Punjab Vigilance ਸਾਹਮਣੇ ਅੱਜ ਮੁੜ ਪੇਸ਼ ਹੋਏ ਸਾਬਕਾ CM ਚੰਨੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਪਹਿਲਾਂ ਵੀ ਹੋ ਚੁੱਕੀ ਹੈ ਪੁੱਛਗਿੱਛ
ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਖਿਲਾਫ ਵਿਜੀਲੈਂਸ ਦਾ ਸ਼ਿਕੰਜਾ ਕਸਦਾ ਜਾ ਰਿਹਾ ਹੈ। ਇਸਦੇ ਤਹਿਤ ਵਿਜੀਲੈਂਸ ਨੇ ਉਨ੍ਹਾਂ ਨੂੰ ਅੱਜ ਮੁੜ ਪੇਸ਼ ਹੋਣ ਲਈ ਬੁਲਾਇਆ ਹੈ। ਚੰਨੀ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤੋਂ ਇਲਾਵਾ ਹੋਰ ਵੀ ਕਈ ਇਲਜ਼ਾਮ ਲੱਗੇ ਹਨ, ਜਿਨ੍ਹਾਂ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਇਸਦੇ ਤਹਿਤ ਸਾਬਕਾ ਸੀਐੱਮ ਚੰਨੀ (Former CM Channi) ਤੇ ਵੀ ਵਿਜੀਲੈਂਸ ਲਗਾਤਾਰ ਸਖਤੀ ਕਰ ਰਿਹਾ ਹੈ। ਤੇ ਹੁਣ ਮੁੜ 5 ਜੁਲਾਈ ਨੂੰ ਸਾਬਕਾ ਸੀਐਮ ਚੰਨੀ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਨ੍ਹਾਂ ਤੇ ਭ੍ਰਿਸ਼ਟਾਚਾਰ ਕਰਨ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਜਿਨ੍ਹਾਂ ਦੀ ਪੰਜਾਬ ਵਿਜੀਲੈਂਸ ਜਾਂਚ ਕਰ ਰਹੀ ਹੈ।
ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਭੇਜੇ ਨੋਟਿਸ ਅਨੁਸਾਰ ਸਾਬਕਾ ਸੀ.ਐਮ. ਚੰਨੀ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਸੀ। ਚੇਤੇ ਰਹੇ ਕਿ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਾ ਹੈ ਅਤੇ ਇਸ ਨੂੰ ਭਰਨ ਲਈ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੰਮਾ ਪ੍ਰੋਫਾਰਮਾ ਵੀ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ, ਵਿਦੇਸ਼ ਦੌਰਿਆਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ। ਉੱਧਰ ਸਾਬਕਾ ਸੀਐੱਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਣਬੁੱਝਕੇ ਪਰੇਸ਼ਾਨ ਕਰ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ


