ਬਰਾਤੀਆਂ ਨਾਲ ਭਰੀ ਗੱਡੀ ਦੀ ਪਿਕਅੱਪ ਨਾਲ ਭਿਆਨਕ ਟੱਕਰ, 3 ਬੱਚਿਆਂ ਸਮੇਤ 5 ਦੀ ਮੌਤ; ਕਈ ਜ਼ਖ਼ਮੀ
ਲਾਲਾਬਾਦ ਹਲਕੇ ਦੇ ਪਿੰਡ ਟਿਵਾਣਾ ਕਲਾਂ ਤੋਂ ਇੱਕ ਬਰਾਤ ਪਿੰਡ ਕਰਨੀ ਖੇੜਾ ਵਿਖੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਈ ਸੀ। ਵਿਆਹ ਸਮਾਗਮ ਤੋਂ ਬਾਅਦ ਜਦੋਂ ਬਰਾਤੀ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਖੇ ਕਲੰਦਰ ਟੋਲ ਪਲਾਜ਼ਾ ਨੇੜੇ ਉਨ੍ਹਾਂ ਦੀ ਗੱਡੀ ਦਾ ਭਿਆਨਕ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰੂਜ਼ਰ ਗੱਡੀ 'ਚ ਕੁੱਲ 16 ਲੋਕ ਸਵਾਰ ਸਨ।
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪਿੰਡ ਥੇਹ ਕਲੰਦਰ ਨੇੜੇ ਕਰੂਜ਼ਰ ਤੇ ਪਿਕਅੱਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਹੁਣ ਤੱਕ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 9 ਦੇ ਕਰੀਬ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ 3 ਬੱਚੇ ਤੇ ਇੱਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਜਲਾਲਾਬਾਦ ਹਲਕੇ ਦੇ ਪਿੰਡ ਟਿਵਾਣਾ ਕਲਾਂ ਤੋਂ ਇੱਕ ਬਰਾਤ ਪਿੰਡ ਕਰਨੀ ਖੇੜਾ ਵਿਖੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਗਈ ਸੀ। ਵਿਆਹ ਸਮਾਗਮ ਤੋਂ ਬਾਅਦ ਜਦੋਂ ਬਰਾਤੀ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਖੇ ਕਲੰਦਰ ਟੋਲ ਪਲਾਜ਼ਾ ਨੇੜੇ ਉਨ੍ਹਾਂ ਦੀ ਗੱਡੀ ਦਾ ਭਿਆਨਕ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰੂਜ਼ਰ ਗੱਡੀ ‘ਚ ਕੁੱਲ 16 ਲੋਕ ਸਵਾਰ ਸਨ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਗੱਡੀਆਂ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ‘ਚ ਮਦਦ ਕੀਤੀ। ਸੂਚਨਾ ਮਿਲਦੇ ਹੀ ਐਂਬੂਲੈਂਸ ਤੇ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਜ਼ਖਮੀਆਂ ਨੂੰ ਫਾਜ਼ਿਲਕਾ ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖਮੀਆਂ ‘ਚੋਂ ਦੋ ਨੂੰ ਮੁੱਢਲੇ ਇਲਾਜ ਤੋਂ ਬਾਅਦ ਹੋਰ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।
ਸਰਕਾਰੀ ਹਸਪਤਾਲ ਦੇ ਡਾਕਟਰ ਅਨੁਸਾਰ, ਇਸ ਹਾਦਸੇ ‘ਚ ਪੰਜ ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਹਸਪਤਾਲ ਪਹੁੰਚੇ ਤੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
