Punjab Flood Update: ਪੰਜਾਬ ‘ਚ ਹੜ੍ਹਾਂ ਨਾਲ ਹੁਣ ਤੱਕ 11 ਮੌਤਾਂ, 5 ਲਾਪਤਾ: ਪਾਕਿਸਤਾਨ ‘ਚ ਬੰਨ੍ਹ ਟੁੱਟਣ ਨਾਲ ਡੁੱਬਿਆ ਫਿਰੋਜ਼ਪੁਰ ਬਾਰਡਰ; ਹੜ੍ਹ ਦੀ ਮਾਰ ਹੇਠ 14 ਜਿਲ੍ਹੇ

Updated On: 

12 Jul 2023 19:13 PM

Flood Update: ਹਰੀਕੇ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ ਵਿੱਚ ਪਾਣੀ ਨਾ ਛੱਡਣ ਤੇ ਕਿਸਾਨਾਂ ਨੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਪਾਣੀ ਦੀ ਵੰਡ 'ਤੇ ਸਵਾਲ ਉੱਠਣ ਲੱਗੇ ਹਨ।

Punjab Flood Update: ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 11 ਮੌਤਾਂ, 5 ਲਾਪਤਾ: ਪਾਕਿਸਤਾਨ ਚ ਬੰਨ੍ਹ ਟੁੱਟਣ ਨਾਲ ਡੁੱਬਿਆ ਫਿਰੋਜ਼ਪੁਰ ਬਾਰਡਰ; ਹੜ੍ਹ ਦੀ ਮਾਰ ਹੇਠ 14 ਜਿਲ੍ਹੇ
Follow Us On

ਪੰਜਾਬ ਵਿੱਚ ਹੜ੍ਹਾਂ (Punjab Flood) ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ ਫਰੀਦਕੋਟ ਵਿੱਚ 3, ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ 2-2 ਅਤੇ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ 1-1 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ 5 ਲੋਕ ਲਾਪਤਾ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ 12 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੜ੍ਹ ਦਾ ਪ੍ਰਭਾਵ 14 ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਸੰਗਰੂਰ ਵਿੱਚ 1000 ਏਕੜ ਫਸਲ ਤਬਾਹ ਹੋ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਕਹਿਣ ‘ਤੇ ਅਗਲੇ ਤਿੰਨ ਦਿਨਾਂ ਤੱਕ ਭਾਖੜਾ ਡੈਮ (Bhakhra Dam) ਦਾ ਪਾਣੀ ਨਹੀਂ ਛੱਡਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਭਾਖੜਾ ਮੈਨੇਜਮੈਂਟ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਭਾਖੜਾ ਡੈਮ ਤੋਂ ਅਗਲੇ ਤਿੰਨ ਦਿਨਾਂ ਤੱਕ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ।

ਪਾਕਿਸਤਾਨ ਵੱਲੋਂ ਸਰਹੱਦ ਨੇੜੇ ਬਣਿਆ ਬੰਨ੍ਹ ਟੁੱਟਣ ਤੋਂ ਬਾਅਦ ਫਿਰੋਜ਼ਪੁਰ ਸਰਹੱਦ ‘ਤੇ ਪਾਣੀ ਭਰ ਗਿਆ ਹੈ। ਫਿਰੋਜ਼ਪੁਰ ਸਰਹੱਦ ਨੇੜੇ ਪੈਂਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਕਈ ਏਕੜ ਫ਼ਸਲ ਬਰਬਾਦ ਹੋਣ ਦੀ ਖਬਰ ਹੈ।

ਡੈਮਾਂ ਦੇ ਪਾਣੀ ਨੂੰ ਲੈ ਕੇ ਅਲਰਟ

ਪੌਂਗ ਡੈਮ ਦੇ ਫਲੱਡ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੁੱਲ 20 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ, ਜੋ ਰਾਤ ਨੂੰ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਪਹੁੰਚ ਸਕਦਾ ਹੈ। ਇਸਨੂੰ ਲੈ ਕੇ ਚੌਕਸ ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਤੋਂ ਹੀ ਬਚਾਅ ਕਾਰਜ ਆਰੰਭ ਦਿੱਤੇ ਹਨ।

ਉੱਧਰ, ਲੁਧਿਆਣਾ ਦੇ ਬੁੱਢਾ ਨਾਲੇ ਦੇ ਬੰਨ੍ਹ ਦੇ ਟੁੱਟਣ ਦੀ ਵੀ ਖਬਰ ਹੈ। ਇਸ ਦਰਿਆ ਦਾ ਪਾਣੀ ਨੇੜਲੇ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪਿੰਡ ਭੁੱਕੀ ਕਲਾ ਵਿੱਚ ਇੱਕ ਹੋਰ ਗੰਦੇ ਨਾਲੇ ਦਾ ਪੁਲ ਟੁੱਟ ਗਿਆ। ਇਹ ਪੁਲ ਦੋ ਸਾਲ ਪਹਿਲਾਂ ਪਿਛਲੀ ਸਰਕਾਰ ਵੇਲੇ ਬਣਾਇਆ ਗਿਆ ਸੀ। ਹੁਣ ਤੱਕ ਇਸਤੇ ਬਣੇ 3 ਪੁਲ ਨੂਕਸਾਨੇ ਜਾ ਚੁੱਕੇ ਹਨ।

ਗੁਰਦਾਸਪੁਰ ‘ਚ ਹੜ੍ਹ, ਫੌਜ ਨੇ ਸੰਭਾਲੀ ਕਮਾਨ

ਗੁਰਦਾਸਪੁਰ ‘ਚ ਬਾਬਾ ਨਾਨਕ ਦੇ ਹਲਕਾ ਡੇਰੇ ਦਾ ਰਾਵੀ ਦਰਿਆ ‘ਚ ਹੜ੍ਹ ਆਉਣ ਕਾਰਨ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਆਖਰੀ ਪਿੰਡ ਘਣੀਏਕੇ ਬੇਟ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਪੂਰੀ ਤਰ੍ਹਾਂ ਕੱਟ ਗਿਆ ਹੈ। ਫੌਜ ਦੇ ਜਵਾਨਾਂ ਦੀ ਤਰਫੋਂ ਇੱਥੇ ਰੈਸਕਿਊ ਕੀਤਾ ਗਿਆ। ਪਿੰਡ ਵਿੱਚੋਂ 450 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਨ੍ਹਾਂ ਵਿੱਚ ਛੋਟੇ ਬੱਚੇ ਵੀ ਸਨ।

ਸੰਗਰੂਰ ਦੇ ਟੋਹਾਣਾ ਅਤੇ ਮੂਨਕ ਵਿਚਕਾਰ ਦੋ ਥਾਵਾਂ ਤੇ ਘੱਗਰ ਟੁੱਟ ਗਈ ਹੈ। ਜਿਸ ਕਾਰਨ ਫਤਿਹਾਬਾਦ ਦੇ ਪਿੰਡਾਂ ਵਿੱਚ ਪੁੱਜਣ ਦਾ ਡਰ ਬਣਿਆ ਹੋਇਆ ਹੈ।

ਮੀਤ ਹੋਅਰ ਨੇ ਕਜੌਲੀ ਵਾਟਰ ਵਰਕਸ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੰਤਰੀ ਜ਼ਿੰਪਾ ਨੇ ਕੀਤੀ ਮੀਟਿੰਗ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਬੁੱਧਵਾਰ ਸਵੇਰੇ ਫੀਲਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੁੜ ਤੋਂ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਇਹ ਮੀਂਹ ਮੁੜ ਤੋਂ ਜਿਆਦਾ ਸਮੇਂ ਤੱਕ ਪੈਂਦਾ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਪੌਂਗ ਡੈਮ ਤੋਂ ਸ਼ਾਹਨੇਹਰ ਬੈਰਾਜ ਡੈਮ ਲਈ ਪਾਣੀ ਛੱਡਿਆ ਗਿਆ ਹੈ। ਇਸ ਦੀ ਵੱਧ ਤੋਂ ਵੱਧ ਪਾਣੀ ਢੋਣ ਦੀ ਸਮਰੱਥਾ 11500 ਕਿਊਸਿਕ ਹੈ ਪਰ ਇੱਥੇ 8500 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਜਿਸ ਤੋਂ ਬਾਅਦ ਸ਼ਹਿਨੇਹਰ ਬੈਰਾਜ ਡੈਮ ਤੋਂ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ।

ਪੰਜਾਬ ਦੇ 14 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ

ਹੜ੍ਹ ਦਾ ਅਸਰ ਇਸ ਵੇਲ੍ਹੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੈ। ਜਿਸ ਵਿੱਚ 479 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਹ ਪਿੰਡ ਦਰਿਆ ਦੇ ਕੰਢੇ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਨ। ਸੈਨਾ ਅਤੇ ਐਨਡੀਆਰਐਫ ਦੀਆਂ 50 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਦਿਨ ਰਾਤ ਜੁਟੀਆਂ ਹੋਈਆਂ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ