ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ- ਪੰਜਾਬ ਕਿਸਾਨ ਯੂਨੀਅਨ

Updated On: 

19 Feb 2023 11:54 AM

ਸੂਬਾਈ ਆਗੂ ਗੁਰਜੰਟ ਸਿੰਘ ਮਾਨਸਾ ਨੇ ਕਿਹਾ ਕਿ ਜੇਲਾਂ ਅੰਦਰ ਬੰਦ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਵੀ ਸੰਵਿਧਾਨਕ ਅਧਿਕਾਰ ਹੈ ਕਿ ਸਜਾ ਤੋਂ ਬਾਅਦ ਅਜ਼ਾਦ ਜੀਵਨ ਜੀਅ ਸਕਣ . ਜਿਸ ਤੇ ਕੇਂਦਰ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ- ਪੰਜਾਬ ਕਿਸਾਨ ਯੂਨੀਅਨ
Follow Us On

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੋਹਾਲੀ-ਚੰਡੀਗੜ੍ਹ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਸੰਯੂਕਤ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜੱਥੇ ਰਵਾਨਾ ਹੋਏ ਹਨ। ਮਾਨਸਾ ਤੋਂ ਪੰਜਾਬ ਕਿਸਾਨ ਯੂਨੀਅਨ ਦਾ ਜੱਥਾ “ਜੀਤਾ ਕੌਰ ਯਾਦਗਰ” ਭਵਨ ਮਾਨਸਾ ਤੋਂ ਚੰਡੀਗੜ੍ਹ ਵਿਖੇ ਲੱਗੇ “ਕੌਮੀ ਇਨਸਾਫ ਮੋਰਚੇ ‘ਚ ਸਾਮਿਲ ਹੋਣ ਲਈ ਸੂਬਾਈ ਆਗੂ ਗੁਰਜੰਟ ਸਿੰਘ ਮਾਨਸਾ ਦੀ ਅਗਵਾਈ ਹੇਠ ਰਵਾਨਾ ਹੋਇਆ। ਉੱਥੇ ਹੀ ਜਰਨਲ ਸਕੱਤਰ ਗੁਰਨਾਮ ਸਿੰਘ ਭੀਖੀ ,ਸੂਬਾਈ ਆਗੂ ਗੋਰਾ ਸਿੰਘ ਭੈਣੀ ਬਾਘਾ,ਜਿਲਾ ਪਰਧਾਨ ਰਾਮਫਲ ਚੱਕ ਅਲੀ ਸੇਰ ਨੇ ਕਿਹਾ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੇ ਜ਼ੁਲਮ ਦੇ ਖਾਤਮੇ ਲਈ ਉਦੋਂ ਆਪਣੇ ਹੱਕਾਂ ਲਈ ਅਵਾਜ ਚੁੱਕੀ ਅਤੇ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜਾਣ-ਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਜਦ ਕਿ ਇਸ ਦੇਸ਼ ਵਿੱਚ ਬਲਾਤਕਾਰੀਆਂ ਨੂੰ ਪੈਰੋਲ ‘ਤੇ ਭੇਜਿਆ ਜਾ ਰਿਹਾ ਹੈ।

ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਮੰਗ

ਸੂਬਾਈ ਆਗੂ ਗੁਰਜੰਟ ਸਿੰਘ ਮਾਨਸਾ ਨੇ ਕਿਹਾ ਕਿ ਜੇਲਾਂ ਅੰਦਰ ਬੰਦ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਵੀ ਸੰਵਿਧਾਨਕ ਅਧਿਕਾਰ ਹੈ ਕਿ ਸਜਾ ਤੋਂ ਬਾਅਦ ਅਜ਼ਾਦ ਜੀਵਨ ਜੀਅ ਸਕਣ . ਜਿਸ ਤੇ ਕੇਂਦਰ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ. ਰਜੀਵ ਗਾਂਧੀ ਦੀ ਹੱਤਿਆ ਕਰਨ ਵਾਲੇ ਕਾਤਲ ਬਾਹਰ ਘੁੰਮ ਰਹੇ ਹਨ ਪਰ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਮੋਰਚਾ ਸਿੱਖ ਕੌਮ ਦੀਆਂ ਮੰਗਾ ਅਤੇ ਹੱਕਾਂ ਲਈ ਚੱਲ ਰਿਹਾ ਹੈ ਉਹ ਜਾਇਜ਼ ਮੰਗਾਂ ਹਨ।

ਕੌਮੀ ਇਨਸਾਫ਼ ਮੋਰਚੇ ਦਾ ਜੱਥਾ ਰਵਾਨਾ

ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਲੋਕ ਹਿੱਤਾਂ ਤੇ ਪਹਿਰਾ ਦਿੰਦੀ ਹੋਈ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਵਿੱਚ ਆਪਣਾ ਸਮਰਥਨ ਕਰਦੀ ਹੈ ਤੇ ਕੌਮੀ ਇਨਸਾਫ਼ ਮੋਰਚੇ ਵਿੱਚ ਆਪਣਾ ਵੱਡਾ ਕਾਫਲਾ ਲੈ ਕੇ ਜਾਣ ਲਈ ਵਚਨ ਵੱਧ ਹੈ। ਪ੍ਰਦਰਸ਼ਨ ਦੌਰਾਨ ਯੂਥ ਆਗੂ ਸੁਖਦੀਪ ਸਿੰਘ ਸਿੱਧੂ,ਨਵਦੀਪ ਸਿੰਘ,ਲਵਪਰੀਤ ਸਿੰਘ ਮਨਿੰਦਰ ਚਾਹਿਲ,ਬੀਰੀ ਮਾਨ ,ਕਰਨੈਲ ਸਿੰਘ, ਸੁਖਪਾਲ ਪਾਲੀ,ਬਲਵਿੰਦਰ ਬਿੰਦੂ,ਮੰਦਰ ਸਿੰਘ ਸਮੇਤ ਤਮਾਮ ਜਿਲਾ ਆਗੂ ਤੇ ਵਰਕਰ ਸਾਮਿਲ ਸਨ।