AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਦਮਪੁਰ ਹਵਾਈ ਅੱਡੇ ਤੋਂ ਮੁੜ ਚਾਲੂ ਹੋਣਗੀਆਂ ਉਡਾਣਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ।

ਆਦਮਪੁਰ ਹਵਾਈ ਅੱਡੇ ਤੋਂ ਮੁੜ ਚਾਲੂ ਹੋਣਗੀਆਂ ਉਡਾਣਾਂ
tv9-punjabi
| Published: 15 Jan 2023 08:27 AM IST
Share
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।

ਹਵਾਈ ਅੱਡੇ ਤੋਂ ਜਲੰਧਰ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ

ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।

ਹਲਵਾਰਾ ਸਿਵਲ ਏਅਰ ਟਰਮੀਨਲ ਦੀ ਉਸਾਰੀ ਨੂੰ ਛੇਤੀ ਨਿਬੇੜਨ ਦੇ ਆਦੇਸ਼

ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...