AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਨੀ ਲਾਂਡਰਿੰਗ ਮਾਮਲਾ: ਮੁਅੱਤਲ DIG ਭੁੱਲਰ ਦਾ ਮਿਲਿਆ 8 ਦਿਨਾਂ ਦਾ ਈਡੀ ਰਿਮਾਂਡ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਕੇ ਵਿਸ਼ੇਸ਼ ਅਦਾਲਤ ਤੋਂ 8 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਭੁੱਲਰ ਤੇ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਪਹਿਲਾਂ ਹੋਈਆਂ ਛਾਪੇਮਾਰੀਆਂ ਦੌਰਾਨ ਕਰੋੜਾਂ ਦੀ ਨਕਦੀ, ਗਹਿਣੇ ਅਤੇ ਬੈਂਕ ਖਾਤੇ ਜ਼ਬਤ ਕੀਤੇ ਗਏ ਸਨ।

ਮਨੀ ਲਾਂਡਰਿੰਗ ਮਾਮਲਾ: ਮੁਅੱਤਲ DIG ਭੁੱਲਰ ਦਾ ਮਿਲਿਆ 8 ਦਿਨਾਂ ਦਾ ਈਡੀ ਰਿਮਾਂਡ
tv9-punjabi
| Updated On: 12 Oct 2026 18:24 PM IST
Share

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲਿਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਗਈ ਕਾਰਵਾਈ ਵਿੱਚ ਵੱਡਾ ਮੋੜ ਆਇਆ ਹੈ। ਗ੍ਰਿਫ਼ਤਾਰੀ ਉਪਰੰਤ ਚੰਡੀਗੜ੍ਹ ਸਥਿਤ ਵਿਸ਼ੇਸ਼ ਪੀਐੱਮਐੱਲਏ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਡੀਆਈਜੀ ਭੁੱਲਰ ਨੂੰ ਡੂੰਘੀ ਪੁੱਛਗਿੱਛ ਲਈ 8 ਦਿਨਾਂ ਦੇ ਈਡੀ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾਏ ਹਨ।

ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ-1 ਵੱਲੋਂ ਸਾਂਝੀ ਕੀਤੀ ਗਈ ਸਰਕਾਰੀ ਜਾਣਕਾਰੀ ਅਨੁਸਾਰ, ਭ੍ਰਿਸ਼ਟਾਚਾਰ ਅਤੇ ਆਮਦਨ ਦੇ ਜਾਣੂ ਸਾਧਨਾਂ ਨਾਲੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਹੇਠ ਚੱਲ ਰਹੀ ਵਿੱਤੀ ਪੜਤਾਲ ਦੇ ਆਧਾਰ ਤੇ ਹਰਚਰਨ ਸਿੰਘ ਭੁੱਲਰ ਨੂੰ 9 ਅਕਤੂਬਰ ਨੂੰ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA), 2002 ਦੀ ਧਾਰਾ 19 ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ।

ਕੇਂਦਰੀ ਜਾਂਚ ਏਜੰਸੀ ਈਡੀ ਨੇ ਇਹ ਮਨੀ ਲਾਂਡਰਿੰਗ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ), ਚੰਡੀਗੜ੍ਹ ਵੱਲੋਂ ਦਰਜ ਕੀਤੀਆਂ ਗਈਆਂ ਦੋ ਵੱਖ-ਵੱਖ ਐੱਫਆਈਆਰਜ਼ ਦੇ ਆਧਾਰ ਤੇ ਵਿੱਢੀ ਸੀ। ਜਾਂਚ ਏਜੰਸੀ ਨੇ ਇਸੇ ਮਾਮਲੇ ਦੀ ਕੜੀ ਜੋੜਦਿਆਂ 18 ਸਤੰਬਰ 2026 ਨੂੰ ਡੀਆਈਜੀ ਦੇ ਵਿਚੋਲੇ ਵਜੋਂ ਸਰਗਰਮ ਕ੍ਰਿਸ਼ਾਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ।

ਵਿੱਤੀ ਜਾਂਚ ਦੌਰਾਨ ਇਹ ਤੱਥ ਉੱਭਰ ਕੇ ਸਾਹਮਣੇ ਆਏ ਹਨ ਕਿ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਇੱਕ ਅਪਰਾਧਿਕ ਮਾਮਲੇ ਨੂੰ ਦਬਾਉਣ ਅਤੇ ਸ਼ਿਕਾਇਤਕਰਤਾ ਦੇ ਕਾਰੋਬਾਰ ਵਿੱਚ ਪੁਲੀਸ ਦਾ ਦਖ਼ਲ ਬੰਦ ਰੱਖਣ ਦੇ ਇਵਜ਼ ਵਜੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਰਕਮ ਵਿੱਚੋਂ 5 ਲੱਖ ਰੁਪਏ ਦੀ ਰਿਸ਼ਵਤ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਹਾਸਲ ਵੀ ਕਰ ਲਈ ਗਈ ਸੀ।

ਕਰੋੜਾਂ ਦੀ ਨਕਦੀ, ਗਹਿਣੇ ਤੇ ਜਾਇਦਾਦਾਂ ਦੇ ਦਸਤਾਵੇਜ਼ ਜ਼ਬਤ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ਤੇ ਛਾਪੇਮਾਰੀ ਦੌਰਾਨ 7.37 ਕਰੋੜ ਰੁਪਏ ਦੀ ਭਾਰੀ ਨਕਦੀ ਅਤੇ 2.32 ਕਰੋੜ ਰੁਪਏ ਮੁੱਲ ਦੇ ਸੋਨੇ-ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਬੇਹੱਦ ਮਹਿੰਗੀਆਂ ਲਗਜ਼ਰੀ ਘੜੀਆਂ, ਆਲੀਸ਼ਾਨ ਗੱਡੀਆਂ, ਵੱਡੇ ਬੈਂਕ ਖਾਤੇ ਅਤੇ ਕਰੋੜਾਂ ਰੁਪਏ ਦੀ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਹੋਏ ਸਨ।

ਇਸ ਦੇ ਨਾਲ ਹੀ ਈਡੀ ਵੱਲੋਂ ਪੀਐੱਮਐੱਲਏ ਦੀ ਧਾਰਾ 17 ਤਹਿਤ ਕੀਤੀ ਗਈ ਛਾਪੇਮਾਰੀ ਦੌਰਾਨ 8.35 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਅਤੇ ਲਗਭਗ 1.42 ਕਰੋੜ ਰੁਪਏ ਦੀ ਰਾਸ਼ੀ ਵਾਲੇ ਬੈਂਕ ਖਾਤੇ ਫਰੀਜ਼ ਕੀਤੇ ਜਾ ਚੁੱਕੇ ਹਨ।

ਅਪਰਾਧ ਦੀ ਕਮਾਈ ਨੂੰ ਲੁਕਾਉਣ ਵਿੱਚ ਸਿੱਧੀ ਸ਼ਮੂਲੀਅਤ

ਜਾਂਚ ਏਜੰਸੀ ਦੀ ਸ਼ੁਰੂਆਤੀ ਪੜਤਾਲ ਮੁਤਾਬਕ ਹਰਚਰਨ ਸਿੰਘ ਭੁੱਲਰ ਅਪਰਾਧਿਕ ਗਤੀਵਿਧੀਆਂ ਰਾਹੀਂ ਇਕੱਠੀ ਕੀਤੀ ਗਈ ਕਾਲੀ ਕਮਾਈ ਨੂੰ ਹਾਸਲ ਕਰਨ, ਲੁਕਾਉਣ ਅਤੇ ਵੱਖ-ਵੱਖ ਥਾਵਾਂ ਤੇ ਨਿਵੇਸ਼ ਕਰਨ ਵਿੱਚ ਸਿੱਧੇ ਤੌਰ ਤੇ ਸ਼ਾਮਲ ਰਹੇ ਹਨ। ਈਡੀ ਵੱਲੋਂ ਹੁਣ ਹਿਰਾਸਤ ਦੌਰਾਨ ਉਨ੍ਹਾਂ ਦੇ ਵਿੱਤੀ ਲੈਣ-ਦੇਣ ਅਤੇ ਬੇਹਿਸਾਬੀ ਜਾਇਦਾਦਾਂ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...