ਫ਼ਿਰੋਜ਼ਪੁਰ ‘ਚ ਨੌਜਵਾਨ ‘ਤੇ ਤਾਬੜਤੋੜ ਗੋਲੀਬਾਰੀ, 2 ਬਾਈਕਾਂ ‘ਤੇ ਆਏ ਸੀ 6 ਹਮਲਾਵਰ
ਫਿਰੋਜ਼ਪੂਰ ਵਿੱਚ ਕਰੀਬ 6 ਹਮਲਾਵਰਾਂ ਨੇ ਇੱਕ ਨੌਜਵਾਨ 'ਤੇ ਗੋਲੀਆਂ ਚੱਲਾ ਦਿੱਤੀਆਂ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਜਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨੌਜਵਾਨ ‘ਤੇ ਗੋਲੀ ਕਿਉਂ ਚਲਾਈ ਗਈ।ਲਗਾਤਰ ਵਧ ਰਹਿਆਂ ਅਪਰਾਧਦ ਦੀਆਂ ਘਟਨਾਵਾਂ
ਸੂਬੇ ਵਿੱਚ ਲਗਾਤਾਰ ਵਧ ਰਹਿਆਂ ਅਪਰਾਧ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ। ਪੰਜਾਬ ਵਿੱਚ ਸ਼ਰੇਆਮ ਗੋਲਕਾਂਡ, ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਹਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ਰਾਰਤੀ ਅਨਸਰਾਂ, ਗੈਂਗਸਟਰਾਂ ਤੇ ਨਕੇਲ ਕੱਸਣ ਦੀ ਗੱਲ ਕਹਿ ਜਾਂਦੀ ਹੈ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਇਸ ਅਪਰਾਧਕ ਵਾਰਦਾਤ ਦੀ ਗੁੱਥੀ ਨੂੰ ਪੁਲਿਸ ਕਿਵੇਂ ਨਿਪਟਾਵੇਗੀ।
Follow Us
