ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਬਾਜਵਾ ਦਾ ਦਿਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਰਿੰਦਰ ਬਾਜਵਾ ਦੇ ਨਿਵਾਸ ਸਥਾਨ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਬਾਜਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਸਨ। ਬਾਜਵਾ ਨੇ 1980 ਦੇ ਦਹਾਕੇ ਵਿੱਚ ਅਕਾਲੀ ਦਲ ਨਾਲ ਇੱਕ ਨੌਜਵਾਨ ਆਗੂ ਵਜੋਂ ਆਪਣਾ ਰਾਜਨੀਤਿਕ ਕਰੀਅਰ ਸ਼ੁਰੂ ਕੀਤਾ ਸੀ। ਉਹ 1995 ਵਿੱਚ ਹੁਸ਼ਿਆਰਪੁਰ ਹਲਕੇ ਦੇ ਪ੍ਰਧਾਨ ਚੁਣੇ ਗਏ ਸਨ।
ਉਹ 2004 ਤੋਂ 2010 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਰਹੇ। ਉਨ੍ਹਾਂ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਾਰਟੀ ਦਾ ਇੱਕ ਵੱਡਾ ਥੰਮ੍ਹ ਮੰਨਿਆ ਜਾਂਦਾ ਸੀ। ਉਹ ਥੋੜ੍ਹੇ ਸਮੇਂ ਲਈ ਕਾਂਗਰਸ ਵਿੱਚ ਵੀ ਸ਼ਾਮਲ ਹੋਏ, ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿੱਚ ਵਾਪਸ ਆ ਗਏ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਅਕਾਲੀ ਦਲ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਿੰਦਰ ਸਿੰਘ ਬਾਜਵਾ ਦੇ ਨਿਵਾਸ ਸਥਾਨ ‘ਤੇ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਦੇਣ ਲਈ ਅਰਦਾਸ ਕੀਤੀ।
ਸਾਬਕਾ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸ. ਵਰਿੰਦਰ ਸਿੰਘ ਬਾਜਵਾ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਹੋਇਆ। ਸਤਿਕਾਰਯੋਗ ਵਰਿੰਦਰ ਸਿੰਘ ਜੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਸਨ, ਜਿਨ੍ਹਾਂ ਨੇ ਪਾਰਟੀ ਨੂੰ ਹਰ ਪੱਧਰ ‘ਤੇ ਤਕੜਾ ਕਰਨ ਲਈ ਦਹਾਕਿਆਂ ਤੱਕ ਅਣਥੱਕ ਮਿਹਨਤ ਕੀਤੀ। pic.twitter.com/GExv2LzGRj
— Sukhbir Singh Badal (@officeofssbadal) September 12, 2026
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪੋਸਟ (X) ਰਾਹੀਂ ਲਿਖਿਆ, ਵਰਿੰਦਰ ਸਿੰਘ ਬਾਜਵਾ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੈ। ਵਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦਾ ਇੱਕ ਅਨਿੱਖੜਵਾਂ ਅੰਗ ਸਨ ਅਤੇ ਉਨ੍ਹਾਂ ਨੇ ਪਾਰਟੀ ਨੂੰ ਹਰ ਪੱਧਰ ‘ਤੇ ਮਜ਼ਬੂਤ ਕਰਨ ਲਈ ਦਹਾਕਿਆਂ ਤੱਕ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਅਣਮੁੱਲੇ ਯੋਗਦਾਨ, ਕੁਸ਼ਲ ਅਗਵਾਈ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਤੇ ਸਮਰਥਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।


