AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰੋਜ਼ਪੁਰ ਦੇ ਪਿੰਡ ਬੇਟੂ ਕਦੀਮ ‘ਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਫਾਇਰਿੰਗ, ਦੋ ਸਕੇ ਭਰਾ ਗੰਭੀਰ ਜ਼ਖ਼ਮੀ, ਫਰੀਦਕੋਟ ਮੈਡੀਕਲ ਕਾਲਜ ਕੀਤਾ ਰੈਫਰ

Firozpur Firing: ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਬੇਟੂ ਕਦੀਮ ਵਿੱਚ ਦੋ ਧਿਰਾਂ ਵਿਚਾਲੇ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਰਹਿਣ ਵਾਲੇ ਦੋ ਨੌਜਵਾਨਾਂ ਉੱਪਰ ਪਿੰਡ ਦੇ ਹੀ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਮੁਢਲੇ ਇਲਾਜ਼ ਤੋਂ ਬਾਅਦ ਫਰੀਦਕੋਟ ਮੈਡੀਕਲ ਵਿਖੇ ਰੈਫਰ ਕੀਤਾ ਗਿਆ ਹੈ।

ਫਿਰੋਜ਼ਪੁਰ ਦੇ ਪਿੰਡ ਬੇਟੂ ਕਦੀਮ 'ਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਫਾਇਰਿੰਗ, ਦੋ ਸਕੇ ਭਰਾ ਗੰਭੀਰ ਜ਼ਖ਼ਮੀ, ਫਰੀਦਕੋਟ ਮੈਡੀਕਲ ਕਾਲਜ ਕੀਤਾ ਰੈਫਰ
sunny-chopra-ferozepur
| Updated On: 25 Jan 2026 07:16 AM IST

Firozpur Firing: ਫਿਰੋਜ਼ਪੁਰ ਦੇ ਮਮਦੋਟ ਦੇ ਪਿੰਡ ਬੇਟੂ ਕਦੀਮ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਭਰਾਵਾਂ ਨੂੰ ਗੋਲੀ ਲੱਗੀ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਛਾਣ ਅਜੇ ਅਤੇ ਆਕਾਸ਼ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੰਜ ਰਾਉਂਡ ਫਾਇਰਿੰਗ

ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਨੇ ਕਿਹਾ ਕਿ ਸੱਤ ਜਾਂ ਅੱਠ ਲੋਕਾਂ ਨੇ ਉਨ੍ਹਾਂ ਦੇ ਪੁੱਤਰਾਂ ‘ਤੇ ਗੋਲੀਆਂ ਚਲਾਈਆਂ। ਲਗਭਗ ਚਾਰ ਤੋਂ ਪੰਜ ਰਾਉਂਡ ਫਾਇਰ ਕੀਤੇ ਗਏ। ਦੋਵਾਂ ਪੁੱਤਰਾਂ ਨੂੰ ਇੱਕ-ਇੱਕ ਗੋਲੀ ਲੱਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਗੋਲੀਬਾਰੀ ਸ਼ੁਰੂ ਹੋਈ ਤਾਂ ਉਨ੍ਹਾਂ ਦਾ ਪੁੱਤਰ ਤੂੜੀ ਛੱਡ ਕੇ ਆਪਣੀ ਟਰਾਲੀ ਲਗਾਉਣ ਗਿਆ ਸੀ। ਇੱਕ ਕਾਰ ਨੇ ਵੀ ਉਸ ਦਾ ਪਿੱਛਾ ਕੀਤਾ। ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ। ਇਲਾਕੇ ਵਿੱਚ ਲੱਗੇ ਸਰਕਾਰੀ ਕੈਮਰਿਆਂ ਦੀ ਰਿਕਾਰਡਿੰਗ ਰਾਹੀਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੱਤ ਸਾਲ ਪੁਰਾਣਾ ਮਾਮਲਾ

ਪਰਿਵਾਰ ਨੇ ਦੱਸਿਆ ਕਿ ਹਮਲਾ ਕਰਨ ਵਾਲਿਆਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ। ਸਾਲ 2018 ਵਿੱਚ ਦੋਨਾਂ ਪੱਖਾ ਵਿੱਚ ਝਗੜਾ ਹੋਇਆ ਸੀ। ਜਿਸ ਦਾ ਮਾਮਲਾ ਸੈਸ਼ਨ ਕੋਰਟ ਵੱਲੋਂ ਹੱਲ ਕਰਵਾ ਦਿੱਤਾ ਗਿਆ ਸੀ। ਉਸ ਪੁਰਾਣੀ ਰੰਜ਼ਿਸ਼ ਦੇ ਦੱਲਦਿਆਂ ਇਹ ਹਮਲਾ ਕੀਤਾ ਗਿਆ ਹੈ। ਉਸ ਸਮੇਂ ਵੀ ਸਰਪੰਚੀ ਨੂੰ ਲੈ ਕੇ ਗੋਲੀਬਾਰੀ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਪੁਰਾਣੇ ਸਰਪੰਚ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਿਆ ਹੈ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...