ਫਿਰੋਜ਼ਪੁਰ ‘ਚ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਜ਼ਿੰਦਗੀ ਨਾਲੋਂ ਕੀਮਤੀ ਹੋ ਗਿਆ ਮੋਬਾਇਲ

Updated On: 

26 Aug 2023 23:55 PM

ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ। ਸਰਕਾਰ ਨੇ ਬੇਸ਼ੱਕ ਬਹੁਤ ਸਖਤੀ ਕੀਤੀ ਹੈ ਪਰ ਇਸਦੇ ਬਾਵਜੂਦ ਵੀ ਆਪਰਾਧਿਕ ਵਾਰਦਾਤਾਂ ਲਗਾਤਾਰ ਜਾਰੀ ਹੈ। ਤੇ ਹੁਣ ਖਬਰ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਮੋਬਾਇਲ ਦੇ ਕਾਰਨ ਹੋਏ ਝਗੜੇ ਵਿੱਚ ਦੋ ਭਰਾਵਾਂ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ ਚ ਦੋ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਜ਼ਿੰਦਗੀ ਨਾਲੋਂ ਕੀਮਤੀ ਹੋ ਗਿਆ ਮੋਬਾਇਲ
Follow Us On

ਫਿਰੋਜ਼ਪੁਰ। ਮਮਦੋਟ ਦੇ ਪਿੰਡ ਮਹਿਮਾ ਵਿੱਚ ਸ਼ੁੱਕਰਵਾਰ ਰਾਤ ਮੋਬਾਈਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਵਾਸੀ ਫਰੀਦਕੋਟ (Faridkot) ਦੇ ਅਰਾਈਆਂਵਾਲਾ ਖੁਰਦ ਵਜੋਂ ਹੋਈ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ (Guru Gobind Singh) ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਭਾਜਪਾ ਦੇ ਫਿਰੋਜ਼ਪੁਰ ਦਿਹਾਤੀ ਇੰਚਾਰਜ ਜਸਵਿੰਦਰ ਸਿੰਘ ਦੇ ਭਤੀਜੇ ਹਨ। ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ 5 ਲੋਕਾਂ ਦੇ ਨਾਮ ਅਤੇ ਕੁਝ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਐਸਪੀਡੀ (SPD) ਰਣਧੀਰ ਕੁਮਾਰ ਨੇ ਦੱਸਿਆ ਕਿ ਮਮਦੋਟ ਪਿੰਡ ਵਿੱਚ ਗੋਲੀ ਚਲਾਉਣ ਵਾਲਾ ਮੁਲਜ਼ਮ ਪਿੰਡ ਭਾਵੜਾ ਦਾ ਵਸਨੀਕ ਹੈ। ਮੁਲਜ਼ਮ ਅਤੇ ਮ੍ਰਿਤਕ ਨੌਜਵਾਨ ਵਿਚਾਲੇ ਮੋਬਾਈਲ ਨੂੰ ਲੈ ਕੇ ਲੜਾਈ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਉਥੋਂ ਮਹਿਮਾ ਪਿੰਡ ਆ ਗਿਆ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਰਾਤ 8 ਵਜੇ ਦੇ ਕਰੀਬ ਪਿੰਡ ਮਹਿਮਾ ਨੇੜੇ ਉਸ ਨੂੰ ਘੇਰ ਕੇ ਉਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ।

Exit mobile version