AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vigilance Action: ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਵਿਜੀਲੈਂਸ ਜਾਂਚ ਦੇ ਘੇਰੇ ‘ਚ

Satkar Kaur ਨੇ 2017 ਵਿੱਚ ਕਾਂਗਰਸ ਪਾਰਟੀ ਤੋਂ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜੀ ਅਤੇ 2022 ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਾਰਨ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ।

Vigilance Action: ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਵਿਜੀਲੈਂਸ ਜਾਂਚ ਦੇ ਘੇਰੇ 'ਚ
ਪੰਜਾਬ ਪੁਲਿਸ ( ਪੁਰਾਣੀ ਤਸਵੀਰ)
tv9-punjabi
| Published: 14 Mar 2023 18:56 PM IST
Share
ਫਿਰੋਜ਼ਪੁਰ ਨਿਊਜ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ (Vigilance Department) ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੀ ਸਰਕਾਰ ਦੇ ਕਈ ਮੰਤਰੀਆਂ ਤੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਚ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ (Ex Congress MLA Satkar Kaur) ਤੋਂ ਵਿੱਚ ਲਗਭਗ ਚਾਰ ਘੰਟੇ ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ।

‘ਜਾਂਚ ਏਜੰਸੀ ਦੀ ਹਰ ਮੱਦਦ ਕੀਤੀ ਜਾਵੇਗੀ’

ਵਿਜੀਲੈਂਸ ਅੱਗੇ ਪੇਸ਼ ਹੋਣ ਮਗਰੋਂ ਸਤਿਕਾਰ ਕੌਰ ਨੇ ਕਿਹਾ ਕਿ ਮੈਂ ਜਾਂਚ ਵਿੱਚ ਸ਼ਾਮਲ ਹੋਈ ਹਾਂ ਅਤੇ ਕੁਝ ਵੀ ਗੈਰ ਕਾਨੂੰਨੀ ਨਹੀਂ ਹੈ। ਅਸੀਂ ਆਪਣੀ ਜਾਇਦਾਦ ਵਿੱਚ ਹੋਰ ਕੋਈ ਵਾਧਾ ਨਹੀਂ ਕੀਤਾ ਹੈ। ਪਰ ਅਜਿਹੇ ਦੋਸ਼ ਸਰਕਾਰ ਦੇ ਬਦਲਣ ਨਾਲ ਲਾਏ ਜਾਂਦੇ ਹਨ ਅਤੇ ਇਹ ਸਿਆਸਤ ਤੋਂ ਪ੍ਰੇਰਿਤ ਹਨ। ਮੈਨੂੰ ਕਾਨੂੰਨੀ ਪ੍ਰਣਾਲੀ ਵਿੱਚ ਵਿਸ਼ਵਾਸ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ। ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ ਉਨ੍ਹਾਂ ਤੇ ਲਾਏ ਗਏ ਹਨ ਉਹ ਦੋਸ਼ ਬੇਬੁਨਿਆਦ ਹਨ।ਸਤਿਕਾਰ ਕੌਰ ਅਤੇ ਉਨ੍ਹਾ ਦੇ ਪਤੀ ਲਾਡੀ ਗਹਿਰੀ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਖਿਲਾਫ ਝੂਠੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ

ਦੂਜੇ ਪਾਸੇ ਵਿਜੀਲੈਂਸ ਬਿਓਰੋ ਦੀ ਤਰਫੋਂ ਡੀਐਸਪੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਾਨੂੰ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਪ੍ਰਾਪਤ ਹੋਈ ਹੈ, ਜਿਸ ਸਬੰਧੀ ਅੱਜ ਅਸੀਂ ਉਸ ਤੋਂ ਪੁੱਛਗਿੱਛ ਕੀਤੀ ਹੈ। ਜਾਂਚ ਜਾਰੀ ਰਹੇਗੀ, ਸਾਨੂੰ ਤਿੰਨ ਮਹੀਨਿਆਂ ਚ ਰਿਪੋਰਟ ਦੇਣੀ ਹੋਵੇਗੀ। ਜੇਕਰ ਲੋੜ ਪਈ ਤਾਂ ਭਵਿੱਖ ਵਿੱਚ ਵੀ ਬੁਲਾਇਆ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...