AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਰਨ ਰਾਮ ਉਰਫ਼ ਅੱਲਾ ਬੰਗਾ ਸਦਰ, ਸਤਨਾਮ ਉਰਫ਼ ਸਾਬੀ ਮੇਹਟੀਆਣਾ (ਹੁਸ਼ਿਆਰਪੁਰ), ਤਰਲੋਚਨ ਬਹਿਰਾਮ (ਨਵਾਂਸ਼ਹਿਰ), ਗੁਰਦੀਪ ਸਿੰਘ ਗੜ੍ਹਪਦਾਣਾ ਤੇ ਕਰਨ ਕੁਮਾਰ ਵਾਸੀ ਫਰਾਲਾ (ਨਵਾਂਸ਼ਹਿਰ) ਵਜੋਂ ਹੋਈ ਹੈ।

ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼
shailesh-kumar-shaheed-bhagat-singh-nagar
| Updated On: 07 Oct 2026 13:21 PM IST
Share

ਪੰਜਾਬ ‘ਚ ਆਪ੍ਰੇਸ਼ਨ ਪ੍ਰਹਾਰ ਤਹਿਤ ਨਵਾਂਸ਼ਹਿਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। CIA ਟੀਮ ਤੇ ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਨੇ ਲੱਕੀ ਪਟਿਆਲ ਗੈਂਗ ਨਾਲ ਜੁੜੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਰਨ ਰਾਮ ਉਰਫ਼ ਅੱਲਾ ਬੰਗਾ ਸਦਰ, ਸਤਨਾਮ ਉਰਫ਼ ਸਾਬੀ ਮੇਹਟੀਆਣਾ (ਹੁਸ਼ਿਆਰਪੁਰ), ਤਰਲੋਚਨ ਬਹਿਰਾਮ (ਨਵਾਂਸ਼ਹਿਰ), ਗੁਰਦੀਪ ਸਿੰਘ ਗੜ੍ਹਪਦਾਣਾ ਤੇ ਕਰਨ ਕੁਮਾਰ ਵਾਸੀ ਫਰਾਲਾ (ਨਵਾਂਸ਼ਹਿਰ) ਵਜੋਂ ਹੋਈ ਹੈ।

ਪਿਸਤੌਲ, ਕਾਰਤੂਸ ਤੇ ਚੋਰੀ ਦੀ ਬਾਈਕ ਬਰਾਮਦ

ਪੁਲਿਸ ਨੇ ਮੁਲਜ਼ਮਾਂ ਕੋਲੋਂ .30 ਬੋਰ ਦਾ ਇੱਕ ਪਿਸਤੌਲ, .30 ਬੋਰ ਦਾ ਇੱਕ ਵਿਦੇਸ਼ੀ ਪਿਸਤੌਲ ਸਮੇਤ 10 ਜਿੰਦਾ ਕਾਰਤੂਸ ਤੇ .32 ਬੋਰ ਦਾ ਇੱਕ ਦੇਸੀ ਪਿਸਤੌਲ ਸਮੇਤ 3 ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਇੱਕ ਚੋਰੀ ਦੀ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ ਹੈ।

ਲੱਕੀ ਪਟਿਆਲ ਵੱਲੋਂ ਦਿੱਤੇ ਗਏ ਸਨ ਦੋ ਟਾਰਗੇਟ

ਪੁਲਿਸ ਅਨੁਸਾਰ, 28 ਸਤੰਬਰ ਨੂੰ ਬੰਗਾ ਦੇ ਸਲੋਹ ਮੋੜ ਤੇ ਇੱਕ ਟੈਂਪੂ ਡਰਾਈਵਰ ਨੂੰ ਗੋਲੀ ਮਾਰਨ ਦੀ ਘਟਨਾ ‘ਚ ਗ੍ਰਿਫ਼ਤਾਰ ਕੀਤੇ ਗਏ ਕਰਨ ਤੇ ਗੁਰਦੀਪ ਸਿੰਘ ਦੀ ਭੂਮਿਕਾ ਸਾਹਮਣੇ ਆਈ ਹੈ। ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਲੱਕੀ ਪਟਿਆਲ ਵੱਲੋਂ ਮੁਲਜ਼ਮਾਂ ਨੂੰ ਜਲੰਧਰ ਤੇ ਚੰਡੀਗੜ੍ਹ ‘ਚ ਟਾਰਗੇਟ ਕਿਲਿੰਗ ਲਈ ਦੋ ਟਾਰਗੇਟ ਦਿੱਤੇ ਗਏ ਸਨ। ਪੁਲਿਸ ਮੁਤਾਬਕ ਮੁਲਜ਼ਮ ਤਰਨਤਾਰਨ ਦੇ ਪੱਟੀ ਇਲਾਕੇ ਤੋਂ ਹਥਿਆਰ ਲੈ ਕੇ ਆਏ ਸਨ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸਨ।

ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕਰਕੇ ਹਥਿਆਰਾਂ ਦੀ ਸਪਲਾਈ ਤੇ ਕਥਿਤ ਟਾਰਗੇਟ ਕਿਲਿੰਗ ਨਾਲ ਜੁੜੀਆਂ ਹੋਰ ਜਾਣਕਾਰੀਆਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਬੰਧੀ ਥਾਣਾ ਸਦਰ ਬੰਗਾ ‘ਚ ਮੁਕੱਦਮਾ ਨੰਬਰ 135 ਤਹਿਤ BNS ਦੀਆਂ ਧਾਰਾਵਾਂ 308(4), 351(2), 303(2), 48 ਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(8), 25-54-1959 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Follow Us
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...