ਸਾਬਕਾ ਵਿਧਾਇਕ ਸਤਕਾਰ ਕੌਰ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ, ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਹੋਈ ਕਾਰਵਾਈ

Updated On: 

18 Sep 2023 13:09 PM

ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਭਾਜਪਾ ਦੀ ਮੌਜੂਦਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਹਿਰਾਸਤ ਵਿੱਚ ਲਿਆ ਹੈ।

ਸਾਬਕਾ ਵਿਧਾਇਕ ਸਤਕਾਰ ਕੌਰ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ, ਆਮਦਨ ਤੋਂ ਵਧ ਜਾਇਦਾਦ ਮਾਮਲੇ ਚ ਹੋਈ ਕਾਰਵਾਈ
Follow Us On

ਪੰਜਾਬ ‘ਚ ਅੱਜ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਸਤਕਾਰ ਕੌਰ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਰਹਿ ਚੁੱਕੇ ਹਨ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਸਤਕਾਰ ਕੌਰ ਤੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਹੀ ਹੈ।

ਸਾਬਕਾ ਵਿਧਾਇਕ ਸਤਕਾਰ ਕੌਰ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।

ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ

ਇਸ ਦੌਰਾਨ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਘਰ ਦੀ ਜਾਂਚ ਵੀ ਕਰ ਚੁੱਕੀ ਹੈ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਜ਼ਿਲਾ ਪ੍ਰੀਸ਼ਦ ਮੈਂਬਰ ਸੀ ਲਾਡੀ ਗਹਿਰੀ

ਸਾਬਕਾ ਵਿਧਾਇਕ ਸਤਕਾਰ ਕੌਰ ਦੇ ਪਤੀ ਲਾਡੀ ਗਹਿਰੀ ਨੂੰ ਵੀ ਬਹੁਤ ਤਾਕਤਵਰ ਮੰਨਿਆ ਜਾਂਦਾ ਸੀ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਨ। ਅਜਿਹੇ ‘ਚ ਕਾਂਗਰਸ ਸਰਕਾਰ ‘ਚ ਉਨ੍ਹਾਂ ਦੇ ਵਿਰੋਧੀ ਵੀ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾ ਰਹੇ ਹਨ। ਫਿਲਹਾਲ ਇਸ ਪੂਰੇ ਮਾਮਲੇ ‘ਚ ਵਿਜੀਲੈਂਸ ਤੋਂ ਪੂਰੇ ਵੇਰਵਿਆਂ ਦੀ ਉਡੀਕ ਹੈ।

ਟਿਕਟ ਨਾ ਮਿਲਣ ‘ਤੇ ਛੱਡ ਦਿੱਤੀ ਕਾਂਗਰਸ

ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਡੀ ਗਹਿਰੀ ਅਤੇ ਉਨ੍ਹਾਂ ਦੀ ਪਤਨੀ ਸਤਕਾਰ ਕੌਰ ਗਹਿਰੀ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸਿੱਧੇ ਤੌਰ ‘ਤੇ ਆਪਣੀ ਨਾਰਾਜ਼ਗੀ ਜਤਾਈ। ਜਿਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ।

Exit mobile version