ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ ਵਾਧੂ ਉਡਾਣਾਂ ਸ਼ੁਰੂ ਹੋਣ ਨਾਲ ਮੁਸਾਫਰਾਂ ਚ ਖੁਸ਼ੀ

Updated On: 

15 Jan 2023 19:09 PM

ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਦੋ ਸੰਸਦੀ ਸੈਸ਼ਨਾਂ ਵਿੱਚ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਪੰਜਾਬ ਦੀ ਮੰਗ ਨੂੰ ਲਗਾਤਾਰ ਉਠਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ ਵਾਧੂ ਉਡਾਣਾਂ ਸ਼ੁਰੂ ਹੋਣ ਨਾਲ ਮੁਸਾਫਰਾਂ ਚ ਖੁਸ਼ੀ

ਸੰਕੇਤਕ ਤਸਵੀਰ

Follow Us On

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਹਵਾਈ ਅੱਡੇ ਤੋਂ ਲੰਡਨ ਤੱਕ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਨਾਲ ਪੰਜਾਬ ਵਾਸੀਆਂ ਨੂੰ ਹੁਣ ਬਹੁਤ ਜਿਆਦਾ ਲਾਭ ਮਿਲੇਗਾ। ਇਹ ਐਲਾਨ ਹੋਣ ਤੋਂ ਬਾਅਦ ਯਾਤਰੂਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਇਸ ਸਬੰਧੀ ਆਪਣੇ ਟਵਿੱਟਰ ਅਕਾਊਟ ਤੇ ਇਕ ਪੋਸਟ ਪਾਕੇ ਜਾਣਕਾਰੀ ਦਿੰਦਿਆਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬੀਆਂ ਨੂੰ ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਲੰਡਨ ਅਤੇ ਇੱਕ ਬਰਮਿੰਘਮ ਲਈ ਵਾਧੂ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ।

ਹੁਣ ਅੰਮ੍ਰਿਤਸਰ ਤੋਂ ਲੰਡਨ-ਬਰਮਿੰਘਮ ਦੀ ਸਿੱਧੀ ਫਲਾਈਟ

ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਦੋ ਸੰਸਦੀ ਸੈਸ਼ਨਾਂ ਵਿੱਚ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਪੰਜਾਬ ਦੀ ਮੰਗ ਨੂੰ ਲਗਾਤਾਰ ਉਠਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਥੇ ਇਹ ਵੀ ਜਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਗਾਤਾਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਅੰਮ੍ਰਿਤਸਰ ਵਾਲੀ ਸਾਈਡ ਦੇ ਯਾਤਰੂਆਂ ਨੂੰ ਵੀ ਪਹਿਲਾਂ ਲੰਡਨ ਵਰਗੇ ਦੇਸ਼ਾਂ ਵਿਚ ਜਾਣ ਲਈ ਚੰਡੀਗੜ੍ਹ ਜਾਂ ਦਿੱਲੀ ਤੋਂ ਉਡਾਣਾਂ ਲੈਣੀਆਂ ਪੈਂਦੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਰਬਾਦ ਹੁੰਦੇ ਸਨ ਪਰ ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇਹ ਉਡਾਣਾ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਜਿਥੇ ਆਰਥਿਕ ਲਾਭ ਹੋਵੇਗਾ ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ।