ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰੋਜ਼ਪੁਰ ‘ਚ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਜ਼ਿੰਦਗੀ ਨਾਲੋਂ ਕੀਮਤੀ ਹੋ ਗਿਆ ਮੋਬਾਇਲ

ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ। ਸਰਕਾਰ ਨੇ ਬੇਸ਼ੱਕ ਬਹੁਤ ਸਖਤੀ ਕੀਤੀ ਹੈ ਪਰ ਇਸਦੇ ਬਾਵਜੂਦ ਵੀ ਆਪਰਾਧਿਕ ਵਾਰਦਾਤਾਂ ਲਗਾਤਾਰ ਜਾਰੀ ਹੈ। ਤੇ ਹੁਣ ਖਬਰ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਮੋਬਾਇਲ ਦੇ ਕਾਰਨ ਹੋਏ ਝਗੜੇ ਵਿੱਚ ਦੋ ਭਰਾਵਾਂ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ 'ਚ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਜ਼ਿੰਦਗੀ ਨਾਲੋਂ ਕੀਮਤੀ ਹੋ ਗਿਆ ਮੋਬਾਇਲ
Follow Us
sukhjinder-sahota-faridkot
| Updated On: 26 Aug 2023 23:55 PM IST
ਫਿਰੋਜ਼ਪੁਰ। ਮਮਦੋਟ ਦੇ ਪਿੰਡ ਮਹਿਮਾ ਵਿੱਚ ਸ਼ੁੱਕਰਵਾਰ ਰਾਤ ਮੋਬਾਈਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਵਾਸੀ ਫਰੀਦਕੋਟ (Faridkot) ਦੇ ਅਰਾਈਆਂਵਾਲਾ ਖੁਰਦ ਵਜੋਂ ਹੋਈ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ (Guru Gobind Singh) ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਭਾਜਪਾ ਦੇ ਫਿਰੋਜ਼ਪੁਰ ਦਿਹਾਤੀ ਇੰਚਾਰਜ ਜਸਵਿੰਦਰ ਸਿੰਘ ਦੇ ਭਤੀਜੇ ਹਨ। ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ 5 ਲੋਕਾਂ ਦੇ ਨਾਮ ਅਤੇ ਕੁਝ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐਸਪੀਡੀ (SPD) ਰਣਧੀਰ ਕੁਮਾਰ ਨੇ ਦੱਸਿਆ ਕਿ ਮਮਦੋਟ ਪਿੰਡ ਵਿੱਚ ਗੋਲੀ ਚਲਾਉਣ ਵਾਲਾ ਮੁਲਜ਼ਮ ਪਿੰਡ ਭਾਵੜਾ ਦਾ ਵਸਨੀਕ ਹੈ। ਮੁਲਜ਼ਮ ਅਤੇ ਮ੍ਰਿਤਕ ਨੌਜਵਾਨ ਵਿਚਾਲੇ ਮੋਬਾਈਲ ਨੂੰ ਲੈ ਕੇ ਲੜਾਈ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਉਥੋਂ ਮਹਿਮਾ ਪਿੰਡ ਆ ਗਿਆ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਰਾਤ 8 ਵਜੇ ਦੇ ਕਰੀਬ ਪਿੰਡ ਮਹਿਮਾ ਨੇੜੇ ਉਸ ਨੂੰ ਘੇਰ ਕੇ ਉਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ।

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...