ਫਿਰੋਜ਼ਪੁਰ ਬਾਰਡਰ ਤੋਂ BSF ਵੱਲੋਂ 150 ਕਰੋੜ ਦੀ ਹੈਰੋਇਨ ਬਰਾਮਦ, ਫਾਈਰਿੰਗ ਦੌਰਾਨ ਦੋ ਪਾਕਿਸਤਾਨੀ ਤਸਕਰ ਗ੍ਰਿਫਤਾਰ

Updated On: 

21 Aug 2023 09:27 AM

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਹ ਭਾਰਤ ਵਿੱਚ ਲਗਾਤਾਰ ਨਸ਼ਾ ਸਪਲਾਈ ਕਰਨ ਦੇ ਉਪਰਾਲੇ ਕਰ ਰਿਹਾ ਹੈ ਪਰ ਸੁਰੱਖਿਆ ਬਲ ਉਸਦੀਆਂ ਚਾਲਾਂ ਨੂੰ ਅਸਫਲ ਕਰ ਰਹੇ ਹਨੇ। ਤੇ ਹੁਣ ਮੁੜ ਬੀਐੱਸਐੱਫ ਨੇ ਫਿਰੋਜ਼ਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਗੋਲੀਬਾਰੀ ਵਿੱਚ ਇੱਕ ਤਸਕਰ ਜ਼ਖਮੀ ਹੋ ਗਿਆ।

ਫਿਰੋਜ਼ਪੁਰ ਬਾਰਡਰ ਤੋਂ BSF ਵੱਲੋਂ 150 ਕਰੋੜ ਦੀ ਹੈਰੋਇਨ ਬਰਾਮਦ, ਫਾਈਰਿੰਗ ਦੌਰਾਨ ਦੋ ਪਾਕਿਸਤਾਨੀ ਤਸਕਰ ਗ੍ਰਿਫਤਾਰ
Follow Us On

ਫਿਰੋਜ਼ਪੁਰ। ਫਿਰੋਜ਼ਪੁਰ ਜ਼ਿਲੇ ‘ਚ ਪਾਕਿਸਤਾਨੀ ਸਮੱਗਲਰਾਂ (Pakistani smugglers) ਨਾਲ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੀ ਗੋਲੀਬਾਰੀ ਹੋਈ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਜਦਕਿ ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਹੈ, ਜਿਸਦੀ ਕੌਮਾਂਤਰੀ ਬਾਜ਼ਾਰ ਵਿੱਚ 150 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ (BSF) ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ।

ਇੱਕ ਤਸਕਰ ਦੀ ਬਾਂਹ ਵਿੱਚ ਗੋਲੀ ਲੱਗੀ ਹੈ

ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੀ ਜਵਾਬੀ ਕਾਰਵਾਈ ‘ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ ‘ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ

ਬੀਐਸਐਫ ਅਧਿਕਾਰੀਆਂ ਮੁਤਾਬਕ ਨੀਲੇ ਰੰਗ ਦੇ ਡਰੰਮ ਵਿੱਚ ਕੁੱਲ 26 ਹੈਰੋਇਨ (Heroin) ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ 29.26 ਕਿਲੋ ਦੇ ਕਰੀਬ ਸੀ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ