ਫਿਰੋਜ਼ਪੁਰ ‘ਚ ਵਿਜੀਲੈਂਸ ਨੇ ਰਿਸ਼ਵਤ ਲੈਂਦੇ ASI ਫੜ੍ਹਿਆ, ਸ਼ਿਕਾਇਤ ‘ਤੇ ਕਾਰਵਾਈ ਨਹੀਂ ਕਰਨ ਬਦਲੇ ਮੰਗੇ ਸਨ 20 ਹਜ਼ਾਰ
ਪੰਜਾਬ ਸਰਕਾਰ ਨੇ ਰਿਸ਼ਵਤ ਲੈਣ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਦੌਰ ਜਾਰੀ ਰੱਖਿਆ ਹੈ। ਆਏ ਦਿਨ ਦਿਨ ਸਰਕਾਰੀ ਅਧਿਕਾਰੀਆਂ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤੇ ਹੁਣ ਫਿਰੋਜ਼ਪੁਰ ਵਿਖੇ ਵਿਜੀਲੈਂਸ ਨੇ ਏਐੱਸਆਈ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।

ਸੰਕੇਤਕ ਤਸਵੀਰ
ਪੰਜਾਬ ਨਿਊਜ। ਪੰਜਾਬ ਦੀ ਫਿਰੋਜ਼ਪੁਰ ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਜ਼ੀਰਾ ਸਦਰ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਹਰਜਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਦੀ ਸ਼ਿਕਾਇਤ ਤੇ ਮੁਲਜ਼ਮ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਕੌਰ ਵਾਸੀ ਪਿੰਡ ਮਹੀਆਂਵਾਲਾ ਨੇ ਹਰਪ੍ਰੀਤ ਸਿੰਘ ਖਿਲਾਫ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ ਨਾ ਕਰਨ ਦੀ ਬਜਾਏ ਦੋਸ਼ੀ ਏ.ਐਸ.ਆਈ ਰਿਸ਼ਵਤ (Bribe) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ। ਹੁਣ ਉਹ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ।