AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ ਵਾਧੂ ਉਡਾਣਾਂ ਸ਼ੁਰੂ ਹੋਣ ਨਾਲ ਮੁਸਾਫਰਾਂ ਚ ਖੁਸ਼ੀ

ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਦੋ ਸੰਸਦੀ ਸੈਸ਼ਨਾਂ ਵਿੱਚ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਪੰਜਾਬ ਦੀ ਮੰਗ ਨੂੰ ਲਗਾਤਾਰ ਉਠਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ ਵਾਧੂ ਉਡਾਣਾਂ ਸ਼ੁਰੂ ਹੋਣ ਨਾਲ ਮੁਸਾਫਰਾਂ ਚ ਖੁਸ਼ੀ
ਸੰਕੇਤਕ ਤਸਵੀਰ
tv9-punjabi
| Updated On: 15 Jan 2023 19:09 PM IST
Share
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਹਵਾਈ ਅੱਡੇ ਤੋਂ ਲੰਡਨ ਤੱਕ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਨਾਲ ਪੰਜਾਬ ਵਾਸੀਆਂ ਨੂੰ ਹੁਣ ਬਹੁਤ ਜਿਆਦਾ ਲਾਭ ਮਿਲੇਗਾ। ਇਹ ਐਲਾਨ ਹੋਣ ਤੋਂ ਬਾਅਦ ਯਾਤਰੂਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਇਸ ਸਬੰਧੀ ਆਪਣੇ ਟਵਿੱਟਰ ਅਕਾਊਟ ਤੇ ਇਕ ਪੋਸਟ ਪਾਕੇ ਜਾਣਕਾਰੀ ਦਿੰਦਿਆਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬੀਆਂ ਨੂੰ ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਲੰਡਨ ਅਤੇ ਇੱਕ ਬਰਮਿੰਘਮ ਲਈ ਵਾਧੂ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਅੰਮ੍ਰਿਤਸਰ ਤੋਂ ਲੰਡਨ-ਬਰਮਿੰਘਮ ਦੀ ਸਿੱਧੀ ਫਲਾਈਟ ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਦੋ ਸੰਸਦੀ ਸੈਸ਼ਨਾਂ ਵਿੱਚ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਪੰਜਾਬ ਦੀ ਮੰਗ ਨੂੰ ਲਗਾਤਾਰ ਉਠਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਥੇ ਇਹ ਵੀ ਜਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਗਾਤਾਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਅੰਮ੍ਰਿਤਸਰ ਵਾਲੀ ਸਾਈਡ ਦੇ ਯਾਤਰੂਆਂ ਨੂੰ ਵੀ ਪਹਿਲਾਂ ਲੰਡਨ ਵਰਗੇ ਦੇਸ਼ਾਂ ਵਿਚ ਜਾਣ ਲਈ ਚੰਡੀਗੜ੍ਹ ਜਾਂ ਦਿੱਲੀ ਤੋਂ ਉਡਾਣਾਂ ਲੈਣੀਆਂ ਪੈਂਦੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਰਬਾਦ ਹੁੰਦੇ ਸਨ ਪਰ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇਹ ਉਡਾਣਾ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਜਿਥੇ ਆਰਥਿਕ ਲਾਭ ਹੋਵੇਗਾ ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...