AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਵਿਦੇਸ਼ੀ ਕਰੰਸੀ ਫੜੀ: ਬ੍ਰੀਫਕੇਸ ‘ਚ ਵੱਖਰੀ ਪਰਤ ‘ਚ 3.55 ਕਰੋੜ ਰੁਪਏ ਦੁਬਈ ਲਿਜਾਏ ਜਾ ਰਹੇ ਸਨ; ਮਾਸਟਰਮਾਈਂਡ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ 'ਤੇ ਇੱਕੋ ਸਮੇਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਵੱਲੋਂ ਛਾਪੇਮਾਰੀ ਕਰ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਵੀ ਫੜਿਆ ਗਿਆ ਹੈ। ਇਸ ਦੌਰਾਨ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਵੀ ਬਰਮਾਦ ਕੀਤੀ ਗਈ ਹੈ। ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ 'ਤੇ ਵਿਦੇਸ਼ੀ ਕਰੰਸੀ ਫੜੀ: ਬ੍ਰੀਫਕੇਸ 'ਚ ਵੱਖਰੀ ਪਰਤ 'ਚ 3.55 ਕਰੋੜ ਰੁਪਏ ਦੁਬਈ ਲਿਜਾਏ ਜਾ ਰਹੇ ਸਨ; ਮਾਸਟਰਮਾਈਂਡ ਸਮੇਤ 4 ਗ੍ਰਿਫਤਾਰ
lalit-sharma
| Published: 25 Nov 2023 10:35 AM IST
Share

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ। ਦੱਸ ਦਈਏ ਕਿ ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ੀ ਕਰੰਸੀ ਵਿਦੇਸ਼ੀ ਮੁਲਕ ਦੁਬਈ ਵਿੱਚ ਭੇਜੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਇਹ ਸਾਰਾ ਪੈਸਾ ਅੰਮ੍ਰਿਤਸਰ ਤੇ ਜੈਪੁਰ ਹਵਾਈ ਅੱਡਿਆਂ ਰਾਹੀਂ ਵਿਦੇਸ਼ ਭੇਜਿਆ ਜਾ ਰਿਹਾ ਸੀ। ਇਸ ‘ਤੇ ਡੀਆਰਆਈ ਨੇ ਤੁਰੰਤ ਹਰਕਤ ‘ਚ ਆ ਕੇ ਜੈਪੁਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਤਿੰਨ ਬਰੀਫਕੇਸਾਂ ਸਮੇਤ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਅਮਰੀਕੀ ਡਾਲਰ ਅਤੇ ਯੂਰੋ ਜ਼ਬਤ

ਜਦੋਂ ਮੁਲਜ਼ਮਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ੀ ਕਰੰਸੀ ਨੂੰ ਬ੍ਰੀਫਕੇਸ ਵਿੱਚ ਇੱਕ ਵੱਖਰੀ ਪਰਤ ਵਿੱਚ ਛੁਪਾ ਕੇ ਦੁਬਈ ਲੈ ਜਾ ਰਹੇ ਸਨ। ਜਦੋਂ ਬ੍ਰੀਫਕੇਸ ਖੋਲ੍ਹਿਆ ਗਿਆ ਤਾਂ ਉਸ ਵਿੱਚ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਮਿਲੀ। ਇਸ ਵਿੱਚ ਅਮਰੀਕੀ ਡਾਲਰ ਅਤੇ ਯੂਰੋ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗਰੋਹ ਦੇ ਮਾਸਟਰ ਮਾਈਂਡ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...