AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood Update: ਪੰਜਾਬ ‘ਚ ਹੜ੍ਹਾਂ ਨਾਲ ਹੁਣ ਤੱਕ 11 ਮੌਤਾਂ, 5 ਲਾਪਤਾ: ਪਾਕਿਸਤਾਨ ‘ਚ ਬੰਨ੍ਹ ਟੁੱਟਣ ਨਾਲ ਡੁੱਬਿਆ ਫਿਰੋਜ਼ਪੁਰ ਬਾਰਡਰ; ਹੜ੍ਹ ਦੀ ਮਾਰ ਹੇਠ 14 ਜਿਲ੍ਹੇ

Flood Update: ਹਰੀਕੇ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ ਵਿੱਚ ਪਾਣੀ ਨਾ ਛੱਡਣ ਤੇ ਕਿਸਾਨਾਂ ਨੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਪਾਣੀ ਦੀ ਵੰਡ 'ਤੇ ਸਵਾਲ ਉੱਠਣ ਲੱਗੇ ਹਨ।

Punjab Flood Update: ਪੰਜਾਬ 'ਚ ਹੜ੍ਹਾਂ ਨਾਲ ਹੁਣ ਤੱਕ 11 ਮੌਤਾਂ, 5 ਲਾਪਤਾ: ਪਾਕਿਸਤਾਨ 'ਚ ਬੰਨ੍ਹ ਟੁੱਟਣ ਨਾਲ ਡੁੱਬਿਆ ਫਿਰੋਜ਼ਪੁਰ ਬਾਰਡਰ; ਹੜ੍ਹ ਦੀ ਮਾਰ ਹੇਠ 14 ਜਿਲ੍ਹੇ
kusum-chopra
| Updated On: 12 Jul 2023 19:13 PM IST
Share
ਪੰਜਾਬ ਵਿੱਚ ਹੜ੍ਹਾਂ (Punjab Flood) ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ ਫਰੀਦਕੋਟ ਵਿੱਚ 3, ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ 2-2 ਅਤੇ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ 1-1 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ 5 ਲੋਕ ਲਾਪਤਾ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ 12 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੜ੍ਹ ਦਾ ਪ੍ਰਭਾਵ 14 ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਸੰਗਰੂਰ ਵਿੱਚ 1000 ਏਕੜ ਫਸਲ ਤਬਾਹ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਕਹਿਣ ‘ਤੇ ਅਗਲੇ ਤਿੰਨ ਦਿਨਾਂ ਤੱਕ ਭਾਖੜਾ ਡੈਮ (Bhakhra Dam) ਦਾ ਪਾਣੀ ਨਹੀਂ ਛੱਡਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਭਾਖੜਾ ਮੈਨੇਜਮੈਂਟ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਭਾਖੜਾ ਡੈਮ ਤੋਂ ਅਗਲੇ ਤਿੰਨ ਦਿਨਾਂ ਤੱਕ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। ਪਾਕਿਸਤਾਨ ਵੱਲੋਂ ਸਰਹੱਦ ਨੇੜੇ ਬਣਿਆ ਬੰਨ੍ਹ ਟੁੱਟਣ ਤੋਂ ਬਾਅਦ ਫਿਰੋਜ਼ਪੁਰ ਸਰਹੱਦ ‘ਤੇ ਪਾਣੀ ਭਰ ਗਿਆ ਹੈ। ਫਿਰੋਜ਼ਪੁਰ ਸਰਹੱਦ ਨੇੜੇ ਪੈਂਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਕਈ ਏਕੜ ਫ਼ਸਲ ਬਰਬਾਦ ਹੋਣ ਦੀ ਖਬਰ ਹੈ। Farmer Crop Destroy: ਨਹਿਰੀ ਪਾਣੀ ਦਾ ਕਹਿਰ, ਪਾਣੀ 'ਚ ਡੁੱਬੀਆਂ ਫਸਲਾਂ, ਪ੍ਰੇਸ਼ਾਨ ਹੋਏ ਕਿਸਾਨ

ਡੈਮਾਂ ਦੇ ਪਾਣੀ ਨੂੰ ਲੈ ਕੇ ਅਲਰਟ

ਪੌਂਗ ਡੈਮ ਦੇ ਫਲੱਡ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੁੱਲ 20 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ, ਜੋ ਰਾਤ ਨੂੰ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਪਹੁੰਚ ਸਕਦਾ ਹੈ। ਇਸਨੂੰ ਲੈ ਕੇ ਚੌਕਸ ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਤੋਂ ਹੀ ਬਚਾਅ ਕਾਰਜ ਆਰੰਭ ਦਿੱਤੇ ਹਨ। ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ 16 ਹਜ਼ਾਰ ਕਿਊਸਿਕ ਪਾਣੀ ਛੱਡਣਾ ਦਾ ਕੀਤਾ ਫੈਸਲਾ। The Punjab government has decided to release 16 thousand cusecs of water from Bhakra Dam. ਉੱਧਰ, ਲੁਧਿਆਣਾ ਦੇ ਬੁੱਢਾ ਨਾਲੇ ਦੇ ਬੰਨ੍ਹ ਦੇ ਟੁੱਟਣ ਦੀ ਵੀ ਖਬਰ ਹੈ। ਇਸ ਦਰਿਆ ਦਾ ਪਾਣੀ ਨੇੜਲੇ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪਿੰਡ ਭੁੱਕੀ ਕਲਾ ਵਿੱਚ ਇੱਕ ਹੋਰ ਗੰਦੇ ਨਾਲੇ ਦਾ ਪੁਲ ਟੁੱਟ ਗਿਆ। ਇਹ ਪੁਲ ਦੋ ਸਾਲ ਪਹਿਲਾਂ ਪਿਛਲੀ ਸਰਕਾਰ ਵੇਲੇ ਬਣਾਇਆ ਗਿਆ ਸੀ। ਹੁਣ ਤੱਕ ਇਸਤੇ ਬਣੇ 3 ਪੁਲ ਨੂਕਸਾਨੇ ਜਾ ਚੁੱਕੇ ਹਨ। ਪੰਜਾਬ 'ਚ ਮੀਂਹ ਨੇ ਮਚਾਈ ਭਾਰੀ ਤਬਾਹੀ। Heavy rains caused havoc in Punjab.

ਗੁਰਦਾਸਪੁਰ ‘ਚ ਹੜ੍ਹ, ਫੌਜ ਨੇ ਸੰਭਾਲੀ ਕਮਾਨ

ਗੁਰਦਾਸਪੁਰ ‘ਚ ਬਾਬਾ ਨਾਨਕ ਦੇ ਹਲਕਾ ਡੇਰੇ ਦਾ ਰਾਵੀ ਦਰਿਆ ‘ਚ ਹੜ੍ਹ ਆਉਣ ਕਾਰਨ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਆਖਰੀ ਪਿੰਡ ਘਣੀਏਕੇ ਬੇਟ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਪੂਰੀ ਤਰ੍ਹਾਂ ਕੱਟ ਗਿਆ ਹੈ। ਫੌਜ ਦੇ ਜਵਾਨਾਂ ਦੀ ਤਰਫੋਂ ਇੱਥੇ ਰੈਸਕਿਊ ਕੀਤਾ ਗਿਆ। ਪਿੰਡ ਵਿੱਚੋਂ 450 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਨ੍ਹਾਂ ਵਿੱਚ ਛੋਟੇ ਬੱਚੇ ਵੀ ਸਨ। ਸੰਗਰੂਰ ਦੇ ਟੋਹਾਣਾ ਅਤੇ ਮੂਨਕ ਵਿਚਕਾਰ ਦੋ ਥਾਵਾਂ ਤੇ ਘੱਗਰ ਟੁੱਟ ਗਈ ਹੈ। ਜਿਸ ਕਾਰਨ ਫਤਿਹਾਬਾਦ ਦੇ ਪਿੰਡਾਂ ਵਿੱਚ ਪੁੱਜਣ ਦਾ ਡਰ ਬਣਿਆ ਹੋਇਆ ਹੈ। Punjab Flood: ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ, ਮਾਲਵਾ ਦੇ 9 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ

ਮੀਤ ਹੋਅਰ ਨੇ ਕਜੌਲੀ ਵਾਟਰ ਵਰਕਸ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੰਤਰੀ ਜ਼ਿੰਪਾ ਨੇ ਕੀਤੀ ਮੀਟਿੰਗ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਬੁੱਧਵਾਰ ਸਵੇਰੇ ਫੀਲਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੁੜ ਤੋਂ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਇਹ ਮੀਂਹ ਮੁੜ ਤੋਂ ਜਿਆਦਾ ਸਮੇਂ ਤੱਕ ਪੈਂਦਾ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਪੌਂਗ ਡੈਮ ਤੋਂ ਸ਼ਾਹਨੇਹਰ ਬੈਰਾਜ ਡੈਮ ਲਈ ਪਾਣੀ ਛੱਡਿਆ ਗਿਆ ਹੈ। ਇਸ ਦੀ ਵੱਧ ਤੋਂ ਵੱਧ ਪਾਣੀ ਢੋਣ ਦੀ ਸਮਰੱਥਾ 11500 ਕਿਊਸਿਕ ਹੈ ਪਰ ਇੱਥੇ 8500 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਜਿਸ ਤੋਂ ਬਾਅਦ ਸ਼ਹਿਨੇਹਰ ਬੈਰਾਜ ਡੈਮ ਤੋਂ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ।

ਪੰਜਾਬ ਦੇ 14 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ

ਹੜ੍ਹ ਦਾ ਅਸਰ ਇਸ ਵੇਲ੍ਹੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੈ। ਜਿਸ ਵਿੱਚ 479 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਹ ਪਿੰਡ ਦਰਿਆ ਦੇ ਕੰਢੇ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਨ। ਸੈਨਾ ਅਤੇ ਐਨਡੀਆਰਐਫ ਦੀਆਂ 50 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਦਿਨ ਰਾਤ ਜੁਟੀਆਂ ਹੋਈਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...