ਅਣਪਛਾਤੇ ਬਾਈਕ ਸਵਾਰਾਂ ਨੇ ਦੁਕਾਨ ‘ਚ ਬੈਠੇ ਵਿਅਕਤੀ ‘ਤੇ ਚਲਾਈਆਂ ਗੋਲੀਆਂ, ਮੌਤ, ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਵਾਰਦਾਤ

Updated On: 

24 Jun 2023 12:03 PM IST

Crime News: ਗੋਲੀ ਪ੍ਰੇਮ ਕੁਮਾਰ ਦੇ ਪੇਟ ਵਿੱਚ ਲੱਗ ਗਈ ਅਤੇ ਪ੍ਰੇਮ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਅਣਪਛਾਤੇ ਬਾਈਕ ਸਵਾਰਾਂ ਨੇ ਦੁਕਾਨ ਚ ਬੈਠੇ ਵਿਅਕਤੀ ਤੇ ਚਲਾਈਆਂ ਗੋਲੀਆਂ, ਮੌਤ, ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਵਾਰਦਾਤ
Follow Us On
ਫਿਰੋਜ਼ਪੁਰ ਨਿਊਜ਼। ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਆਏ ਦਿਨ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਰਹੀ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਤੋਂ ਸਾਹਮਣੇ ਆਇਆ ਹੈ। ਜਿਥੋਂ ਦੀ ਪੁਰਾਣੀ ਦਾਣਾ ਮੰਡੀ ਵਿਖੇ ਕੁਝ ਨਕਾਬਪੋਸ਼ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆੜਤ ਦੀ ਦੁਕਾਨ ‘ਤੇ ਬੈਠੇ ਇੱਕ ਪ੍ਰੇਮ ਕੁਮਾਰ ਨਾਂ ਦੇ ਵਿਅਕਤੀ ‘ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਉਸਦੀ ਮੌਤ ਹੋ ਗਈ। ਮੌਕੇ ਤੇ ਪੁਲਿਸ ਨੇ ਪਹੁੰਚ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ, ਤਲਵੰਡੀ ਭਾਈ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਚ ਫੈਲੀ ਦਹਿਸ਼ਤ ਨੂੰ ਘੱਟ ਕਰਨ ਲਈ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜ਼ਨੀਸ਼ ਦਹੀਆ ਵੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਵਾਰਦਾਤ ਦਾ ਜਾਇਜਾ ਲਿਆ। ਉਨ੍ਹਾਂ ਨੇ ਦੁਕਾਨਦਾਰਾਂ ਵੀ ਵਿਸ਼ਵਾਸ਼ ਦਵਾਇਆ ਕਿ ਹਮਲਾਵਰਾਂ ਨੂੰ ਪੁਲਿਸ ਜਲਦ ਤੋਂ ਜਲਦ ਫੜ ਲਵੇਗਾ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੁਕਾਨ ਦੇ ਮਾਲਕ ਨੇ ਦੱਸੀ ਕਹਾਣੀ

ਦੁਕਾਨ ਦੇ ਮਾਲਕ ਰਵੀ ਛਾਬੜਾ ਨੇ ਦਸਿਆ ਕਿ ਉਹ, ਉਹਨਾਂ ਦੇ ਪਿਤਾ, ਚਾਚਾ ਜੀ ਤੇ ਉਹਨਾਂ ਦਾ ਬੇਟਾ ਦੁਪਿਹਰ ਵੇਲੇ ਖਾਣਾ ਖਾਣ ਘਰ ਗਏ ਸਨ, ਇਸ ਦੌਰਾਨ ਉਹ ਗੁਆਂਢ ਦੇ ਮੁਲਾਜ਼ਮ ਪ੍ਰੇਮ ਕੁਮਾਰ ਨੂੰ ਦੁਕਾਨ ਦੇ ਬਿਠਾ ਗਏ। ਇਹਨਾਂ ਦਸਿਆ ਕਿ ਦੁਪਹਿਰ ਦੇ ਸਮੇਂ ਨਕਾਬਪੋਸ਼ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨ ‘ਤੇ ਬੈਠੇ ਇੱਕ ਪ੍ਰੇਮ ਕੁਮਾਰ ‘ਤੇ ਗੋਲੀ ਚਲਾ ਦਿੱਤੀ ਅਤੇ ਗੋਲੀ ਉਸਦੇ ਪੇਟ ਵਿੱਚ ਲੱਗ ਗਈ ਅਤੇ ਪ੍ਰੇਮ ਕੁਮਾਰ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਦੂਸਰੇ ਪਾਸੇ ਜਦੋਂ ਇਸ ਘਟਨਾ ਬਾਰੇ ਡੀਐਸਪੀ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਬਰੀਕੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਤੇ ਜਲਦ ਗੋਲੀ ਚਲਾਉਣ ਵਾਲੇ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ ਤਾਂ ਜੋਂ ਮਾਮਲੇ ਦੀ ਤਹਿ ਤੱਕ ਜਾਣ ਚ ਮਦਦ ਮਿਲ ਸਕੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ