AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਝੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP ‘ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੇ ਜਾਣ ਦੇ ਇੱਕ ਹਫ਼ਤੇ ਮਗਰੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਮੰਗਲਵਾਰ ਨੂੰ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਮਾਝੇ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP 'ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ
tv9-punjabi
| Updated On: 22 Sep 2026 16:11 PM IST
Share

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੇ ਜਾਣ ਦੇ ਇੱਕ ਹਫ਼ਤੇ ਮਗਰੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਮੰਗਲਵਾਰ ਨੂੰ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਹੁਣ ਪੰਥਕ ਪਾਰਟੀ ਨਹੀਂ ਰਿਹਾ, ਸਗੋਂ ਇਹ ਸਿਰਫ਼ ਇੱਕੋ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਿਆ ਹੈ, ਜਿਸ ਵਿੱਚ ਹੁਣ ਕਿਸੇ ਵੀ ਟਕਸਾਲੀ ਪਰਿਵਾਰ ਦੀ ਕੋਈ ਕਦਰ ਜਾਂ ਥਾਂ ਬਾਕੀ ਨਹੀਂ ਬਚੀ।

ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦੌਰਾਨ ਕਰੀਬ 65 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਦਰਜ ਕਰਨ ਵਾਲੇ ਰਵਿੰਦਰ ਸਿੰਘ ਬ੍ਰਹਮਪੁਰਾ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ਼ ਬਗਾਵਤੀ ਸੁਰ ਅਪਣਾਏ ਹੋਏ ਸਨ। ਪੱਟੀ ਹਲਕੇ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਬਿੱਲਾ ਨੂੰ ਜਦੋਂ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਸੀ, ਤਾਂ ਬ੍ਰਹਮਪੁਰਾ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਜਤਾਇਆ ਸੀ। ਉਨ੍ਹਾਂ ਜਨਤਕ ਤੌਰ ‘ਤੇ ਦੋਸ਼ ਲਾਇਆ ਸੀ ਕਿ ਬਿੱਲਾ ਦੀਆਂ ਪਿਛਲੀਆਂ ਤਿੰਨ ਪੀੜ੍ਹੀਆਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੀਆਂ ਰਹੀਆਂ ਹਨ। ਇਸ ਸਖ਼ਤ ਵਿਰੋਧ ਦੇ ਬਾਵਜੂਦ ਬਾਅਦ ਵਿੱਚ ਬਿੱਲਾ ਦੀ ਪਤਨੀ ਰਮਨਦੀਪ ਕੌਰ ਸ਼ੇਰੋਂ ਨੂੰ ਖਡੂਰ ਸਾਹਿਬ ਹਲਕੇ ਦਾ ਇੰਚਾਰਜ ਥਾਪ ਦਿੱਤਾ ਗਿਆ ਸੀ।

ਪਾਰਟੀ ਰੈਲੀਆਂ ਤੋਂ ਪਹਿਲਾਂ ਹੀ ਬਣਾ ਲਈ ਸੀ ਦੂਰੀ

ਬੀਤੀ 13 ਸਤੰਬਰ ਨੂੰ ਖਡੂਰ ਸਾਹਿਬ ਵਿਖੇ ਹੋਈ ਅਕਾਲੀ ਦਲ ਦੀ ਰੈਲੀ ਦੌਰਾਨ ਸਾਬਕਾ ਵਿਧਾਇਕ ਬ੍ਰਹਮਪੁਰਾ ਗ਼ੈਰ-ਹਾਜ਼ਰ ਰਹੇ ਸਨ ਅਤੇ ਉਨ੍ਹਾਂ ਪਾਰਟੀ ਹਾਈਕਮਾਂਡ ‘ਤੇ ਤਿੱਖੇ ਸਿਆਸੀ ਤਨਜ਼ ਵੀ ਕਸੇ ਸਨ। ਇਸ ਤੋਂ ਬਾਅਦ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਰਵਾਈ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤਿੰਨ ਵਾਰ ਕੈਬਨਿਟ ਮੰਤਰੀ ਅਤੇ ਇੱਕ ਵਾਰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਹੇ ਸਨ ਅਤੇ ਮਾਝਾ ਖੇਤਰ ਵਿੱਚ ਇਸ ਟਕਸਾਲੀ ਪਰਿਵਾਰ ਦਾ ਕਾਫ਼ੀ ਮਜ਼ਬੂਤ ਸਿਆਸੀ ਆਧਾਰ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਪਹਿਲਾਂ ਤੋਂ ਹੀ ਸਿਆਸੀ ਗਲਿਆਰਿਆਂ ਵਿੱਚ ਜ਼ੋਰਾਂ ‘ਤੇ ਸੀ।

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਨਾਲ ਹੋਈ ਅਹਿਮ ਬੈਠਕ

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ‘ਆਪ’ ਪਰਿਵਾਰ ਦਾ ਹਿੱਸਾ ਬਣ ਗਏ। ਆਮ ਆਦਮੀ ਪਾਰਟੀ ਦਾ ਪੱਲਾ ਫੜਦਿਆਂ ਹੀ ਬ੍ਰਹਮਪੁਰਾ ਨੇ ਆਖਿਆ ਕਿ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੇ ਕਾਨੂੰਨ ਵਿੱਚ ਸੋਧ ਕਰਕੇ ਸਮੁੱਚੀ ਸਿੱਖ ਕੌਮ ਦੇ ਦਿਲ ਜਿੱਤੇ ਹਨ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਵਰ੍ਹਦਿਆਂ ਕਿਹਾ ਕਿ ਹੁਣ ਅਕਾਲੀ ਦਲ ਵਿੱਚ ਕੋਈ ਵੀ ਟਕਸਾਲੀ ਆਗੂ ਨਹੀਂ ਬਚਿਆ। ਸੰਤ ਹਰਚੰਦ ਸਿੰਘ ਲੌਂਗੋਵਾਲ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਪ੍ਰੇਮ ਸਿੰਘ ਲਾਲਪੁਰਾ, ਮੋਹਨ ਸਿੰਘ ਤੁੜ, ਕੈਪਟਨ ਕੰਵਲਜੀਤ ਸਿੰਘ, ਜਥੇਦਾਰ ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਸਮੇਤ ਕਈ ਮੋਹਰੀ ਟਕਸਾਲੀ ਪਰਿਵਾਰ ਹੁਣ ਬਾਦਲ ਦਲ ਨਾਲੋਂ ਆਪਣਾ ਨਾਤਾ ਤੋੜ ਚੁੱਕੇ ਹਨ। ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਅੰਦਰਲੇ ਹੰਕਾਰ ਕਾਰਨ ਬਿੱਲਾ ਪਰਿਵਾਰ ਨੂੰ ਖਡੂਰ ਸਾਹਿਬ ਦਾ ਹਲਕਾ ਇੰਚਾਰਜ ਬਣਾਇਆ, ਜਿਸ ਦੇ ਗੰਭੀਰ ਸਿਆਸੀ ਸਿੱਟੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਭੁਗਤਣੇ ਪੈਣਗੇ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...