ਖੰਨਾ ਅਤੇ ਮਾਛੀਵਾੜਾ ‘ਚ ਬਣੇ ਹੜ੍ਹ ਵਰਗੇ ਹਾਲਾਤ, ਖੰਨਾ ‘ਚ ਸਤਲੁਜ ਦਰਿਆ ਕਿਨਾਰੇ 50 ਲੋਕ ਫਸੇ
Side Effects of Rain: ਪੰਜਾਬ ਵਿੱਚ ਬਰਸਾਤ ਤਬਾਹੀ ਮਚਾ ਰਹੀ ਹੈ। ਸੂਬੇ ਦੇ ਕਈ ਪਿੰਡਾਂ ਅਤੇ ਸ਼ਹਿਰ ਬਰਸਾਤ ਕਾਰਨ ਪ੍ਰਭਾਵਿਤ ਹੋਏ ਨੇ। ਖੰਨਾ ਅਤੇ ਮਾਛੀਵਾੜਾ ਦੇ ਵੀ ਕਈ ਪਿੰਡਾਂ ਵਿੱਚ ਅਲਰਟ ਕੀਤਾ ਗਿਆ ਹੈ ਕਿਉਂਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਖੰਨਾਂ ਦੇ ਤਾਂ 50 ਲੋਕ ਸਤਲੁਜ ਦਰਿਆ ਕਿਨਾਰ ਫਸੇ ਹੋਏ ਨੇ, ਜਿਨ੍ਹਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਪੰਜਾਬ ਨਿਊਜ। ਪੰਜਾਬ ਦੇ ਖੰਨਾ ‘ਚ ਸਥਿਤ ਮਾਛੀਵਾੜਾ ਸਾਹਿਬ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਬਰਸਾਤ ਕਾਰਨ ਸਤਲੁਜ ਦੇ ਕੰਢੇ ਕਈ ਪਰਿਵਾਰ ਫਸ ਗਏ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੌਕੇ ਤੇ ਪਹੁੰਚ ਕੇ ਬਚਾਅ ਸ਼ੁਰੂ ਕੀਤਾ। ਭਾਰੀ ਮੀਂਹ ਕਾਰਨ ਰੋਪੜ ਹੈੱਡ ਵਰਕਸ ਤੋਂ ਪਾਣੀ ਛੱਡਣ ਕਾਰਨ ਮਾਛੀਵਾੜਾ ਸਾਹਿਬ ਤੋਂ ਨਿਕਲਣ ਵਾਲੀ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਜਿਸ ਕਾਰਨ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਹਾਲਾਤ ਇਹ ਹਨ ਕਿ ਸਤਲੁਜ ਦਰਿਆ ਦੇ ਕੰਢੇ ਦੋ ਦਰਜਨ ਦੇ ਕਰੀਬ ਪਰਿਵਾਰ ਝੁੱਗੀਆਂ ਵਿੱਚ ਰਹਿੰਦੇ ਹਨ। ਰਾਤ ਭਰ ਮੀਂਹ ਪਿਆ ਅਤੇ ਹਰ ਚੀਜ਼ ਵਿਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਓਵਰਫਲੋ ਹੋ ਗਿਆ। ਇਸ ਕਾਰਨ ਇਹ ਲੋਕ ਬੁਰੀ ਤਰ੍ਹਾਂ ਫਸ ਗਏ।


