ਸਾਬਕਾ ਵਿਧਾਇਕ ਸਤਕਾਰ ਕੌਰ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ, ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਹੋਈ ਕਾਰਵਾਈ
ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਭਾਜਪਾ ਦੀ ਮੌਜੂਦਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਹਿਰਾਸਤ ਵਿੱਚ ਲਿਆ ਹੈ।
ਪੰਜਾਬ ‘ਚ ਅੱਜ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਸਤਕਾਰ ਕੌਰ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਰਹਿ ਚੁੱਕੇ ਹਨ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਸਤਕਾਰ ਕੌਰ ਤੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਹੀ ਹੈ।
ਸਾਬਕਾ ਵਿਧਾਇਕ ਸਤਕਾਰ ਕੌਰ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।


