Agriculture News: ਸੂਬੇ ਵਿੱਚ ਮਿਰਚਾਂ ਦਾ ਪਹਿਲਾ ਕਲਸਟਰ ਸ਼ੁਰੂ, ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

Published: 

17 Mar 2023 19:03 PM

ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ। ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।

Agriculture News: ਸੂਬੇ ਵਿੱਚ ਮਿਰਚਾਂ ਦਾ ਪਹਿਲਾ ਕਲਸਟਰ ਸ਼ੁਰੂ, ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

Follow Us On

ਚੰਡੀਗੜ੍ਹ ਨਿਊਜ: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ।

ਜੋੜਾਮਾਜਰਾ ਨੇ ਮਿਰਚਾਂ ਦੀ ਖੇਤੀ ਬਾਰੇ ਦਿੱਤੀ ਜਾਣਕਾਰੀ

ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ।

ਸਫ਼ਲ ਢੰਗ ਨਾਲ ਹੋ ਸਕੇਗਾ ਮਿਰਚ ਦੀ ਫ਼ਸਲ ਦਾ ਮੰਡੀਕਰਨ

ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ