Independence day: ਫਿਰੋਜ਼ਪੁਰ ‘ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਸਖ਼ਤੀ, DGP ਦੇ ਹੁਕਮਾਂ ‘ਤੇ ਪੁਲਿਸ ਨੇ ਰਾਤ ਨੂੰ ਵਧਾਏ ਨਾਕੇ
ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਧੂ ਚੌਕਸੀ ਵਰਤੀ ਜਾ ਰਹੀ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਰਾਤ ਸਮੇਂ ਮੌਕੇ ਤੇ ਪਹੁੰਚ ਕੇ ਪੁਲਿਸ ਅਤੇ ਬੀਐਸਐਫ ਦੇ ਨਾਕਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ।
ਸੰਕੇਤਕ ਤਸਵੀਰ
ਫਿਰੋਜਪੂਰ ਨਿਊਜ਼। 15 ਅਗਸਤ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੁਲਿਸ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਵਾਧੂ ਚੌਕਸੀ ਵਰਤੀ ਜਾ ਰਹੀ ਹੈ। ਰਾਤ ਸਮੇਂ ਵੱਖ-ਵੱਖ ਥਾਵਾਂ ‘ਤੇ ਪੁਲਿਸ ਅਤੇ ਬੀਐਸਐਫ ਦੀਆਂ ਨਾਕਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਰਾਤ ਸਮੇਂ ਮੌਕੇ ਤੇ ਪਹੁੰਚ ਕੇ ਪੁਲਿਸ ਅਤੇ ਬੀਐਸਐਫ ਦੇ ਨਾਕਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ।


