Road Accident: ਫਿਰੋਜਪੁਰ ‘ਚ ਸੜਕ ਹਾਦਸਾ, ਤਿੰਨ ਅਧਿਆਪਕਾਂ ‘ਤੇ ਡਰਾਈਵਰ ਸਣੇ ਚਾਰ ਦੀ ਮੌਤ
Ferozepur Road Accident: ਫਿਰੋਜਪੁਰ-ਫਾਜਿਲਕਾ ਰੋਡ 'ਤੇ ਖਾਈ ਫ਼ੇਮੇ ਕੇ ਨੇੜੇ ਥਾਣਾ ਲੱਖੋਂ ਕੇ ਬਹਿਰਾਮ ਨੇੜੇ ਸੜਕ ਹਾਦਸਾ ਵਾਪਰੀਆ। ਇਸ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ,ਕਈ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਫਿਰੋਜ਼ਪੁਰ ਨਿਊਜ਼: ਅੱਜ ਸਵੇਰੇ ਪਿੰਡ ਖਾਈ ਫੇਮ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ (Road Accident) ਵਾਪਰੀਆ। ਇਸ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਅਤੇ ਡਰਾਈਵਰ ਸਮੇਤ ਚਾਰ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਅਧਿਆਪਕ ਰੋਜ਼ਾਨਾ ਦੀ ਤਰ੍ਹਾਂ ਸਰਹੱਦੀ ਜਿਲ੍ਹੇ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਵਿੱਚ ਪੜ੍ਹਾਉਣ ਲਈ ਜਾ ਰਹੇ ਸਨ।
ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ
ਮਿਲੀ ਜਾਣਕਾਰੀ ਮੁਤਾਬਕ 7 ਤੋਂ 8 ਅਧਿਆਪਕ ਤੂਫਾਨ ਗੱਡੀ ਵਿੱਚ ਸਫਰ ਕਰ ਰਹੇ ਸਨ। ਜਦੋਂ ਉਨ੍ਹਾਂ ਦਾ ਵਾਹਨ ਫਿਰੋਜਪੁਰ-ਫਾਜਿਲਕਾ ਰੋਡ ‘ਤੇ ਖਾਈ ਫ਼ੇਮੇ ਕੇ ਨੇੜੇ ਥਾਣਾ ਲੱਖੋਂ ਕੇ ਬਹਿਰਾਮ ਪਹੁੰਚਿਆਂ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਟੈਂਪੂ ਟਰੈਵਲਰ ਨਾਲ ਟੱਕਰ ਹੋ ਗਈ। ਹਾਦਸਾ ਏਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਬਾਕੀ ਅਧਿਆਪਕ ਗੰਭੀਰ ਜ਼ਖਮੀ ਹੋ ਗਏ। ਸੜਕ ‘ਤੇ ਜਾ ਰਹੇ ਰਾਹਗੀਰਾਂ ‘ਤੇ ਲੋਕਲ ਲੋਕਾਂ ਵੱਲੋਂ ਜ਼ਖਮੀ ਅਧਿਆਪਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਗੱਡੀ ਰਾਹੀਂ 7-8 ਅਧਿਆਪਕ ਜਲਾਲਾਬਾਦ ਤੋਂ ਤਾਰਨਤਾਰਨ ਜਾ ਰਹੇ ਸਨ। ਸਾਰੇ ਅਧਿਆਪਕ ਬਾਰਡਰ ਖੇਤਰ (Border Area) ਵਿੱਚ ਤਾਇਨਾਤ ਸਨ, ਇੱਕ ਗੱਡੀ ਰਾਹੀਂ ਵੱਖ-ਵੱਖ ਸਕੂਲਾਂ ਵਿੱਚ ਜਾਂਦੇ ਸਨ। ਇਸ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਬਚਨ ਸਿੰਘ ਨੇ ਦੱਸਿਆ ਕਿ ਭਿਆਨਕ ਸੜਕ ਹਾਦਸਾ ਖਾਈ ਨੇੜੇ ਹੋਇਆ ਹੈ ਅਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸਾ ਕਿਸ ਤਰ੍ਹਾਂ ਹੋਇਆ ਜਾਂ ਕਿਸ ਦੀ ਗਲਤੀ ਜਾਂ ਅਣਗਹਿਲੀ ਕਾਰਨ ਹੋਇਆ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ