AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਫਿਰੋਜ਼ਪੁਰ ‘ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੁਲਜ਼ਮ ਮਹਿਲਾ ਸਣੇ 3 ‘ਤੇ ਕੇਸ ਦਰਜ

ਫਿਰੋਜ਼ਪੁਰ ਵਿੱਚ ਪਰਿਵਾਰਕ ਕਲੇਸ਼ ਦੇ ਚਲਦਿਆਂ ਇੱਕ ਨੌਜਵਾਨ ਵੱਲੋਂ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਪਿੰਡ ਮੀਰਾ ਸ਼ਾਹ ਨੂਰ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਪਤਨੀ, ਜੋ ਕਿ ਵਿਜੀਲੈਂਸ ਵਿਭਾਗ ਵਿੱਚ ਬਤੌਰ ਕਾਂਸਟੇਬਲ ਤਾਇਨਾਤ ਹੈ, ਉਸ ਦੇ ਸਹੁਰੇ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।

ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਫਿਰੋਜ਼ਪੁਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੁਲਜ਼ਮ ਮਹਿਲਾ ਸਣੇ 3 'ਤੇ ਕੇਸ ਦਰਜ
ਪਤਨੀ ਤੋਂ ਤੰਗ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹਿਲਾ ਕਾਂਸਟੇਬਲ ‘ਤੇ ਕੇਸ ਦਰਜ
sunny-chopra-ferozepur
| Updated On: 02 Mar 2026 11:04 AM IST

ਫਿਰੋਜ਼ਪੁਰ ਵਿੱਚ ਪਰਿਵਾਰਕ ਕਲੇਸ਼ ਦੇ ਚਲਦਿਆਂ ਇੱਕ ਨੌਜਵਾਨ ਵੱਲੋਂ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਪਿੰਡ ਮੀਰਾ ਸ਼ਾਹ ਨੂਰ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਪਤਨੀ, ਜੋ ਕਿ ਵਿਜੀਲੈਂਸ ਵਿਭਾਗ ਵਿੱਚ ਬਤੌਰ ਕਾਂਸਟੇਬਲ ਤਾਇਨਾਤ ਹੈ, ਉਸ ਦੇ ਸਹੁਰੇ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।

ਪਰਿਵਾਰਕ ਕਲੇਸ਼ ਨੇ ਲਿਆ ਖ਼ੌਫ਼ਨਾਕ ਰੂਪ

ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਅਕਸਰ ਪਰਿਵਾਰਕ ਝਗੜਾ ਰਹਿੰਦਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਹੁਰੇ ਪਰਿਵਾਰ ਵੱਲੋਂ ਗਗਨਦੀਪ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਅਤੇ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਗਗਨਦੀਪ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕਿਆ, ਜਿਸ ਬਾਰੇ ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ।

ਇਲਾਜ ਦੌਰਾਨ ਲੁਧਿਆਣਾ ਦੇ DMC ‘ਚ ਹੋਈ ਮੌਤ

ਜ਼ਹਿਰ ਪੀਣ ਬਾਰੇ ਜਿਵੇਂ ਹੀ ਪਰਿਵਾਰ ਨੂੰ ਪਤਾ ਲੱਗਿਆ, ਉਨ੍ਹਾਂ ਨੇ ਤੁਰੰਤ ਗਗਨਦੀਪ ਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ। ਹਾਲਾਂਕਿ, ਉੱਥੇ ਉਸ ਦੀ ਹਾਲਤ ਜਿਆਦਾ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. (DMC) ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਗਗਨਦੀਪ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਤ ਤੋਂ ਬਾਅਦ ਲਾਸ਼ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।

ਪਤਨੀ ‘ਤੇ ਕੁੱਟਮਾਰ ਅਤੇ ਧਮਕਾਉਣ ਦੇ ਇਲਜ਼ਾਮ

ਮ੍ਰਿਤਕ ਦੇ ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਨੂੰਹ, ਜੋ ਕਿ ਮਹਿਲਾ ਕਾਂਸਟੇਬਲ ਹੈ, ਅਕਸਰ ਆਪਣੇ ਪਿਤਾ ਅਤੇ ਕੁਝ ਹੋਰ ਬਾਹਰੀ ਲੋਕਾਂ ਨੂੰ ਨਾਲ ਲਿਆ ਕੇ ਗਗਨਦੀਪ ਦੀ ਕੁੱਟਮਾਰ ਕਰਦੀ ਸੀ। ਪਰਿਵਾਰ ਅਨੁਸਾਰ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਦੇ ਬੇਟੇ ਨੇ ਇਹ ਕਦਮ ਚੁੱਕਿਆ। ਪਰਿਵਾਰ ਨੇ ਹੁਣ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਂਸਟੇਬਲ ਪਤਨੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਪੁਲਿਸ ਦੀ ਕਾਰਵਾਈ

ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ‘ਤੇ ਪਤਨੀ, ਸਹੁਰੇ ਅਤੇ ਇੱਕ ਹੋਰ ਵਿਅਕਤੀ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...