AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ‘ਚ ਫੂਡ ਸੇਫਟੀ ਵਿਭਾਗ ਦੀ ਰੇਡ, 1000 ਲੀਟਰ ਸ਼ੱਕੀ ਤੇਲ ਜ਼ਬਤ ਕਰਕੇ ਸਟਾਕ ਕੀਤਾ ਸੀਲ

ਫੂਡ ਸੇਫਟੀ ਵਿਭਾਗ ਨੂੰ ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਸ਼ਹਿਰ 'ਚ ਮਿਲਾਵਟੀ ਤੇਲ ਤਿਆਰ ਕੀਤੇ ਜਾਣ ਸਬੰਧੀ ਸ਼ਿਕਾਇਤਾਂ ਤੇ ਰਿਪੋਰਟਾਂ ਮਿਲ ਰਹੀਆਂ ਸਨ। ਇਸ ਦੇ ਆਧਾਰ 'ਤੇ ਵਿਭਾਗ ਦੀ ਟੀਮ ਨੇ ਸਬੰਧਤ ਥਾਂ 'ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਟੀਮ ਨੂੰ ਇੱਕ ਟੈਂਕ 'ਚ ਕਰੀਬ 375 ਲੀਟਰ ਵੈਜੀਟੇਬਲ ਆਇਲ, ਜਦਕਿ ਲਗਭਗ 600 ਲੀਟਰ ਖੁੱਲ੍ਹਾ ਸਰ੍ਹੋਂ ਦਾ ਤੇਲ ਮਿਲਿਆ। ਇਸ ਤੋਂ ਇਲਾਵਾ ਵੱਖ-ਵੱਖ ਪੈਕਿੰਗਾਂ 'ਚ ਵੀ ਤੇਲ ਰੱਖਿਆ ਹੋਇਆ ਮਿਲਿਆ।

ਬਰਨਾਲਾ 'ਚ ਫੂਡ ਸੇਫਟੀ ਵਿਭਾਗ ਦੀ ਰੇਡ, 1000 ਲੀਟਰ ਸ਼ੱਕੀ ਤੇਲ ਜ਼ਬਤ ਕਰਕੇ ਸਟਾਕ ਕੀਤਾ ਸੀਲ
pradeepkumar
| Published: 06 Oct 2026 10:33 AM IST
Share

ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਫੂਡ ਸੇਫਟੀ ਵਿਭਾਗ ਨੇ ਬਰਨਾਲਾ ‘ਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੀ ਟੀਮ ਨੇ ਇੱਕ ਅਜਿਹੀ ਥਾਂ ‘ਤੇ ਛਾਪੇਮਾਰੀ ਕੀਤੀ, ਜਿੱਥੇ ਕਥਿਤ ਤੌਰ ‘ਤੇ ਵੱਖ-ਵੱਖ ਕਿਸਮਾਂ ਦੇ ਤੇਲ ਨੂੰ ਮਿਲਾ ਕੇ ਤਿਆਰ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਕਾਰਵਾਈ ਦੌਰਾਨ ਟੀਮ ਨੇ ਕਰੀਬ 1000 ਲੀਟਰ ਸ਼ੱਕੀ ਤੇਲ ਜ਼ਬਤ ਕਰਕੇ ਪੂਰਾ ਸਟਾਕ ਸੀਲ ਕਰ ਦਿੱਤਾ।

ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀ ਛਾਪੇਮਾਰੀ

ਫੂਡ ਸੇਫਟੀ ਵਿਭਾਗ ਨੂੰ ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਸ਼ਹਿਰ ‘ਚ ਮਿਲਾਵਟੀ ਤੇਲ ਤਿਆਰ ਕੀਤੇ ਜਾਣ ਸਬੰਧੀ ਸ਼ਿਕਾਇਤਾਂ ਤੇ ਰਿਪੋਰਟਾਂ ਮਿਲ ਰਹੀਆਂ ਸਨ। ਇਸ ਦੇ ਆਧਾਰ ‘ਤੇ ਵਿਭਾਗ ਦੀ ਟੀਮ ਨੇ ਸਬੰਧਤ ਥਾਂ ‘ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਟੀਮ ਨੂੰ ਇੱਕ ਟੈਂਕ ‘ਚ ਕਰੀਬ 375 ਲੀਟਰ ਵੈਜੀਟੇਬਲ ਆਇਲ, ਜਦਕਿ ਲਗਭਗ 600 ਲੀਟਰ ਖੁੱਲ੍ਹਾ ਸਰ੍ਹੋਂ ਦਾ ਤੇਲ ਮਿਲਿਆ। ਇਸ ਤੋਂ ਇਲਾਵਾ ਵੱਖ-ਵੱਖ ਪੈਕਿੰਗਾਂ ‘ਚ ਵੀ ਤੇਲ ਰੱਖਿਆ ਹੋਇਆ ਮਿਲਿਆ।

ਤੇਲ ਦੇ ਸੈਂਪਲ ਜਾਂਚ ਲਈ ਭੇਜੇ

ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਮੁਤਾਬਕ ਵਿਭਾਗ ਵੱਲੋਂ ਮੌਕੇ ਤੋਂ ਤੇਲ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਲੈਬ ਜਾਂਚ ਲਈ ਭੇਜਿਆ ਜਾਵੇਗਾ। ਫਿਲਹਾਲ ਸ਼ੱਕ ਦੇ ਆਧਾਰ ‘ਤੇ ਪੂਰੇ ਸਟਾਕ ਨੂੰ ਜ਼ਬਤ ਕਰਕੇ ਸੀਲ ਕਰ ਦਿੱਤਾ ਗਿਆ ਹੈ।

ਅਧਿਕਾਰੀ ਮੁਤਾਬਕ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਤੇਲ ‘ਚ ਅਸਲ ‘ਚ ਮਿਲਾਵਟ ਕੀਤੀ ਗਈ ਸੀ ਜਾਂ ਨਹੀਂ। ਜੇਕਰ ਸੈਂਪਲ ਜਾਂਚ ‘ਚ ਮਾਪਦੰਡਾਂ ‘ਤੇ ਖਰੇ ਨਹੀਂ ਉਤਰਦੇ ਤਾਂ ਫੂਡ ਸੇਫਟੀ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਲਾਇਸੈਂਸ ਤੇ ਲੇਬਲਿੰਗ ਨੂੰ ਲੈ ਕੇ ਵੀ ਸਵਾਲ

ਜਾਂਚ ਦੌਰਾਨ ਵਿਭਾਗ ਦੇ ਧਿਆਨ ‘ਚ ਇੱਕ ਹੋਰ ਗੱਲ ਵੀ ਆਈ। ਅਧਿਕਾਰੀਆਂ ਮੁਤਾਬਕ ਜਿਸ ਥਾਂ ਤੋਂ ਤੇਲ ਬਰਾਮਦ ਕੀਤਾ ਗਿਆ, ਉੱਥੇ ਮੌਜੂਦ ਲਾਇਸੈਂਸ ਕਿਸੇ ਹੋਰ ਸਥਾਨ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤੇਲ ਦੀ ਪੈਕਿੰਗ ‘ਤੇ ਲਗਾਏ ਗਏ ਰੈਪਰ ਵੀ ਕਿਸੇ ਹੋਰ ਥਾਂ ਦੇ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਵਿਭਾਗ ਵੱਲੋਂ ਸਿਰਫ਼ ਤੇਲ ਦੀ ਗੁਣਵੱਤਾ ਹੀ ਨਹੀਂ, ਸਗੋਂ ਇਸ ਦੀ ਪੈਕਿੰਗ ਤੇ ਲੇਬਲਿੰਗ ਸਬੰਧੀ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੇ ਹਫ਼ਤੇ ਤਪਾ ‘ਚ ਵੀ ਕੀਤੀ ਸੀ ਕਾਰਵਾਈ

ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਲਾਵਟਖੋਰੀ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਪਿਛਲੇ ਹਫ਼ਤੇ ਵੀ ਤਪਾ ਖੇਤਰ ‘ਚ ਸਰ੍ਹੋਂ ਦੇ ਤੇਲ ਨਾਲ ਸਬੰਧਤ ਇੱਕ ਛੋਟੀ ਪੈਕਿੰਗ ਯੂਨਿਟ ਨੂੰ ਸੀਲ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਚਾਹੇ ਕੋਈ ਪਨੀਰ, ਮਿਠਾਈ, ਸਰ੍ਹੋਂ ਦਾ ਤੇਲ ਜਾਂ ਦੇਸੀ ਘਿਓ ਤਿਆਰ ਕਰਦਾ ਹੋਵੇ, ਸਾਰੇ ਫੂਡ ਕਾਰੋਬਾਰੀਆਂ ਲਈ ਖੁਰਾਕੀ ਵਸਤਾਂ ਦੀ ਗੁਣਵੱਤਾ ਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ‘ਤੇ ਵਿਭਾਗ ਵੱਲੋਂ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਰਹੇਗੀ। ਫਿਲਹਾਲ ਬਰਨਾਲਾ ‘ਚ ਜ਼ਬਤ ਕੀਤੇ ਗਏ ਤੇਲ ਦੀ ਲੈਬ ਰਿਪੋਰਟ ਦੀ ਉਡੀਕ ਹੈ। ਰਿਪੋਰਟ ਦੇ ਆਧਾਰ ‘ਤੇ ਹੀ ਅਗਲੀ ਕਾਰਵਾਈ ਦੀ ਤਸਵੀਰ ਸਪੱਸ਼ਟ ਹੋਵੇਗੀ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...