AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ; ਅਜਿਹਾ ਰਿਹਾ ਰਾਜਨੀਤਿਕ ਕਰਿਅਰ

ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ 'ਚ ਲਿਆ ਆਖ਼ਿਰੀ ਸਾਹ; ਅਜਿਹਾ ਰਿਹਾ ਰਾਜਨੀਤਿਕ ਕਰਿਅਰ
davinder-kumar-jalandhar
| Updated On: 10 Sep 2026 10:06 AM IST
Share

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ‘ਚ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ‘ਤੇ ਆਖਰੀ ਸਾਹ ਲਿਆ।

ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਸਿਆਲਕੋਟ ‘ਚ ਹੋਇਆ ਸੀ ਜਨਮ

ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, ਜੋ ਹੁਣ ਪਾਕਿਸਤਾਨ ‘ਚ ਹੈ, ਵਿਖੇ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਕੇ ਵੱਸ ਗਿਆ ਸੀ। ਉਨ੍ਹਾਂ ਨੇ ਸਪੋਰਟਸ ਗੁਡਜ਼ ਦੇ ਨਿਰਯਾਤ ਦਾ ਕਾਰੋਬਾਰ ਵੀ ਕੀਤਾ। ਉਨ੍ਹਾਂ ਦੇ ਚਾਰ ਪੁੱਤਰ ਤੇ ਚਾਰ ਧੀਆਂ ਹਨ। ਜਲੰਧਰ ਪੱਛਮੀ ਹਲਕੇ ਦੀ ਰਾਜਨੀਤੀ ‘ਚ ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਇੱਕ ਪ੍ਰਮੁੱਖ ਚਿਹਰਾ ਰਹੇ।

1985 ‘ਚ ਪਹਿਲੀ ਵਾਰ ਲੜੀ ਸੀ ਚੋਣ

ਭਗਤ ਚੁੰਨੀ ਲਾਲ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 1985 ‘ਚ ਕੀਤੀ। ਉਨ੍ਹਾਂ ਨੇ ਜਲੰਧਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਪਰ ਇਸ ਚੋਣ ਵਿੱਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। 1997 ‘ਚ ਉਨ੍ਹਾਂ ਨੇ ਜਲੰਧਰ ਦੱਖਣੀ ਹਲਕੇ ਤੋਂ ਭਾਜਪਾ ਦੀ ਟਿਕਟ’ਤੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਤੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ।

2007 ‘ਚ ਉਹ ਇਸੇ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ। ਬਾਅਦ ‘ਚ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਤੋਂ ਬਾਅਦ ਜਲੰਧਰ ਦੱਖਣੀ ਹਲਕੇ ਦਾ ਨਾਮ ਜਲੰਧਰ ਪੱਛਮੀ ਕਰ ਦਿੱਤਾ ਗਿਆ। 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਵਜੋਂ ਜਲੰਧਰ ਪੱਛਮੀ ਤੋਂ ਚੋਣ ਲੜੀ ਤੇ ਜਿੱਤ ਦਰਜ ਕੀਤੀ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ

ਭਗਤ ਚੁੰਨੀ ਲਾਲ ਨੇ ਆਪਣੇ ਲੰਬੇ ਸਿਆਸੀ ਸਫਰ ਦੌਰਾਨ ਕਈ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ। 2011 ‘ਚ ਸਤਪਾਲ ਗੋਸਾਈਂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ।

2012 ਤੋਂ 2017 ਤੱਕ ਉਹ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਕੋਲ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ, ਕਿਰਤ ਤੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਰਹੀ।

ਇਸ ਤੋਂ ਇਲਾਵਾ 2012 ਤੋਂ 2017 ਤੱਕ ਉਹ ਪੰਜਾਬ ਵਿਧਾਨ ਸਭਾ ‘ਚ ਭਾਜਪਾ ਵਿਧਾਇਕ ਦਲ ਦੇ ਆਗੂ ਵੀ ਰਹੇ। ਸਾਲ 2017 ‘ਚ ਉਨ੍ਹਾਂ ਨੇ ਵਿਧਾਨ ਸਭਾ ਚੋਣ ਨਾ ਲੜਨ ਤੇ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਸੀ। ਭਗਤ ਚੁੰਨੀ ਲਾਲ ਦੇ ਦੇਹਾਂਤ ਨਾਲ ਜਲੰਧਰ ਦੀ ਸਿਆਸੀ ਤੇ ਸਮਾਜਿਕ ਦੁਨੀਆ ‘ਚ ਸੋਗ ਦੀ ਲਹਿਰ ਹੈ।

Follow Us
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...