ਫਿਰੋਜਪੁਰ ਨਿਊਜ: ਫਿਰੋਜ਼ਪੁਰ ਪੁਲਿਸ ਨੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵੱਖ ਵੱਖ ਮੁਹਿੰਮਾਂ ਚਲਾਈਆਂ ਹੋਈਆਂ ਹਨ। ਥਾਂ ਥਾਂ ਨਾਕਾਬੰਦੀ ਕਰ ਸ਼ਹਿਰ ਵਿੱਚ ਆਉਣ ਵਾਲੇ ਹਰ ਵਹੀਕਲ ਨੂੰ ਚੈੱਕ ਕੀਤਾ ਜਾ ਰਿਹਾ। ਗੱਲ ਕਰੀਏ ਫਿਰੋਜ਼ਪੁਰ ਪੁਲਿਸ ਦੀ ਤਾਂ ਫਿਰੋਜ਼ਪੁਰ ਪੁਲਿਸ ਹਰ ਘਟਨਾ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਨਜਰ ਆ ਰਹੀ ਹੈ। ਇਸੇ ਦੇ ਚਲਦਿਆਂ ਅੱਜ ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਨ ਨੂੰ ਲੈਕੇ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਮੌਕ ਡਰਿਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫਿਰੋਜਪੁਰ ਦੀ ਕੇਂਦਰੀ ਜੇਲ੍ਹ ਵਿੱਚ ਪੁਲਿਸ ਵੱਲੋਂ ਮੌਕ ਡਰਿਲ ਦਾ ਪ੍ਰਬੰਧ ਕੀਤਾ ਗਿਆ। ਜਿਸ ਦੌਰਾਨ ਮੁਸੀਬਤ ਦੇ ਸਮੇਂ ਤੁਰੰਤ ਕਾਰਵਾਈ ਨੂੰ ਲੈ ਕੇ ਡਰਿਲ ਕੀਤੀ ਗਈ। ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਨੂੰ ਲੈਕੇ ਮੰਗਲਵਾਰ ਨੂੰ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਕੇਂਦਰੀ ਜੇਲ੍ਹ ਵਿੱਚ ਕਰੀਬ 250 ਪੁਲਿਸ ਮੁਲਾਜ਼ਮ ਜੇਲ੍ਹ ਪਹੁੰਚੇ ਸਨ। ਨਾਲ ਫਾਇਰ ਬ੍ਰਿਗੇਡ ਅਤੇ ਐਬੂਲੈਂਸ ਵੀ ਪਹੁੰਚੀ ਸੀ। ਉਨ੍ਹਾਂ ਕਿਹਾ ਇਹ ਡਰਿਲ ਪੂਰੀ ਤਰ੍ਹਾਂ ਨਾਲ ਸਫਲ ਰਹੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜਰ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ