ਫਿਰੋਜ਼ਪੁਰ : ਐਸਐਚਓ ਸਮੇਤ 11 ਪੁਲਿਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਰਿਸ਼ਤੇ, ਵੱਡੀਆ ਜਾਣਕਾਰੀਆਂ ਕੀਤੀਆਂ ਲੀਕ, ਡੀਐਸਪੀ ਦਾ ਖੁਲਾਸਾ

Updated On: 

08 Sep 2023 19:01 PM

ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰਾਂ ਦੀ ਦੋਸਤੀ ਦੀਆਂ ਖ਼ਬਰਾਂ ਸਿਰਫ ਫਿਰੋਜ਼ਪੁਰ ਤੋਂ ਹੀ ਨਹੀਂ ਸਗੋਂ ਹੋਰ ਕਈ ਸਰਹੱਦੀ ਜਿਲ੍ਹਿਆਂ ਤੋਂ ਵੀ ਆਉਂਦੀਆਂ ਰਹਿੰਦੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵੱਡੇ ਅਧਿਕਾਰੀਆਂ 'ਤੇ ਅਜਿਹੇ ਗੰਭੀਰ ਇਲਜ਼ਾਮ ਲੱਗ ਚੁੱਕੇ ਹਨ।

ਫਿਰੋਜ਼ਪੁਰ : ਐਸਐਚਓ ਸਮੇਤ 11 ਪੁਲਿਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਰਿਸ਼ਤੇ, ਵੱਡੀਆ ਜਾਣਕਾਰੀਆਂ ਕੀਤੀਆਂ ਲੀਕ, ਡੀਐਸਪੀ ਦਾ ਖੁਲਾਸਾ
Follow Us On

ਫ਼ਿਰੋਜ਼ਪੁਰ ਵਿੱਚ ਡੀਐੱਸਪੀ ਸੁੁਰਿੰਦਰ ਬਾਂਸਲ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਡੀਐਸਪੀ ਬਾਂਸਲ ਨੇ ਦਾਅਵਾ ਕੀਤਾ ਹੈ ਕਿ ਇੱਕ ਐਸਐਚਓ ਅਭਿਨਵ ਚੌਹਾਨ ਸਮੇਤ 11 ਪੁਲਿਸ ਮੁਲਾਜ਼ਮਾਂ ‘ਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਨੇੜਲੇ ਸਬੰਧ ਹਨ। ਡੀਐਸਪੀ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕਰ ਸਾਰਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਵਿੱਚ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਟੀਮ ਵੱਲੋਂ ਸਹੀ ਸੂਚਨਾ ਹੋਣ ਦੇ ਬਾਵਜੂਦ ਵੀ ਛਾਪੇਮਾਰੀ ਕਰਨ ਤੋਂ ਪਹਿਲਾਂ ਹੀ ਵੱਡੇ ਨਸ਼ਾ ਤਸਕਰ ਫਰਾਰ ਹੋ ਜਾਂਦੇ ਹਨ। ਕਈ ਵਾਰ ਪੁਲਸ ਨੂੰ ਠੋਸ ਸੂਚਨਾ ਮਿਲਣ ਦੇ ਬਾਵਜੂਦ ਵੀ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਦਾ। ਇਹ ਜਾਣਕਾਰੀ ਲੀਕ ਕਰਨ ਵਾਲੇ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਅਤੇ ਐਸਐਚਓ ਹਨ। ਸ਼ਿਕਾਇਤ ਵਿੱਚ ਜ਼ਿਕਰ ਕੀਤਾ ਗਿਆ ਐਸਐਚਓ ਚੌਹਾਨ ਸਰਹੱਦੀ ਥਾਣਾ ਫ਼ਿਰੋਜ਼ਪੁਰ ਦੇ ਇੰਚਾਰਜ ਹਨ। ਜਿਸ ਕਾਰਨ ਉਸ ਦੇ ਕਈ ਨਸ਼ਾ ਤਸਕਰਾਂ ਨਾਲ ਸਬੰਧ ਹਨ।

ਐਸਐਚਓ ਨੇ ਇਲਜ਼ਾਮਾਂ ਤੋਂ ਕੀਤਾ ਇਨਕਾਰ

ਉੱਧਰ ਐਸਐਚਓ ਅਭਿਨਵ ਚੌਹਾਨ ਨੇ ਡੀਐਸਪੀ ਦੇ ਸਾਰੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਉੱਤੇ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਦੋ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਨਾਲ ਕੰਮ ਕਰਦੇ ਹਨ, ਬਾਕੀਆਂ ਦਾ ਉਨ੍ਹਾਂ ਨੂੰ ਪਤਾ ਨਹੀਂ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਤੇ ਐਸਪੀਡੀ ਦੀ ਜਾਂਚ ਚੱਲ ਰਹੀ ਹੈ। ਛੇਤੀ ਹੀ ਸੱਚ ਸਾਹਮਣੇ ਆ ਜਾਵੇਗਾ।

ਮਾਮਲੇ ਦੀ ਜਾਂਚ ਜਾਰੀ

ਦੁਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਐਸਪੀ ਡੀ ਰਣਧੀਰ ਕੁਮਾਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ, ਪਰ ਲੱਗੇ ਇਲਜ਼ਾਮਾ ਦੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ਿਕਾਇਤ ਦੇ ਆਧਾਰ ‘ਤੇ ਇਕ ਟੀਮ ਸਾਰੇ ਸਬੂਤ ਇਕੱਠੇ ਕਰ ਰਹੀ ਹੈ। ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਧਿਕਾਰੀਆਂ ‘ਤੇ ਤਸਕਰਾਂ ਨਾਲ ਸਬੰਧ ਹੋਣ ਦੇ ਦੋਸ਼ ਲੱਗੇ ਹਨ। ਇਸ ਤੋਂ ਪਹਿਲਾਂ ਵੀ ਅਧਿਕਾਰੀਆਂ ‘ਤੇ ਅਜਿਹੇ ਗੰਭੀਰ ਦੋਸ਼ ਲੱਗ ਚੁੱਕੇ ਹਨ।