ਜਲੰਧਰ ਚ ਤਿਉਹਾਰਾਂ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਦੀ ਕਾਰਵਾਈ, 50 ਕਿਲੋ ਪੇਠਾ ਨਸ਼ਟ ਕਰਵਾਇਆ
ਫੂਡ ਸੇਫਟੀ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਮਠਿਆਈ ਦੀਆਂ ਦੁਕਾਨਾਂ, ਰੈਸਟੋਰੈਂਟਾਂ ਤੇ ਨਮਕੀਨ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ ਤੇ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਉਣਾ ਹੈ।
ਇਨ੍ਹਾਂ ਇਲਾਕਿਆਂ ‘ਚ ਕੀਤੀ ਗਈ ਜਾਂਚ
ਵਿਭਾਗ ਦੀ ਟੀਮ ਵੱਲੋਂ ਮਕਸੂਦਾਂ, ਮਿੱਠੂ ਬਸਤੀ, ਨਗਰਾ ਪਿੰਡ ਤੇ ਮਹਾਵੀਰ ਮਾਰਗ ਸਥਿਤ ਦੁਕਾਨਾਂ ਤੇ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਖਾਧ ਪਦਾਰਥਾਂ ਦੇ ਕੁੱਲ ਪੰਜ ਸੈਂਪਲ ਲਏ ਗਏ, ਜਿਨ੍ਹਾਂ ‘ਚ ਪੇਠੇ ਦੇ ਦੋ, ਚਨਾ ਬਰਫ਼ੀ ਦਾ ਇੱਕ, ਨਮਕੀਨ ਦਾ ਇੱਕ ਤੇ ਫੈਨੀਆਂ ਦਾ ਇੱਕ ਸੈਂਪਲ ਸ਼ਾਮਲ ਹੈ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਭੇਜ ਦਿੱਤਾ ਗਿਆ ਹੈ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਦੋ ਦੁਕਾਨਦਾਰਾਂ ਨੂੰ ਸੁਧਾਰ ਨੋਟਿਸ ਜਾਰੀ
ਜਾਂਚ ਦੌਰਾਨ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਉਣ ਤੇ ਵਿਭਾਗ ਵੱਲੋਂ ਦੋ ਖਾਧ ਕਾਰੋਬਾਰੀਆਂ ਨੂੰ ਸੁਧਾਰ ਨੋਟਿਸ ਜਾਰੀ ਕੀਤੇ ਗਏ ਹਨ। ਸਹਾਇਕ ਕਮਿਸ਼ਨਰ (ਖਾਧ) ਰਾਜਿੰਦਰ ਪਾਲ ਸਿੰਘ ਨੇ ਸਾਰੇ ਕਾਰੋਬਾਰੀਆਂ ਨੂੰ ਫੂਡ ਸੇਫਟੀ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਦੁਕਾਨਾਂ ਤੇ ਖਾਧ ਪਦਾਰਥ ਤਿਆਰ ਕਰਨ ਵਾਲੀਆਂ ਥਾਵਾਂ ਤੇ ਸਫ਼ਾਈ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਤੇ ਸਫ਼ਾਈ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ।Loading...
Unable to load recommendations.
Follow Us
