AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Drug Recovered: ਫਿਰੋਜ਼ਪੁਰ ‘ਚ ਬੀਐਸਐਫ ਨੇ ਸਤਲੁਜ ਦਰਿਆ ‘ਚੋਂ ਫੜੀ ਬੋਤਲਾਂ ‘ਚ ਬੰਦ ਹੈਰੋਇਨ, ਪਾਕਿਸਤਾਨ ਤੋਂ ਭੇਜੀ ਗਈ ਸੀ ਖੇਪ

BSF Recovered Drug: ਬੀਐਸਐਫ ਦੇ ਸਹਾਇਕ ਕਮਾਂਡੈਂਟ ਮਨੀਸ਼ ਕੁਮਾਰ ਦੀ ਸ਼ਿਕਾਇਤ ਤੇ ਥਾਣਾ ਲੱਖੋਕੇ ਬਹਿਰਾਮ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Drug Recovered: ਫਿਰੋਜ਼ਪੁਰ 'ਚ ਬੀਐਸਐਫ ਨੇ ਸਤਲੁਜ ਦਰਿਆ 'ਚੋਂ ਫੜੀ ਬੋਤਲਾਂ 'ਚ ਬੰਦ ਹੈਰੋਇਨ, ਪਾਕਿਸਤਾਨ ਤੋਂ ਭੇਜੀ ਗਈ ਸੀ ਖੇਪ
Photo: ANI
tv9-punjabi
| Updated On: 02 Jul 2023 11:44 AM IST
Share
Drug Recovered from Satluj River: ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਵਾਰ ਮੁੜ ਤੋਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਮਿਲੇ ਹਨ। ਬੀਐਸਐਫ ਦੀ 136 ਬਟਾਲੀਅਨ ਨੇ ਗਸ਼ਤ ਦੌਰਾਨ ਸਤਲੁਜ ਦਰਿਆ ਤੋਂ 2 ਬੋਤਲਾਂ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚ ਡੇਢ ਕਿਲੋ ਹੈਰੋਇਨ ਸੀ। ਜਵਾਨਾਂ ਨੇ ਦੋਵਾਂ ਬੋਤਲਾਂ ਨੂੰ ਕਬਜ਼ੇ ‘ਚ ਲੈ ਲਿਆ ਅਤੇ ਸੰਬਧਤ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਫਿਰੋਜ਼ਪੁਰ ਸਦਰ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਰਿਆ ਰਾਹੀਂ ਅਕਸਰ ਭੇਜੀ ਜਾਂਦੀ ਹੈ ਨਸ਼ਿਆਂ ਦੀ ਖੇਪ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੈਰੋਇਨ ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਰਾਊਕੇ ਨੇੜਿਓਂ ਬਰਾਮਦ ਕੀਤੀ ਹੈ। ਸਤਲੁਜ ਦਰਿਆ ਨੂੰ ਪਾਕਿਸਤਾਨੀ ਸਮੱਗਲਰਾਂ ਵੱਲੋਂ ਅਕਸਰ ਨਸ਼ਿਆਂ ਦੀ ਤਸਕਰੀ ਲਈ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ‘ਚ ਵਗਦੇ ਪਾਣੀ ਹੇਠੋਂ ਪਹਿਲਾਂ ਵੀ ਕਈ ਵਾਰ ਹੈਰੋਇਨ ਭੇਜੀ ਜਾ ਚੁੱਕੀ ਹੈ ਅਤੇ ਇਕ ਵਾਰ ਫਿਰ ਬੋਤਲਾਂ ‘ਚ ਹੈਰੋਇਨ ਭੇਜੀ ਗਈ ਹੈ, ਜਿਸ ਨੂੰ ਬੀਐੱਸਐੱਫ ਨੇ ਫੜ ਲਿਆ ਅਤੇ ਭਾਰਤੀ ਜਵਾਨ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਦੇ ਰਹਿਣਗੇ।

ਇੰਟਰਨੈੱਟ ਕਾਲ ਰਾਹੀਂ ਸੰਪਰਕ ਕਰਦੇ ਨਸ਼ਾ ਤਸਕਰ

ਹਾਲਾਂਕਿ ਦਰਿਆ ਦੇ ਤੇਜ਼ ਵਹਾਅ ਵਿੱਚ ਛੁਪਾ ਕੇ ਭੇਜੀ ਗਈ ਹੈਰੋਇਨ ਦੀ ਖੇਪ ਨੂੰ ਬਰਾਮਦ ਕਰਨਾ ਕੋਈ ਆਸਾਨ ਕੰਮ ਨਹੀਂ ਹੈ, ਉਹ ਵੀ ਉਦੋਂ ਜਦੋਂ ਭਾਰਤ ਅਤੇ ਪਾਕਿਸਤਾਨ ਦੇ ਤਸਕਰ ਇੰਟਰਨੈੱਟ ਕਾਲ ਰਾਹੀਂ ਤਸਕਰੀ ਦੇ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਤਸਕਰ ਨਾ ਸਿਰਫ਼ ਇੰਟਰਨੈੱਟ ਕਾਲ ਕਰਕੇ ਤਸਕਰੀ ਲਈ ਥਾਂ ਤੈਅ ਕਰਦੇ ਹਨ, ਸਗੋਂ ਪੈਸਿਆਂ ਦੀ ਅਦਾਇਗੀ ਲਈ ਹਵਾਲਾ ਦਾ ਸਹਾਰਾ ਵੀ ਲੈਂਦੇ ਹਨ, ਪਰ ਹੁਣ ਤੱਕ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਇਸ ਨੈੱਟਵਰਕ ਨੂੰ ਤੋੜਨ ਵਿੱਚ ਨਾਕਾਮ ਰਹੀਆਂ ਹਨ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...