ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ,, ਜਿਸ ਵਿੱਚ ਦੋ ਲੋਕਾਂ ਦੀ ਮੌਤ ਤੇ 15 ਗੰਭੀਰ ਜ਼ਖਮੀ ਹੋ ਗਏ।
Ferozepur News: ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ 15 ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਦੋ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਪਿਕਅੱਪ ਗੱਡੀ ਜਿਸ ਵਿੱਚ ਕਰੀਬ 15 ਤੋਂ ਵੱਧ ਸਵਾਰੀਆਂ ਸਵਾਰ ਸਨ। ਜੋ ਜਲਾਲਾਬਾਦ ਤੋਂ ਜਗਰਾਉਂ ਜਾ ਰਹੀ ਸੀ ਕਿ ਰਾਸਤੇ ਵਿੱਚ ਜਦ ਉਹ ਪਿੰਡ ਲੱਖੋ ਕੇ ਬਹਿਰਾਮ ਪਹੁੰਚੀ ਤਾਂ ਉਸਦਾ ਅਚਾਨਕ ਐਕਸੀਡੈਂਟ ਹੋ ਗਿਆ।
‘ਗੰਭੀਰ ਲੋਕਾਂ ਨੂੰ ਫਰੀਦਕੋਟ ਵਿਖੇ ਕੀਤਾ ਰੈਫਰ’
ਦੂਸਰੇ ਪਾਸੇ ਜਦੋਂ ਇਸ ਸਬੰਧੀ ਆਰਜੂ ਡਾਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ
ਸੜਕ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਤੇ ਜੋ ਲੋਕ ਗੰਭੀਰ ਸਨ ਉਨ੍ਹਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਮੋਰਚਰੀ ਵਿੱਚ ਰੱਖੀਆਂ ਗਈਆ ਹਨ। ਉਧਰ ਮੌਕੇ ਤੇ ਪਹੁੰਚੀ ਸੁਖਦੇਵ ਏਐਸਆਈ ਪੁਲਿਸ ਦਾ ਕਹਿਣਾ ਹੈ। ਕਿ ਇਹ ਸੜਕ ਹਾਦਸਾ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ