ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਹਰ…ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

inderpal-singh
Updated On: 

18 Apr 2025 10:54 AM

ਮੀਡੀਆ ਨਾਲ ਗੱਲ ਕਰਦਿਆਂ ਧਰਮਸੋਤ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਗਏ ਦੋਸ਼ ਰਾਜਨੀਤਿਕ ਤੌਰ 'ਤੇ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਹੁਣ ਉਹ ਦੁਬਾਰਾ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਗੋਵਿੰਦ ਪਿੰਡ ਦੇ ਸਰਪੰਚ ਗੌਰਵ ਗਾਬਾ ਵੀ ਮੌਜੂਦ ਸਨ।

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਹਰ...ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ
Follow Us On

Sadhu Singh Dharamsot: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 15 ਅਪ੍ਰੈਲ ਨੂੰ 14 ਮਹੀਨਿਆਂ ਬਾਅਦ ਜ਼ਮਾਨਤ ਮਿਲ ਗਈ ਸੀ। ਜਿਵੇਂ ਹੀ ਧਰਮਸੋਤ ਨਾਭਾ ਜੇਲ੍ਹ ਤੋਂ ਬਾਹਰ ਆਏ, ਕਾਂਗਰਸੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੀ ਮਾਲਾ ਪਹਿਨਾਈ ਗਈ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇ ਲਗਾਏ ਗਏ।

ਮੀਡੀਆ ਨਾਲ ਗੱਲ ਕਰਦਿਆਂ ਧਰਮਸੋਤ ਨੇ ਕਿਹਾ ਕਿ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਰਾਜਨੀਤਿਕ ਤੌਰ ‘ਤੇ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਹੁਣ ਉਹ ਦੁਬਾਰਾ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਗੋਵਿੰਦ ਪਿੰਡ ਦੇ ਸਰਪੰਚ ਗੌਰਵ ਗਾਬਾ ਵੀ ਮੌਜੂਦ ਸਨ।

ਬੀਤੇ ਮੰਗਲਵਾਰ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਅਦਾਲਤ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਸੁਧਾਂਸ਼ੂ ਧੂਲੀਆ ਤੇ ਵਿਨੋਦ ਚੰਦਰਨ ਦੇ ਬੈਂਚ ਨੇ ਕਾਂਗਰਸ ਨੇਤਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਹਿਰਾਸਤ ਵਿੱਚ ਲਏ ਜਾਣ ਤੋਂ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਰਾਹਤ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ।

ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2022 ਵਿੱਚ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ ਉਸਨੂੰ 15 ਜਨਵਰੀ 2024 ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਈ 2024 ਵਿੱਚ, ਉਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਸਕਣ। ਅਦਾਲਤ ਨੇ ਉਸਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਸੀ। ਜ਼ਮਾਨਤ ਲਈ, ਉਸਨੂੰ 50,000 ਰੁਪਏ ਦਾ ਬਾਂਡ ਜਮ੍ਹਾ ਕਰਨ ਲਈ ਕਿਹਾ ਗਿਆ ਸੀ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਨਾ ਜਾਣ ਲਈ ਵੀ ਕਿਹਾ ਗਿਆ ਸੀ। ਇਸ ਦੇ ਨਾਲ ਹੀ ਉਸਨੂੰ ਕੇਸ ਦੇ ਗਵਾਹਾਂ ਨੂੰ ਮਿਲਣ ਤੋਂ ਵੀ ਵਰਜਿਤ ਕਰ ਦਿੱਤਾ ਗਿਆ। ਹਾਲਾਂਕਿ, ਉਸਦੀ ਨਿਯਮਤ ਜ਼ਮਾਨਤ ਪਟੀਸ਼ਨ ਸਤੰਬਰ 2024 ਵਿੱਚ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ।