Punjab Flood: CM ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲੈ ਰਹੇ ਜਾਇਜ਼ਾ, ਬੋਲੇ- ਸਰਕਾਰ ਦੇਵੇਗੀ ਨੁਕਸਾਨ ਦਾ ਮੁਆਵਜ਼ਾ

Updated On: 

15 Jul 2023 11:02 AM

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਯਤਨ ਕੀਤੇ ਹਨ। ਸੀਐੱਮ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Punjab Flood: CM ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲੈ ਰਹੇ ਜਾਇਜ਼ਾ, ਬੋਲੇ- ਸਰਕਾਰ ਦੇਵੇਗੀ ਨੁਕਸਾਨ ਦਾ ਮੁਆਵਜ਼ਾ
Follow Us On

ਫਿਰੋਜਪੁਰ। ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲਈ ਬਚਾਅ ਅਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਵੇਲੇ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਤੁਰੰਤ ਪਤਾ ਲਗਾਉਣ ਲਈ ਗਿਰਦਾਵਰੀ ਕਰਨ ਲਈ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਯਤਨ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।

ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਵੀ ਹਰ ਲੋੜਵੰਦ ਵਿਅਕਤੀ ਦੀ ਮਦਦ ਕੀਤੀ ਜਾ ਰਹੀ ਹੈ। ਭਗਵੰਤ ਮਾਨ (Bhagwant Mann) ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ।

ਸਾਰੇ ਡੈਮ ਸੁਰੱਖਿਅਤ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ (Dam) ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ਤੇ ਖੇਤਾਂ ਵਿੱਚ ਪਈ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਉਹ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਹਦਾਇਤਾਂ ਦੇ ਚੁੱਕੇ ਹਨ।

ਸੀਐੱਮ ਨੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ

ਮੁੱਖ ਮਤੰਰੀ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਨੇ ਇਨਸਾਨਾਂ ਦੇ ਨਾਲ-ਨਾਲ ਬੇਜ਼ੁਬਾਨਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈਜਿਵੇਂ ਹੀ ਹਾਲਾਤ ਪਹਿਲਾਂ ਵਾਂਗ ਹੁੰਦੇ ਨੇ ਲੋਕਾਂ ਦੀ ਸਲਾਹ ਨਾਲ ਪੱਕੇ ਪ੍ਰਬੰਧ ਕਰਾਂਗੇਤਦ ਤੱਕ ਆਓ ਕਿਸੇ ਨਾ ਕਿਸੇ ਮਦਦ ਦੇ ਰੂਪ ਚ ਇੱਕ ਦੂਜੇ ਦਾ ਸਹਿਯੋਗ ਕਰੀਏ

ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ-ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਚਾਰ-ਪੰਜ ਦਿਨਾਂ ਵਿੱਚ ਪਨੀਰੀ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਸ ਨੂੰ ਕਿਸਾਨਾਂ ਨੂੰ ਮੁਫ਼ਤ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ‘ਤੇ ਇਹ ਪਨੀਰ ਦਾਨੀ ਸੱਜਣਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ।

ਇਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਬੀ. ਐੱਸ. ਐੱਫ. / ਐਨ. ਡਾ. ਐੱਫ. ਦੀਆਂ ਟੀਮਾਂ ਦੀ ਸ਼ਲਾਘਾ ਕੀਤੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਔਖੇ ਸਮੇਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਦਾ ਵੀ ਮੁਕਾਬਲਾ ਕਰਾਂਗੇ।

ਪੰਜਾਬੀਆਂ ‘ਚ ਬੇਮਿਸਾਲ ਸਾਹਸ-ਮੁੱਖ ਮਤੰਰੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਇਸ ਸੰਕਟ ਦਾ ਸਾਹਮਣਾ ਕਰਨ ਲਈ ਦਲੇਰੀ ਅਤੇ ਬੇਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਬਖ਼ਸ਼ਿਆ ਹੋਇਆ ਹੈ, ਜਿਸ ਸਦਕਾ ਅੱਜ ਪੰਜਾਬੀਆਂ ਨੇ ਹਰ ਮੁਸ਼ਕਿਲ ਵਿੱਚੋਂ ਨਿਕਲ ਕੇ ਇੱਥੇ ਪਹੁੰਚਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਦਭੁਤ ਦੋਸਤੀ ਅਤੇ ਸਦਭਾਵਨਾ ਦਿਖਾ ਕੇ ਇੱਕ ਦੂਜੇ ਦੀ ਮਦਦ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ