼ਖਮੀ

ਨਕੌਦਰ ਦੇ ਪਿੰਡ ਕਲਿਆਣਪੁਰ ਵਿਖੇ ਪਲਾਟ ਦੇ ਵਿਵਾਦ ਦੇ ਕਾਰਨ ਦੋ ਗੁੱਟਾਂ ਵਿੱਚ ਫਾਈਰਿੰਗ ਹੋਈ। ਜਿਸ ਵਿੱਚ ਰਾਹਗੀਰ ਸਣੇ ਤਿੰਨ ਲੋਕ ਜਖਮੀ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚਕੇ ਕਾਰਵਾਈ ਕੀਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Firing in Jalandhar: ਜ਼ਮੀਨੀ ਵਿਵਾਦ ਕਾਰਨ ਜਲੰਧਰ ‘ਚ ਫਾਈਰਿੰਗ, ਇੱਕ ਰਾਹਗੀਰ ਸਣੇ ਤਿੰਨ ਲੋਕ ਜ਼ਖਮੀ
Follow Us
davinder-kumar-jalandhar
| Updated On: 28 Aug 2023 10:45 AM
ਜਲੰਧਰ। ਜਲੰਧਰ ਅਧੀਨ ਆਉਂਦੇ ਨਕੋਦਰ ਦੇ ਪਿੰਡ ਕਲਿਆਣਪੁਰ ‘ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ‘ਚ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਫਾਈਰਿੰਗ (Firing) ਹੋ ਗਈ। ਗੋਲੀਬਾਰੀ ਦੀ ਇਸ ਘਟਨਾ ‘ਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੋਹਾਂ ਦੀਆਂ ਬਾਂਹਾਂ ਅਤੇ ਲੱਤਾਂ ‘ਤੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਰਾਹੁਲ ਵਾਸੀ ਨਕੋਦਰ, ਸ਼ਰਨਜੀਤ ਵਾਸੀ ਨਵਾਂ ਪਿੰਡ (ਕਾਲਾ ਸੰਘੀਆ) ਅਤੇ ਹਰਮਨਬੀਰ ਸਿੰਘ ਵਾਸੀ ਪਿੰਡ ਉੱਗੀ ਵਜੋਂ ਹੋਈ ਹੈ।

ਦੋ ਧੜਿਆਂ ਦੀ ਪੁਰਾਣੀ ਰੰਜਿਸ਼

ਡੀਐੱਸਪੀ (DSP) ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਥਾਣਾ ਸਦਰ ਖੇਤਰ ਦੇ ਪਿੰਡ ਕਲਿਆਣਪੁਰ ਵਿੱਚ ਇੱਕ ਪਲਾਟ ਹੈ, ਜਿਸ ਨੂੰ ਲੈ ਕੇ ਦੋ ਗੁੱਟਾਂ ਵਿੱਚ ਝਗੜਾ ਗੋਲੀਬਾਰੀ ਵਿੱਚ ਬਦਲ ਗਿਆ। ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋਵਾਂ ਦੀ ਪੁਰਾਣੀ ਦੁਸ਼ਮਣੀ ਸੀ। ਜਿਸ ਵਿੱਚ ਇਹ ਸਾਰੀ ਗੋਲੀਬਾਰੀ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਮੌਕੇ ਤੇ ਪਹੁੰਚ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲੰਧਰ (Jalandhar) ਪਿੰਡ ਕਲਿਆਣਪੁਰ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਰਾਹਗੀਰ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਰਮਨ ਨੇ ਦੱਸਿਆ ਕਿ ਉਹ ਆਪਣੇ ਰਸਤੇ ਜਾ ਰਿਹਾ ਸੀ ਤਾਂ ਪਲਾਟ ਨੇੜੇ ਗੋਲੀਬਾਰੀ ਹੋ ਗਈ। ਇਸ ਦੌਰਾਨ ਇੱਕ ਗੋਲੀ ਉਸ ਦੇ ਪਾਸੇ ਲੱਗ ਗਈ। ਉਹ ਤੁਰੰਤ ਹਸਪਤਾਲ ਗਿਆ। ਜਿੱਥੋਂ ਉਸ ਨੂੰ ਜਲੰਧਰ ਭੇਜ ਦਿੱਤਾ ਗਿਆ।

15 ਲੋਕਾਂ ਨੇ ਹਮਲਾ ਕੀਤਾ

ਹਰਜਿੰਦਰ ਸਿੰਘ ਵਾਸੀ ਚੋਟੀਆਂ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਜਦੋਂ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਤਾਂ ਪਿੰਡ ਰਸੂਲਪੁਰ ਵਾਸੀ ਕਾਲੂ ਕੱਟਾ ਤੇ ਦਿਲਬਰ, ਪਿੰਡ ਸਾਹਮ ਵਾਸੀ ਜੌਨਾ ਤੇ ਰਵੀ, ਮਲਸੀਆਂ ਵਾਸੀ ਸ਼ੇਰਾ ਤੇ ਨਵੀ ਵਾਸੀ ਦਿਲੀ ਨਾਮਕ ਵਿਅਕਤੀ ਨੇ ਬੀ. ਸ਼ਾਹਕੋਟ ਦੇ ਵਸਨੀਕ ਸਮੇਤ 15 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਡੀਐਸਪੀ ਸੁਖਪਾਲ ਨੇ ਦੱਸਿਆ ਕਿ ਦੇਰ ਰਾਤ ਪੁਲਿਸ ਨੇ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ। ਛਾਪੇ ਮਾਰੇ ਜਾ ਰਹੇ ਹਨ। ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਣਗੇ।

ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...