AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ ਨਗਰ ਨਿਗਮ ਦੀ ਪਹਿਲੀ ਚੋਣ, ਮੀਤ ਹੇਅਰ ਵੋਟ ਪਾਉਣ ਲਈ ਪਹੁੰਚੇ; ਕਲੀਨ ਸਵੀਪ ਦੀ ਕੀਤੀ ਗੱਲ

ਸੰਸਦ ਮੈਂਬਰ ਗੁਰਮੀਤ ਹੇਅਰ ਨੇ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਰਨਾਲਾ 'ਚ ਹੋਣ ਵਾਲੀਆਂ ਪਹਿਲੀਆਂ ਨਗਰ ਨਿਗਮ ਚੋਣਾਂ ਹਨ ਤੇ ਲੋਕ ਇਨ੍ਹਾਂ ਚੋਣਾਂ 'ਚ ਆਪਣਾ ਪਹਿਲਾ ਮੇਅਰ ਚੁਣਨਗੇ।

ਬਰਨਾਲਾ ਨਗਰ ਨਿਗਮ ਦੀ ਪਹਿਲੀ ਚੋਣ, ਮੀਤ ਹੇਅਰ ਵੋਟ ਪਾਉਣ ਲਈ ਪਹੁੰਚੇ; ਕਲੀਨ ਸਵੀਪ ਦੀ ਕੀਤੀ ਗੱਲ
pradeepkumar
| Published: 26 May 2026 14:54 PM IST
Share

ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ‘ਚ ਤਬਦੀਲ ਕਰਨ ਤੋਂ ਬਾਅਦ ਇੱਥੇ ਪਹਿਲੀ ਵਾਰ ਵੋਟਿੰਗ ਹੋ ਰਹੀ ਹੈ। ਲੋਕਾਂ ‘ਚ ਜਿੱਥੇ ਬਰਨਾਲਾ ਨਗਰ ਨਿਗਮ ਚੋਣਾਂ ਲਈ ਉਤਸ਼ਾਹ ਹੈ, ਉੱਥੇ ਹੀ ਲੋਕਾਂ ‘ਚ ਖੁਸ਼ੀ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਵਿਕਾਸ ਦੇ ਨਾਮ ‘ਤੇ ਵੋਟਿੰਗ ਕਰ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਆਪਣੀ ਪਤਨੀ ਡਾ. ਗੁਰਵੀਨ ਕੌਰ ਨਾਲ ਆਪਣੀ ਵੋਟ ਪਾਈ। ਉਹ ਬਰਨਾਲਾ ਦੇ ਐਸਡੀ ਕਾਲਜ ਦੇ ਪੋਲਿੰਗ ਬੂਥ ਨੰਬਰ 49 ‘ਤੇ ਵੋਟ ਹੱਕ ਦਾ ਇਸਤੇਮਾਲ ਕਰਨ ਲਈ ਪਹੁੰਚੇ।

ਇਸ ਮੌਕੇ ‘ਤੇ, ਸੰਸਦ ਮੈਂਬਰ ਗੁਰਮੀਤ ਹੇਅਰ ਨੇ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਰਨਾਲਾ ‘ਚ ਹੋਣ ਵਾਲੀਆਂ ਪਹਿਲੀਆਂ ਨਗਰ ਨਿਗਮ ਚੋਣਾਂ ਹਨ ਤੇ ਲੋਕ ਇਨ੍ਹਾਂ ਚੋਣਾਂ ‘ਚ ਆਪਣਾ ਪਹਿਲਾ ਮੇਅਰ ਚੁਣਨਗੇ।

ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ‘ਚ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕੀਤਾ ਤੇ ਲੋਕਾਂ ‘ਚ ਮੇਅਰ ਤੇ ਨਗਰ ਨਿਗਮ ਬਣਾਉਣ ਕਰਕੇ ਚਰਚਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਕੰਮਾਂ ਕਰਕੇ ਵੀ ਲੋਕ ਆਮ ਆਦਮੀ ਨੂੰ ਵੱਡਾ ਫ਼ਤਵਾ ਦੇਣ ਜਾ ਰਹੇ ਹਨ। ਲੋਕ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ ਤੇ ਸਕੂਲਾਂ ਦੇ ਸੁਧਾਰ ਨਾਲ ਖੁਸ਼ ਹਨ। ਅਸੀਂ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ ਤੇ ਉਮੀਦ ਹੈ ਕਿ ਅਸੀਂ ਕਲੀਨ ਸਵੀਪ ਕਰਾਂਗੇ।

ਮੋਦੀ ਸਰਕਾਰ ‘ਤੇ ਵਰ੍ਹੇ

ਇਸ ਤੋਂ ਇਲਾਵਾ, ਸਾਂਸਦ ਮੀਤ ਹੇਅਰ ਨੇ ਕੇਂਦਰ ‘ਚ ਮੋਦੀ ਸਰਕਾਰ ਦੇ 14 ਸਾਲ ਪੂਰੇ ਹੋਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਨੇ ਪਿਛਲੇ 14 ਸਾਲਾਂ ‘ਚ ਭਿਆਨਕ ਹਾਲਾਤ ਦੇਖੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਮੋਦੀ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰਨ ‘ਚ ਅਸਫਲ ਰਹੀ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਮ ‘ਤੇ ਧੋਖਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਟਿੱਪਣੀ ਕੀਤੀ ਕਿ ਇਨ੍ਹਾਂ ਸਾਲਾਂ ‘ਚ ਲੋਕਤੰਤਰ ਖ਼ਤਮ ਹੋ ਗਿਆ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...